ਹੰਡਿਆਇਆ, 27 ਜੁਲਾਈ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਤੀਜੀ ਅਤੇ ਚੌਥੀ ਕਲਾਸ ਦੇ ਵਿਦਿਆਰਥੀਆਂ ਲਈ ਆਰਟ ਐਕਟੀਵਿਟੀ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਰੰਗਾਂ ਅਤੇ ਆਪਣੀ ਕਲਪਨਾ ਰਾਹੀਂ ਸੁੰਦਰ ਚਿੱਤਰ ਬਣਾਏ ਅਤੇ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ: ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਸਿਰਜਣਾਤਮਿਕ ਸੋਚ, ਆਤਮ-ਵਿਸ਼ਵਾਸ ਅਤੇ ਕਲਾਤਮਕ ਯੋਗਤਾਵਾਂ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ. ਚਮਕੌਰ ਸਿੰਘ ਆਦਿ ਹਾਜ਼ਰ ਸਨ।