03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਅੱਜ ਸਮੁੱਚੇ ਬਾਜ਼ਾਰ ਬੰਦ ਰੱਖੇ ਜਾਣ ਦੀ ਅਪੀਲ-ਕਰਮਚਾਰੀ

ਅਜੀਤ ਡੈਸਕ 30-07-2026

ਧਨੌਲਾ, 29 ਜੁਲਾਈ (ਜਤਿੰਦਰ ਸਿੰਘ ਧਨੌਲਾ)- ਦੀ ਪੰਜਾਬ ਮਿਊਂਸੀਪਲ ਆਊਟਸੋਰਸ ਯੂਨੀਅਨ, ਪੰਜਾਬ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ 30 ਜੁਲਾਈ 2026 ਨੂੰ ਪੰਜਾਬ ਬੰਦ ਦੇ ਮੱਦੇਨਜ਼ਰ ਨਗਰ ਕੌਂਸਲ ਧਨੌਲਾ ਦੇ ਸਮੂਹ ਮੁਲਾਜ਼ਮਾਂ ਵਲੋਂ ਧਨੌਲਾ ਸ਼ਹਿਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਦੀ ਪੰਜਾਬ ਮਿਊਂਸੀਪਲ ਆਊਟਸੋਰਸ ਯੂਨੀਅਨ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਜਟਾਣਾ, ਸਫ਼ਾਈ ਸੇਵਕ ਯੂਨੀਅਨ ਬਲਾਕ ਧਨੌਲਾ ਦੇ ਪ੍ਰਧਾਨ ਵਿਜੇ ਕੁਮਾਰ ਨੇ ਦੱਸਿਆ ਕਿ ਕੰਟਰੈਕਟ ਤੇ ਆਊਟਸੋਰਸ ਤੇ ਕੰਮ ਕਰ ਰਹੇ ਸਫ਼ਾਈ ਸੇਵਕ, ਕਲਰਕ, ਕੰਪਿਊਟਰ ਆਪਰੇਟਰ, ਇਲੈਕਟਰੀਸ਼ਨ, ਵੇਲਦਾਰ, ਸੀਵਰਮੈਨ ਆਦਿ ਹੋਰ ਕਰਮਚਾਰੀਆਂ ਨੂੰ ਪੱਕਾ ਕਰਨ, ਘੱਟੋ ਘੱਟ ਉਜਰਤ ਕਾਨੂੰਨ ਨੂੰ ਪੂਰੀ ਤਰ੍ਹਾਂ ਲਾਗੂ ਕਰਨ, 10 ਸਾਲਾਂ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ, 3 ਸਾਲਾਂ ਦੀ ਨਵੀਂ ਨੀਤੀ ਬਣਾਉਣ ਨੂੰ ਲੈ ਕੇ ਅਤੇ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਬੰਦ ਦੇ ਸੱਦੇ ’ਤੇ ਧਨੌਲਾ ਵਾਸੀਆਂ ਨੂੰ ਅਪੀਲ ਹੈ ਕਿ ਸਾਡੀਆਂ ਮੰਗਾਂ ਮਨਵਾਉਣ ਅਤੇ ਪੀੜਤ ਕਰਮਚਾਰੀਆਂ ਨੂੰ ਇਨਸਾਫ਼ ਦਿਵਾਉਣ ਲਈ ਸਾਡਾ ਸਾਥ ਦਿੰਦਿਆਂ ਧਨੌਲਾ ਸ਼ਹਿਰ ਬੰਦ ਰੱਖਿਆ ਜਾਵੇ। ਇਸ ਮੌਕੇ ਨਵਕਿਰਨ ਸਿੰਘ ਪ੍ਰੈਸ ਸਕੱਤਰ ਦੀ ਪੰਜਾਬ ਮਿਊਂਸੀਪਲ ਆਊਟਸੋਰਸ ਯੂਨੀਅਨ ਜ਼ਿਲ੍ਹਾ ਬਰਨਾਲਾ, ਰਾਕੇਸ਼ ਕੁਮਾਰ, ਮਨੀਸ਼ ਕੁਮਾਰ, ਰਾਹੁਲ ਕੁਮਾਰ, ਦੁਪਿੰਦਰ ਕੁਮਾਰ, ਸੁਖਦੇਵ ਸਿੰਘ, ਭੋਲਾ ਸਿੰਘ, ਗੁਰਦੀਪ ਸਿੰਘ, ਨਰੇਸ਼ ਕੁਮਾਰ, ਸੋਨੂੰ ਆਦਿ ਨਗਰ ਕੌਂਸਲ ਧਨੌਲਾ ਦੇ ਮੁਲਾਜ਼ਮ ਮੌਜੂਦ ਸਨ।

ਪਿਛਲੀ ਖ਼ਬਰ ਮਹਿਲ ਕਲਾਂ ਤੋਂ ਸੰਗਰੂਰ ਸੂਬਾ ਪੱਧਰੀ ਰੈਲੀ ਲਈ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਵੱਡਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਦਾ ਹਾਲ ਜਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।