03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਜ਼ਿਲ੍ਹਾ ਬਰਨਾਲਾ ਵਿਚ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ 100 ਫ਼ੀਸਦੀ ਮੁਕੰਮਲ

ਅਜੀਤ ਡੈਸਕ 30-07-2026
ਬਰਨਾਲਾ, 29 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਚ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਰ ਮੁਹਿੰਮ (ਐਸ.ਆਈ.ਆਰ.) ਤਹਿਤ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਹੁਣ 100 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ। ਇਸ ਨਾਲ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ 102-ਭਦੌੜ, 103-ਬਰਨਾਲਾ ਅਤੇ 104-ਮਹਿਲ ਕਲਾਂ ਵਿਚ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਸਫਲਤਾਪੂਰਵਕ ਪੂਰੀ ਹੋ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਵਿਧਾਨ ਸਭਾ ਹਲਕਾ 102-ਭਦੌੜ ਅਤੇ 104-ਮਹਿਲ ਕਲਾਂ ਨੇ ਆਪਣੇ ਸਾਰੇ ਬੂਥਾਂ ’ਤੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰ ਲਿਆ ਸੀ। ਹੁਣ 103-ਬਰਨਾਲਾ ਹਲਕੇ ਵਲੋਂ ਵੀ ਬਾਕੀ ਰਹਿੰਦਾ ਕੰਮ ਪੂਰਾ ਕਰ ਲੈਣ ਨਾਲ ਪੂਰੇ ਜ਼ਿਲ੍ਹੇ ਦੇ ਤਿੰਨਾਂ ਹੀ ਹਲਕਿਆਂ ਵਿਚ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਹੋ ਗਈ ਹੈ। ਉਨ੍ਹਾਂ ਇਸ ਉਪਲਬਧੀ ਲਈ ਸਮੂਹ ਚੋਣ ਅਮਲੇ, ਈ.ਆਰ.ਓਜ਼., ਏ.ਈ.ਆਰ.ਓਜ਼., ਸੁਪਰਵਾਈਜ਼ਰਾਂ ਅਤੇ ਬੂਥ ਲੈਵਲ ਅਫ਼ਸਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਟੀਮ ਵਰਕ ਤੇ ਵਚਨਬੱਧਤਾ ਸਦਕਾ ਜ਼ਿਲ੍ਹਾ ਬਰਨਾਲਾ ਨੇ ਇਹ ਮਹੱਤਵਪੂਰਨ ਕਾਰਜ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ 13 ਅਗਸਤ ਨੂੰ ਹੋਵੇਗੀ। 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣਗੇ, ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਹੁਣ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੌਲ ਫ਼ਰੀ ਨੰਬਰ 1950 ’ਤੇ ਸੰਪਰਕ ਕਰ ਸਕਦੇ ਹਨ।
ਪਿਛਲੀ ਖ਼ਬਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ’ਤੇ ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਮਹਿਲ ਕਲਾਂ ਤੋਂ ਸੰਗਰੂਰ ਸੂਬਾ ਪੱਧਰੀ ਰੈਲੀ ਲਈ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਵੱਡਾ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।