03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਵਾਈ.ਐਸ. ਸਕੂਲ ਵਿਖੇ ‘ਅੱਗ ਸੁਰੱਖਿਆ ਅਤੇ ਐਮਰਜੈਂਸੀ ਬਚਾਅ’ ਸੰਬੰਧੀ ਜਾਣਕਾਰੀ ਦਿੱਤੀ

ਅਜੀਤ ਡੈਸਕ 30-07-2026

ਬਰਨਾਲਾ, 29 ਜੁਲਾਈ (ਅਸ਼ੋਕ ਭਾਰਤੀ)-ਵਾਈ.ਐਸ ਸਕੂਲ ਬਰਨਾਲਾ ਵਿਖੇ ‘ਅੱਗ ਸੁਰੱਖਿਆ ਅਤੇ ਐਮਰਜੈਂਸੀ ਬਚਾਅ’ ਸਬੰਧੀ ਜਾਣਕਾਰੀ ਦਿੱਤੀ ਗਈ। ਜਿਸ ਦਾ ਉਦੇਸ਼ ਵਿਦਿਆਰਥੀਆਂ ਅਤੇ ਸਟਾਫ਼ ਨੂੰ ਅੱਗ ਲੱਗਣ ਦੀ ਸਥਿਤੀ ਵਿਚ ਆਪਣੀ ਅਤੇ ਹੋਰਨਾਂ ਦੀ ਸੁਰੱਖਿਆ ਲਈ ਲੋੜੀਂਦੀ ਵਿਹਾਰਕ ਜਾਣਕਾਰੀ ਅਤੇ ਜੀਵਨ-ਰੱਖਿਆ ਕੌਸ਼ਲ ਪ੍ਰਦਾਨ ਕਰਨਾ ਸੀ। ਇਸ ਮੌਕੇ ਅੱਗ ਬੁਝਾਊ ਟੀਮ ਦੇ ਅਧਿਕਾਰੀ ਜਸਪ੍ਰੀਤ ਸਿੰਘ, ਚਮਕੌਰ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਤੇ ਜਸਵਿੰਦਰ ਨੇ ਅੱਗ ਦੀਆਂ ਵੱਖ-ਵੱਖ ਕਿਸਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਹਰ ਕਿਸਮ ਦੀ ਅੱਗ ’ਤੇ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਿਵੇਂ ਕਾਬੂ ਪਾਇਆ ਜਾ ਸਕਦਾ ਹੈ। ਇਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਿਜਲੀ ਨਾਲ ਲੱਗਣ ਵਾਲੀ ਅੱਗ, ਪਲਾਸਟਿਕ ਅਤੇ ਹੋਰ ਜਲਨਸ਼ੀਲ ਪਦਾਰਥਾਂ ਨਾਲ ਲੱਗਣ ਵਾਲੀ ਅੱਗ, ਕਲਾਸਰੂਮ ਵਿਚ ਅੱਗ ਲੱਗਣ ਦੀ ਸਥਿਤੀ, ਵਿਗਿਆਨ ਪ੍ਰਯੋਗਾਂ ਅਤੇ ਪ੍ਰੋਜੈਕਟ ਕਾਰਜ ਦੌਰਾਨ ਪੈਦਾ ਹੋਣ ਵਾਲੀਆਂ ਅੱਗ ਦੀਆਂ ਘਟਨਾਵਾਂ ਅਤੇ ਘਰ ਵਿਚ ਅੱਗ ਲੱਗਣ ਵਰਗੀਆਂ ਐਮਰਜੈਂਸੀ ਸਥਿਤੀਆਂ ਨਾਲ ਸੁਰੱਖਿਅਤ ਢੰਗ ਨਾਲ ਨਜਿੱਠਣ ਦੇ ਤਰੀਕੇ ਸਿਖਾਏ ਗਏ। ਮਾਹਿਰਾਂ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਪ੍ਰੈਕਟੀਕਲ ਤਰੀਕੇ ਨਾਲ ਵੀ ਸਮਝਿਆ। ਇਸ ਮੌਕੇ ਸਕੂਲ ਦੇ ਸਹਾਇਕ ਕਰਮਚਾਰੀ, ਸਕੂਲ ਡਰਾਈਵਰ, ਸੁਪਰਵਾਈਜ਼ਰ ਅਤੇ ਟਰਾਂਸਪੋਰਟ ਇੰਚਾਰਜ ਰਵੀ ਤੇ ਵਿਦਿਆਰਥੀ ਹਾਜ਼ਰ ਸਨ।

ਪਿਛਲੀ ਖ਼ਬਰ ‘ਆਪ’ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ’ਚ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ ਅਤੇ ਕੁੱਟਿਆ-ਕੇਵਲ ਸਿੰਘ ਢਿੱਲੋਂ... ਅਗਲੀ ਖ਼ਬਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ’ਤੇ ਨੌਜਵਾਨ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।