02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨਸ਼ਾ ਰਿਸ਼ਵਤਖ਼ੋਰੀ ਲਾਠੀਚਾਰਜ ਤੋਂ ਪੀੜਤ ਲੋਕ ਪੰਜਾਬ ਸਰਕਾਰ ਤੋਂ ਬਣਾ ਰਹੇ ਨੇ ਦੂਰੀ-ਧਾਲੀਵਾਲ

ਅਜੀਤ ਡੈਸਕ 30-07-2026
ਸ਼ਹਿਣਾ, 29 ਜੁਲਾਈ (ਸੁਰੇਸ਼ ਗੋਗੀ)-ਪੰਜਾਬ ਦੇ ਲੋਕਾਂ ਨੂੰ ਅਨੇਕਾਂ ਸੁਪਨੇ ਦਿਖਾ ਕੇ ਸੱਤਾ ਹਾਸਲ ਕਰਨ ਵਾਲੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਜ ਪੰਜਾਬ ਦਾ ਹਰ ਵਰਗ ਪੂਰੀ ਤਰ੍ਹਾਂ ਦੁਖੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਵਿੰਦਰ ਸਿੰਘ ਧਾਲੀਵਾਲ ਸੂਬਾ ਸਕੱਤਰ ਕਾਂਗਰਸ ਹਲਕਾ ਭਦੌੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਾ ਘੁਣੇ ਵਾਂਗ ਖਾਂ ਰਿਹਾ ਹੈ, ਹਰ ਪਾਸੇ ਰਿਸ਼ਵਤਖ਼ੋਰੀ ਦਾ ਬੋਲਬਾਲਾ ਹੋਣ ਕਰ ਕੇ ਪੰਜਾਬ ਦੇ ਕਿਸਾਨ, ਮਜ਼ਦੂਰ ਅਤੇ ਵਪਾਰੀ ਵਰਗ ਪੂਰੀ ਤਰ੍ਹਾਂ ਦੁਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਵੱਡੀਆਂ ਆਸਾਂ ਰੱਖਣ ਵਾਲੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਤੇ ਥਾਂ-ਥਾਂ ਡਾਂਗਾਂ ਵਰਾਈਆਂ ਜਾ ਰਹੀਆਂ ਹਨ। ਆਪਣੇ ਹੱਕਾਂ ਲਈ ਮਨਰੇਗਾ ਕਰਮਚਾਰੀ, ਬਿਜਲੀ ਕਰਮਚਾਰੀ, ਸਫ਼ਾਈ ਸੇਵਕ ਅਤੇ ਅਧਿਆਪਕ ਜਥੇਬੰਦੀਆਂ ਪੰਜਾਬ ਵਿਚ ਰੋਸ ਪ੍ਰਗਟ ਕਰ ਰਹੀਆਂ ਹਨ ਤੇ ਆਮ ਆਦਮੀ ਪਾਰਟੀ ਕਿਸੇ ਦੀ ਵੀ ਗੱਲ ਸੁਣਨ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ। ਇਸ ਮੌਕੇ ਬਲਜੀਤ ਸਿੰਘ ਆਜ਼ਾਦ, ਰੌਸ਼ਨ ਲਾਲ ਸ਼ਰਮਾ, ਰੂਪ ਚੰਦ ਅਰੋੜਾ, ਜੱਗਾ ਸਿੰਘ ਸੰਧੂ, ਵਿੱਕੀ, ਮੁਖਤਿਆਰ ਖ਼ਾਨ ਅਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਅਮਰਗੜ੍ਹ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਥਕ ਅਕਾਲੀ ਕਾਨਫਰੰਸ ਸੰਬੰਧੀ ਮੀਟਿੰਗ ਅਗਲੀ ਖ਼ਬਰ ਮਾਸਟਰ ਸ਼ੇਰਪੁਰ, ਮਹੰਤ ਖਨੌੜਾ, ਮਾਤਾ ਗਿੱਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੰਤ ਗੰਡਾ ਸਿੰਘ ਵਾਲਾ ਪਰਿਵਾਰ ਨਾਲ ਦੁੱਖ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।