02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ

ਅਜੀਤ ਡੈਸਕ 31-07-2026

ਟੱਲੇਵਾਲ, 30 ਜੁਲਾਈ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸਕੂਲ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਮਿਲ ਕੇ ਸ਼ਹੀਦ-ਏ-ਆਜ਼ਮ ਸ: ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਦੋਨੋਂ ਹਾਊਸ ਰੈੱਡ ਹਾਊਸ (ਮਾਤਾ ਸਾਹਿਬ ਕੌਰ ਜੀ) ਅਤੇ ਗਰੀਨ ਹਾਊਸ (ਮਾਤਾ ਗੁਜਰੀ ਜੀ) ਵਿਚਕਾਰ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੇ ਸੰਘਰਸ਼ ਸਬੰਧੀ ਕੁਇਜ਼ ਮੁਕਾਬਲਾ ਕਰਵਾਇਆ ਜਿਸ ਵਿਚ ਰੈੱਡ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਹਾਊਸ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਮਨਕੰਵਲ ਸਿੰਘ ਨੇ ਕਿਹਾ ਸਾਨੂੰ ਆਪਣੇ ਸੂਰਬੀਰਾਂ, ਗੁਰੂਆਂ ਅਤੇ ਦੇਸ਼ ਭਗਤਾਂ ਨੂੰ ਹਮੇਸ਼ਾ ਆਪਣੇ ਦਿਲਾਂ ਵਿਚ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਲੰਬੇ ਸੰਘਰਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਮੈਡਮ ਸੰਦੀਪ ਕੌਰ, ਨਰਿੰਦਰਪਾਲ ਕੌਰ, ਹਰਪ੍ਰੀਤ ਕੌਰ, ਪੂਜਾ ਵਰਮਾ, ਸੀਮਾ, ਸੁਮਨਪ੍ਰੀਤ ਕੌਰ, ਸ਼ਿਵਰਜੀਤ ਕੌਰ, ਸੰਦੀਪ ਕੌਰ, ਯਸ਼ਪਾਲ ਕੌਰ, ਮਨਦੀਪ ਕੌਰ, ਸੁਰਿੰਦਰ ਕੌਰ ਅਤੇ ਅਰਸ਼ਦੀਪ ਕੌਰ ਹਾਜ਼ਰ ਸਨ।

ਪਿਛਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਗਣਨਾ ਫਾਰਮ ਦੀ ਡਿਜ਼ੀਟਾਈਜੇਸ਼ਨ ਮੁਕੰਮਲ ਹੋਣ ’ਤੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੁੱਚੀ ਟੀਮ ਦੀ ਸ਼... ਅਗਲੀ ਖ਼ਬਰ ਪਿੰਡ ਟੱਲੇਵਾਲ ਵਾਸੀਆਂ ਨੇ ਲੁੱਟ-ਖੋਹ, ਨਸ਼ੇੜੀ ਕਿਸਮ ਦੇ ਵਿਅਕਤੀਆਂ ਦੀਆਂ ਵਾਰਦਾਤਾਂ ਤੋਂ ਅੱਕ ਕੇ ਥਾਣੇ ਅੱਗੇ ਕੀਤਾ ਰੋਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।