02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਅੱਗ ਲੱਗਣ ਕਾਰਨ ਚਾਰ ਪਸ਼ੂਆਂ ਦੀ ਮੌਤ

ਅਜੀਤ ਡੈਸਕ 31-07-2026
ਮਲੇਰਕੋਟਲਾ, 30 ਜੁਲਾਈ (ਪਾਰਸ ਜੈਨ ਮਨਜਿੰਦਰ ਸਿੰਘ ਸਰੋਦ) - ਨੇੜਲੇ ਪਿੰਡ ਸ਼ੇਰਵਾਨੀ ਕੋਟ ਵਿਖੇ ਰਾਤ ਨੂੰ ਅੱਗ ਲੱਗਣ ਕਾਰਨ ਤਿੰਨ ਵੱਡੇ ਅਤੇ ਇੱਕ ਛੋਟੇ ਪਸ਼ੂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਪੀੜਤ ਦਾ ਕਰੀਬ ਢਾਈ ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ।ਪੀੜਤ ਰਸੀਦ ਮੁਹੰਮਦ ਨੇ ਦੱਸਿਆ ਕਿ ਬਿਜਲੀ ਦਾ ਸ਼ਾਰਟ ਸਰਕਟ ਕਾਰਨ ਪਾਥੀਆਂ ਦੇ ਗੁਹਾਰੇ ਨੂੰ ਅੱਗ ਲੱਗ ਗਈ। ਸਵੇਰੇ ਕਰੀਬ ਚਾਰ ਵਜੇ ਘਟਨਾ ਦਾ ਪਤਾ ਲੱਗਣ ‘ਤੇ ਪਿੰਡ ਵਾਸੀ ਇਕੱਠੇ ਹੋਏ ਅਤੇ ਸਾਂਝੇ ਯਤਨਾਂ ਨਾਲ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਚਾਰੇ ਪਸ਼ੂਆਂ ਦੀ ਮੌਤ ਹੋ ਚੁੱਕੀ ਸੀ।ਘਟਨਾ ਦੀ ਸੂਚਨਾ ਮਿਲਣ ਉਪਰੰਤ ਸਰਕਾਰੀ ਪਸ਼ੂ ਹਸਪਤਾਲ ਦੇ ਡਾਕਟਰਾਂ ਦੀ ਟੀਮ ਮੌਕੇ ‘ਤੇ ਪਹੁੰਚੀ। ਐੱਸ.ਵੀ.ਓ. ਡਾ. ਵਿਕਰਮ ਕਪੂਰ ਨੇ ਦੱਸਿਆ ਕਿ ਪਸ਼ੂਆਂ ਦੀ ਮੌਤ ਜ਼ਿਆਦਾ ਧੂੰਏਂ ਅਤੇ ਅੱਗ ਦੀ ਗਰਮੀ (ਸੇਕ) ਕਾਰਨ ਹੋਈ ਹੈ।ਪਿੰਡ ਦੇ ਸਰਪੰਚ ਸੁਰਿੰਦਰਜੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗਰੀਬ ਪਰਿਵਾਰ ਨੂੰ ਬਣਦੀ ਵਿੱਤੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਉਸ ਦੇ ਹੋਏ ਭਾਰੀ ਨੁਕਸਾਨ ਦੀ ਭਰਪਾਈ ਹੋ ਸਕੇ।
ਪਿਛਲੀ ਖ਼ਬਰ ਸੰਤ ਬਾਬਾ ਵਰਿਆਮ ਸਿੰਘ ਦੀ 38ਵੀਂ ਬਰਸੀ ਨੂੰ ਸਮਰਪਿਤ ਆਰੰਭ ਪਾਠਾਂ ਦੇ ਭੋਗ ਪਾਏ ਅਗਲੀ ਖ਼ਬਰ ਮੁੱਖ ਮੰਤਰੀ ਹਰਿਆਣਾ ਦੀ ਫ਼ਰੀਦਕੋਟ ਆਮਦ ਨੂੰ ਲੈ ਕੇ ਵਿਮੁਕਤ ਕਬੀਲਿਆਂ ਨਾਲ ਸੰਬੰਧਿਤ ਬਰਨਾਲਾ ਜ਼ਿਲ੍ਹੇ ਦੇ ਆਗੂਆਂ ਦੀ ਹੋਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।