02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਲੀਗਲ ਏਡ ਡਿਫੈਂਸ ਕੌਂਸਲ ਪਾਲਿਸੀ ਦੇ ਵਿਰੋਧ ’ਚ ਵਕੀਲਾਂ ਦੀ ਭੁੱਖ ਹੜਤਾਲ ਜਾਰੀ

ਅਜੀਤ ਡੈਸਕ 01-08-2026

ਬਰਨਾਲਾ, 31 ਜੁਲਾਈ (ਨਰਿੰਦਰ ਅਰੋੜਾ)-ਲੀਗਲ ਏਡ ਡਿਫੈਂਸ ਕੌਂਸਲ (ਐੱਲ.ਏ.ਡੀ.ਸੀ) ਪਾਲਿਸੀ ਦੇ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵਲੋਂ ਸੰਘਰਸ਼ ਤੇਜ਼ ਹੋ ਗਿਆ ਹੈ। ਅੱਜ ਸੈਸ਼ਨ ਕੋਰਟ ਕੰਪਲੈਕਸ ਦੇ ਮੁੱਖ ਗੇਟ ਬਾਹਰ ਟੈਂਟ ਲਗਾ ਕੇ ਵਕੀਲਾਂ ਵਲੋਂ ਧਰਨਾ ਅਤੇ ਲੜੀਵਾਰ ਭੁੱਖ ਹੜਤਾਲ ਜਾਰੀ ਰੱਖੀ ਗਈ। ਇਸ ਦੌਰਾਨ ਵਕੀਲਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਐਡਵੋਕੇਟ ਪੰਕਜ ਬਾਂਸਲ, ਐਡਵੋਕੇਟ ਧੀਰਜ ਕੁਮਾਰ, ਐਡਵੋਕੇਟ ਪ੍ਰੀਤ ਮਹਿੰਦਰ, ਐਡਵੋਕੇਟ ਤਲਵਿੰਦਰ ਸਿੰਘ ਮਸੌਣ, ਐਡਵੋਕੇਟ ਕੁਲਵੰਤ ਰਾਏ ਗੋਇਲ, ਐਡਵੋਕੇਟ ਸਰਬਜੀਤ ਸਿੰਘ ਮਾਨ, ਐਡਵੋਕੇਟ ਮਨਿੰਦਰ ਸਿੰਘ ਗਿੱਲ, ਰਣਜੀਤ ਸਿੰਘ, ਧਰਮਿੰਦਰ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੰਧੂ, ਨਰੇਸ਼ ਕੁਮਾਰੀ ਬਾਵਾ ਅਤੇ ਸਰਬਜੀਤ ਕੌਰ ਨੇ ਕਿਹਾ ਕਿ ਐੱਲ.ਏ.ਡੀ.ਸੀ ਪਾਲਿਸੀ ਕਮਜ਼ੋਰ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਲਈ ਬਣਾਈ ਗਈ ਸੀ, ਪਰ ਹੁਣ ਇਸ ਨੀਤੀ ਦਾ ਦੁਰਉਪਯੋਗ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਨ੍ਹਾਂ ਲੋਕਾਂ ਨੂੰ ਇਸ ਸਹੂਲਤ ਦੀ ਅਸਲ ਵਿਚ ਲੋੜ ਨਹੀਂ ਹੈ, ਉਹ ਵੀ ਇਸ ਦਾ ਲਾਭ ਲੈ ਰਹੇ ਹਨ। ਇਸ ਨਾਲ ਨਿੱਜੀ ਤੌਰ ’ਤੇ ਪ੍ਰੈਕਟਿਸ ਕਰਨ ਵਾਲੇ ਵਕੀਲਾਂ ਦੇ ਕੰਮ ’ਤੇ ਵੀ ਸਿੱਧਾ ਪ੍ਰਭਾਵ ਪੈ ਰਿਹਾ ਹੈ। ਕਿਹਾ ਕਿ ਐੱਲ.ਏ.ਡੀ.ਸੀ ਪਾਲਿਸੀ ਤਹਿਤ ਲੋੜਵੰਦ ਲੋਕਾਂ ਨੂੰ ਕਾਨੂੰਨੀ ਸਹਾਇਤਾ ਜ਼ਰੂਰ ਮਿਲਣੀ ਚਾਹੀਦੀ ਹੈ, ਪਰ ਅੱਜ ਇਸ ਨੀਤੀ ਦੀ ਵਰਤੋਂ ਨਿੱਜੀ ਵਕੀਲਾਂ ਦੀ ਵਕਾਲਤ ਨੂੰ ਖ਼ਤਮ ਕਰਨ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਨੀਤੀ ਨੂੰ ਜਲਦੀ ਰੱਦ ਨਾ ਕੀਤਾ ਗਿਆ ਤਾਂ ਇਸ ਨਾਲ ਨਾ ਸਿਰਫ਼ ਵਕਾਲਤ ਦੇ ਪੇਸ਼ੇ, ਸਗੋਂ ਪੂਰੀ ਨਿਆਂ ਪ੍ਰਣਾਲੀ ’ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਕੇਂਦਰ ਸਰਕਾਰ ਵਲੋਂ ਇਸ ਨੀਤੀ ਨੂੰ ਵਾਪਸ ਨਹੀਂ ਲਿਆ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਅੱਜ ਦੀ ਭੁੱਖ ਹੜਤਾਲ ਵਿਚ ਅਮਨਦੀਪ ਸਿੰਘ, ਬਲਬੀਰ ਸਿੰਘ, ਹੰਸ ਰਾਜ, ਅਰਸ਼ਦੀਪ ਸਿੰਘ, ਸਰਬਜੀਤ ਮਾਨ, ਕਰਨ ਬਾਂਸਲ, ਸੁਖਦੀਪ ਸਿੰਘ, ਸ਼ਮਿੰਦਰ ਸਿੰਘ ਧਾਲੀਵਾਲ, ਮੋਹਿਤ ਜਿੰਦਲ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਥਿੰਦ, ਸੁਖਰਾਜ ਸਿੰਘ ਸਿੱਧੂ, ਵਿਜੇ ਪੂਨੀਆ, ਅਮਰਿੰਦਰ ਸਿੰਘ ਚੋਪੜਾ, ਹਰੀ ਓਮ, ਮੋਹਿਤ ਗਰਗ, ਪ੍ਰਿਥੀਪਾਲ ਸਿੰਘ, ਨਰਾਇਣ ਬਾਂਸਲ, ਨਵਰੋਜ ਸਿੰਘ, ਚਿਤੇਸ਼ ਸਿੰਗਲਾ, ਹਰਪ੍ਰੀਤ ਢਿੱਲੋਂ, ਧੀਰਜ ਕੁਮਾਰ, ਨਿਤਿਨ ਬਾਂਸਲ, ਹਰਮਨਦੀਪ ਸਿੰਘ, ਰਜਨੀਸ਼, ਕਿਰਤ, ਮਹੇਸ਼ ਗੋਇਲ, ਸੁਖਵੀਰ, ਕਰਮਵੀਰ ਸਿੰਘ ਮਾਨ, ਬਲਰਾਜ ਸਿੰਘ, ਸੋਨੂੰ ਲਾਡਵਾਲ, ਗੁਰਪ੍ਰੀਤ ਸਿੰਘ ਮਾਨ, ਜਗਮੋਹਨ ਸਿੰਘ, ਖੁਸ਼ਾਲ ਸਿੰਗਲਾ, ਜਸ਼ਨ ਮੋਦੀ, ਗੁਰਿੰਦਰ ਅਤੇ ਤੇਜਿੰਦਰ ਸਿੰਘ ਆਦਿ ਸ਼ਾਮਿਲ ਸਨ।

ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਫ਼ਤਿਹ ਗਰੁੱਪ ਵਿਖੇ ਸੈਮੀਨਾਰ ਤੇ ਭਾਸ਼ਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਨੇ ਆਪਣਾ ਹੀ ਰਿਕਾਰਡ ਤੋੜਿਆ, 475 ਯੂਨਿਟ ਖੂਨ ਇਕੱਠਾ ਕਰਕੇ ਰਚਿਆ ਨਵਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।