02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਗੋਬਿੰਦ ਸਕੂਲ ਦੇ ਵਿਦਿਆਰਥੀਆਂ ਨੇ ਕਸਬੇ ਦੇ ਚੌਕਾਂ ਵਿਚ ਖੇਡਿਆ ਨੁੱਕੜ ਨਾਟਕ ‘ਸਾਡਾ ਖ਼ੁਆਬ ਨਸ਼ਾ ਮੁਕਤ ਪੰਜਾਬ’ ਨੇ ਲੋਕਾਂ ਦੇ ਦਿਲਾਂ ਨੂੰ ਛੂਹਿਆਂ

ਅਜੀਤ ਡੈਸਕ 01-08-2026

ਭਦੌੜ, 31 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਕੂਲ ਦੇ ਪੰਜਾਬੀ ਵਿਭਾਗ ਵਲੋਂ ‘ਸਾਡਾ ਖ਼ੁਆਬ ਨਸ਼ਾ ਮੁਕਤ ਪੰਜਾਬ’ ਸਲੋਗਨ ਅਧੀਨ ਪ੍ਰਭਾਵਸ਼ਾਲੀ ਨੁੱਕੜ ਨਾਟਕ ਦਾ ਮੰਚਨ ਕਸਬੇ ਦੇ ਵੱਖ-ਵੱਖ ਪੜ੍ਹਾਵਾਂ ਉਪਰ ਕੀਤਾ ਗਿਆ। ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਇਸ ਨਾਟਕ ਨੇ ਨਸ਼ਿਆਂ ਦੇ ਘਾਤਕ ਪ੍ਰਭਾਵਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਦਿਆਂ ਹਾਜ਼ਰੀਨ ਨੂੰ ਸਮਾਜ ਵਿਚੋਂ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੰਦੇਸ਼ ਦਿੱਤਾ ਉੱਥੇ ਨਾਟਕ ਰਾਹੀਂ ਦਰਸਾਇਆ ਗਿਆ ਕਿ ਨਸ਼ੇ ਨਾ ਸਿਰਫ਼ ਨੌਜਵਾਨਾਂ ਦਾ ਭਵਿੱਖ ਤਬਾਹ ਕਰਦੇ ਹਨ, ਸਗੋਂ ਪਰਿਵਾਰਾਂ ਦੀਆਂ ਖ਼ੁਸ਼ੀਆਂ ਅਤੇ ਸਮਾਜ ਦੀ ਤਰੱਕੀ ਵਿਚ ਵੀ ਵੱਡੀ ਰੁਕਾਵਟ ਬਣਦੇ ਹਨ। ਕਲਾਕਾਰਾਂ ਨੇ ਆਪਣੇ ਪ੍ਰਭਾਵਸ਼ਾਲੀ ਸੰਵਾਦਾਂ ਅਤੇ ਜੀਵੰਤ ਅਦਾਕਾਰੀ ਨਾਲ ਹਾਜ਼ਰੀਨ ਨੂੰ ਭਾਵੁਕ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਡਾ: ਦਰਸ਼ਨ ਸਿੰਘ ਗਿੱਲ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਸਮਾਜਿਕ ਜਾਗਰੂਕਤਾ ਪੈਦਾ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐਮ.ਡੀ. ਰਿਚਾ ਪਨੇਸਰ ਗਿੱਲ ਨੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਅਤੇ ਨਾਟਕ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਹੋਰ ਹੌਸਲਾ ਦਿੰਦੇ ਹੋਏ ਅਜਿਹੇ ਉਪਰਾਲਿਆਂ ਲਈ ਸਕੂਲ ਵਲੋਂ ਭਰਪੂਰ ਸਹਿਯੋਗ ਦੇ ਵਾਅਦਾ ਕੀਤਾ ਅਤੇ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ। ਪਿ੍ਰੰਸੀਪਲ ਪੀ.ਕੇ. ਠਾਕੁਰ ਵਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਖ਼ੁਦ ਵੀ ਜਾਗਰੂਕ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਅਤੇ ਨਸ਼ਾ-ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।

ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਮਹਿਲ ਕਲਾਂ, ਖ਼ਿਆਲੀ, ਕੁਰੜ, ਮਨਾਲ, ਪੰਡੋਰੀ ’ਚ ਵਿਖਾਈ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਲਾਹਣ ਸਮੇਤ ਤਿੰਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।