02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 01-08-2026
ਭਦੌੜ, 31 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਸਮਾਗਮ ਦਾ ਆਗਾਜ਼ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਸ਼ਹੀਦ ਊਧਮ ਸਿੰਘ ਦੀ ਤਸਵੀਰ ’ਤੇ ਫ਼ੁੱਲ ਅਰਪਿਤ ਕਰ ਕੇ ਕੀਤਾ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਊਧਮ ਸਿੰਘ ਨੇ ਲੰਡਨ ਵਿਖੇ ਜਾ ਕੇ ਜਲਿਆਂ ਵਾਲੇ ਬਾਗ਼ ਦੇ ਸਾਕੇ ਦਾ ਬਦਲਾ ਇੱਕੀ ਸਾਲ ਬਾਅਦ ਮਾਈਕਲ ਉਡਵਾਇਰ ਨੂੰ ਮਾਰ ਕੇ ਲਿਆ ਸੀ। ਨਿਰਦੋਸ਼ ਭਾਰਤੀਆਂ ਦੇ ਖ਼ੂਨ ਦਾ ਬਦਲਾ ਲੈਣ ਲਈ ਉਸ ਨੂੰ ਅਨੇਕਾਂ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪਿਆ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਆਪਣੇ ਪੈਗ਼ਾਮ ਰਾਹੀਂ ਊਧਮ ਸਿੰਘ ਦੇ ਸੰਘਰਸ਼ਮਈ ਜੀਵਨ ਅਤੇ ਸ਼ਹਾਦਤ ਨੂੰ ਬੇਹੱਦ ਪ੍ਰੇਰਣਾਦਾਇਕ ਦੱਸਿਆ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਭਾਵਪੂਰਤ ਸੰਦੇਸ਼ ਰਾਹੀਂ ਕਿਹਾ ਕਿ ਸ਼ਹੀਦ ਸਾਡਾ ਕੌਮੀ ਸਰਮਾਇਆ ਹਨ। ਅਜਿਹੇ ਸ਼ਹੀਦਾਂ ਨੇ ਆਪਣੇ ਪ੍ਰਾਣਾਂ ਦੀ ਅਹੂਤੀ ਦੇ ਕੇ ਦੇਸ਼ ਨੂੰ ਬਰਤਾਨਵੀ ਸਾਮਰਾਜ ਤੋਂ ਆਜ਼ਾਦ ਕਰਵਾਇਆ। ਵਾਇਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਨੇ ਨੌਜਵਾਨਾਂ ਨੂੰ ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਜੀਵਨ ਤੋਂ ਸੇਧ ਲੈਣ ਦੀ ਸਲਾਹ ਦਿੱਤੀ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਊਧਮ ਸਿੰਘ ਦੇ ਜੀਵਨ ਤੋਂ ਜਾਣੂੰ ਕਰਵਾਇਆ। ਇਸ ਸਮੇਂ ਸ਼ਹੀਦ ਭਗਤ ਸਿੰਘ ਹਾਊਸ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਊਸ ਦੇ ਵਿਦਿਆਰਥੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਹਾਜ਼ਰੀ ਲਗਵਾਈ।
ਪਿਛਲੀ ਖ਼ਬਰ ਜੋਗੀ ਬਸਤੀ ਦੀਆਂ ਗਲੀਆਂ ਸੀਵਰੇਜ ਦੇ ਗੰਦੇ ਪਾਣੀ ਨਾਲ ਨੱਕੋ ਨੱਕ ਪਈਆਂ ਭਰੀਆਂ, ਨਾਮੁਰਾਦ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਮਹਿਲ ਕਲਾਂ, ਖ਼ਿਆਲੀ, ਕੁਰੜ, ਮਨਾਲ, ਪੰਡੋਰੀ ’ਚ ਵਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।