ਭਦੌੜ, 31 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਜਲਿਆਂਵਾਲਾ ਬਾਗ਼ ਦੇ ਕਤਲੇਆਮ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਦਿਵਸ ਭਦੌੜ ਵਿਖੇ ਕਾਂਗਰਸ ਪਾਰਟੀ ਵਲੋਂ ਮਨਾਇਆ ਗਿਆ, ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਤੇ ਸ਼ਰਧਾ ਦੇ ਫ਼ੁੱਲ ਭੇਟ ਕਰ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਜੀਤਾ, ਸੂਬਾ ਸਕੱਤਰ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ, ਸੁਖਚਰਨ ਸਿੰਘ ਪੰਮਾ ਜ਼ਿਲ੍ਹਾ ਵਾਇਸ ਚੇਅਰਮੈਨ ਐਸ.ਸੀ. ਵਿੰਗ ਨੇ ਕਿਹਾ ਕਿ ਸ਼ਹੀਦ ਕੌਮ ਦਾ ਅਮੁੱਲ ਸਰਮਾਇਆ ਹੁੰਦੇ ਹਨ ਅਤੇ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਦੀ ਕੁਰਬਾਨੀ ਨੂੰ ਭੁੱਲ ਜਾਂਦੀਆਂ ਹਨ, ਉਹ ਆਪਣਾ ਇਤਿਹਾਸ ਅਤੇ ਪਹਿਚਾਣ ਵੀ ਗੁਆ ਬੈਠਦੀਆਂ ਹਨ ਕਿਉਂਕਿ ਅਸੀਂ ਦੇਸ਼ ਦੀ ਆਜ਼ਾਦੀ ਦਾ ਨਿੱਘ ਅਸੀਂ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਸਦਕਾ ਹੀ ਮਾਣ ਰਹੇ ਹਾਂ ਤੇ ਹਰ ਨੌਜਵਾਨ ਨੂੰ ਸ਼ਹੀਦ ਊਧਮ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸੇਵਾ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਅੰਗ ਬਣਾਉਣਾ ਚਾਹੀਦਾ ਹੈ। ਇਸ ਮੌਕੇ ਰਵਿੰਦਰ ਸਿੰਘ ਬਿੰਦਰੀ ਹਲਕਾ ਵਾਇਸ ਪ੍ਰਧਾਨ ਯੂਥ ਕਾਂਗਰਸ, ਅਰਨਦੀਪ ਸਿੰਘ ਧਾਲੀਵਾਲ ਬਲਾਕ ਪ੍ਰਧਾਨ ਯੂਥ ਕਾਂਗਰਸ, ਪ੍ਰਧਾਨ ਸ਼ੇਰ ਸਿੰਘ ਸੇਰੀ, ਗੋਕਲ ਸਿੰਘ ਸਹੋਤਾ, ਗੋਬਿੰਦ ਸਿੰਘ, ਦੀਪਾ ਸਿੰਘ ਗਿੱਲ, ਨਾਹਰ ਸਿੰਘ ਔਲਖ, ਨਿਰਭੈ ਸਿੰਘ ਢੀਂਡਸਾ, ਬਲਵੀਰ ਸਿੰਘ, ਵਕੀਲ ਸਿੰਘ, ਰਾਜਾ ਸਿੰਘ, ਇਕਬਾਲ ਸਿੰਘ, ਨਛੱਤਰ ਸਿੰਘ, ਮੱਖਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ।