02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਤਪਾ ਪੁਲਿਸ ਨੇ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਇਆ ਆਪਰੇਸ਼ਨ ਕਾਸੋ

ਤਪਾ ਮੰਡੀ, 1 ਅਗਸਤ (ਪ੍ਰਵੀਨ ਗਰਗ)-ਤਪਾ ਪੁਲਿਸ ਵਲੋਂ ਨਸ਼ੇ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਆਪਰੇਸ਼ਨ ਕਾਸੋ ਚਲਾਇਆ ਗਿਆ। ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਸਵੇਰੇ ਐੱਸ.

ਅਜੀਤ ਡੈਸਕ 02-08-2026
ਤਪਾ ਮੰਡੀ, 1 ਅਗਸਤ (ਪ੍ਰਵੀਨ ਗਰਗ)-ਤਪਾ ਪੁਲਿਸ ਵਲੋਂ ਨਸ਼ੇ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਆਪਰੇਸ਼ਨ ਕਾਸੋ ਚਲਾਇਆ ਗਿਆ। ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਸਵੇਰੇ ਐੱਸ.ਐੱਸ.ਪੀ ਮੁਹੰਮਦ ਸਰਫ਼ਰਾਜ਼ ਆਲਮ ਦੀ ਯੋਗ ਅਗਵਾਈ ਹੇਠ ਡੀ.ਐਸ.ਪੀ ਸਬ ਡਿਵੀਜ਼ਨ ਤਪਾ ਜਸਕਰਨ ਸਿੰਘ ਬਰਾੜ ਅਤੇ ਤਪਾ ਥਾਣੇ ਦੇ ਮੁੱਖ ਅਫ਼ਸਰ ਅਮਰੀਕ ਸਿੰਘ ਗਰੇਵਾਲ ਵਲੋਂ ਪੁਲਿਸ ਕਰਮਚਾਰੀਆਂ ਸਮੇਤ ਇਲਾਕੇ ਅੰਦਰ ਸ਼ੱਕੀ ਥਾਵਾਂ ’ਤੇ ਤੜਕਸਾਰ ਆਪਰੇਸ਼ਨ ਕਾਸੋ ਚਲਾਇਆ ਗਿਆ। ਜਿਸ ਵਿਚ ਪੁਲਿਸ ਵਲੋਂ ਲੋਕਾਂ ਦੇ ਘਰਾਂ ’ਚ ਵੜ ਕੇ ਤਲਾਸ਼ੀ ਲਈ। ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ ਜਸਕਰਨ ਸਿੰਘ ਬਰਾੜ ਨੇ ਕਿਹਾ ਕਿ ਪੁਲਿਸ ਵਲੋਂ ਸਮੇਂ-ਸਮੇਂ ’ਤੇ ਇਹ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਵਲੋਂ ਜਿੱਥੇ ਨਸ਼ਿਆਂ ਦੇ ਵੱਡੇ-ਵੱਡੇ ਸੌਦਾਗਰਾਂ ਨੂੰ ਫੜ ਕੇ ਜੇਲ੍ਹਾਂ ਦੇ ਵਿਚ ਡੱਕਿਆ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਦੀ ਦੋ ਨੰਬਰ ਦੀ ਕਮਾਈ ਨਾਲ ਬਣਾਈ ਗਈ ਪ੍ਰਾਪਰਟੀ ਵੀ ਜ਼ਬਤ ਕੀਤੀ ਜਾ ਰਹੀ ਹੈ। ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਕਿਹਾ ਕਿ ਕਾਸੋ ਆਪ੍ਰੇਸ਼ਨ ਦਾ ਮਕਸਦ ਸਿਰਫ਼ ਚੈਕਿੰਗ ਨਹੀਂ, ਸਗੋਂ ਸ਼ੱਕੀ ਅਨਸਰਾਂ ਵਿਚ ਕਾਨੂੰਨ ਦਾ ਡਰ ਬਣਾਈ ਰੱਖਣਾ ਅਤੇ ਆਮ ਨਾਗਰਿਕ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਹੈ। ਜੇਕਰ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਜਾਂ ਸਮਾਜ ਵਿਰੋਧੀ ਗਤੀਵਿਧੀ ਵਿਚ ਸ਼ਾਮਿਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਤੁਹਾਡੀ ਸੁਰੱਖਿਆ ਲਈ 24 ਘੰਟੇ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁਰੱਖਿਆ ਅਤੇ ਨਸ਼ਾ ਮੁਕਤ ਸਮਾਜ ਲਈ ਪੁਲਿਸ ਦੇ ਨਾਲ-ਨਾਲ ਲੋਕਾਂ ਦੀ ਭੂਮਿਕਾ ਵੀ ਬਹੁਤ ਜ਼ਰੂਰੀ ਹੈ। ਜੇਕਰ ਕਿਸੇ ਨੂੰ ਵੀ ਆਪਣੇ ਆਸ-ਪਾਸ ਸ਼ੱਕੀ ਵਿਅਕਤੀ ਜਾਂ ਗੈਰ-ਕਾਨੂੰਨੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਪਿਛਲੀ ਖ਼ਬਰ ਤਪਾ ਪੁਲਿਸ ਵਲੋਂ ਨਸ਼ਾ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ 1 ਲੱਖ ਪਾਬੰਦੀਸ਼ੁਦਾ ਕੈਪਸੂਲ ਅਤੇ ਗੋਲੀਆਂ, ਲਗਜ਼ਰੀ ਕਾਰ ਸਵਾ... ਅਗਲੀ ਖ਼ਬਰ ਬੀ. ਐੱਡ. ਅਧਿਆਪਕ ਫ਼ਰੰਟ ਬਰਨਾਲਾ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।