02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜੀ. ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਯੈਲੋ ਡੇ ਮਨਾਇਆ

ਰੂੜੇਕੇ ਕਲਾਂ, 1 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ. ਐਸ.

ਅਜੀਤ ਡੈਸਕ 02-08-2026
ਰੂੜੇਕੇ ਕਲਾਂ, 1 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸੰਸਥਾ ਦੇ ਚੇਅਰਮੈਨ ਰਿਸਵ ਜੈਨ, ਐਮ.ਡੀ. ਸੁਰੇਸ਼ ਬਾਂਸਲ ਦੀ ਅਗਵਾਈ ਵਿਚ ਸੰਸਥਾ ਵਿਖੇ ਯੈਲੋ ਡੇ ਮਨਾਇਆ ਗਿਆ। ਸੰਸਥਾ ਦੇ ਨਰਸਰੀ ਅਤੇ ਐਲ.ਕੇ.ਜੀ. ਜਮਾਤ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਪੀਲੇ ਰੰਗ ਦੇ ਕੱਪੜੇ ਅਤੇ ਪੀਲੇ ਰੰਗ ਦੇ ਫਲ ਤੇ ਸਬਜ਼ੀਆਂ ਲੈ ਕੇ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ। ਸੰਸਥਾ ਦੇ ਸਾਰੇ ਜਮਾਤਾਂ ਦੇ ਕਮਰਿਆਂ ਨੂੰ ਪੀਲੇ ਰੰਗ ਨਾਲ ਸਜਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਨੂੰ ਪੀਲੇ ਰੰਗ ਦੀਆਂ ਸਬਜ਼ੀਆਂ, ਫਲ, ਖਾਣੇ, ਪਹਿਰਾਵੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸੰਸਥਾ ਦੇ ਚੇਅਰਮੈਨ ਰਿਸਵ ਜੈਨ, ਐਮ.ਡੀ. ਸੁਰੇਸ਼ ਬਾਂਸਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਜਿਹੇ ਪ੍ਰੋਗਰਾਮ ਨਾਲ ਵਿਦਿਆਰਥੀਆਂ ਨੂੰ ਪੀਲੇ ਰੰਗ ਤੇ ਉਸ ਦੀ ਮਹੱਤਤਾ ਅਤੇ ਪੀਲੇ ਰੰਗ ਦੇ ਫਲ ਸਬਜ਼ੀਆਂ ਤੇ ਖਾਣੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਮਿਲਦੀ ਹੈ। ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ 29ਵੇਂ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਲੋਂ ਓਪਨ ਚੈੱਸ ਟੂਰਨਾਮੈਂਟ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।