03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਬਖਤਗੜ੍ਹ ਵਿਖੇ ਵਾਤਾਵਰਨ ਪ੍ਰੇਮੀ ਸੰਸਥਾ ਵਲੋਂ ਬੂਟਿਆਂ ਦਾ ਲੰਗਰ ਲਗਾਇਆ

ਮਹਿਲ ਕਲਾਂ, 2 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਆਪਣੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਇਸੇ ਕੜੀ ਤਹਿਤ ਥਾਣਾ ਠੁੱਲੀਵਾਲ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 50 ਸਿਗਨੇਚਰ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ।

ਪਿੰਡ ਬਖਤਗੜ੍ਹ ਵਿਖੇ ਵਾਤਾਵਰਨ ਪ੍ਰੇਮੀ ਸੰਸਥਾ ਦੇ ਆਗੂ ਬੂਟਿਆਂ ਦਾ ਲੰਗਰ ਲਗਾਉਣ ਮੌਕੇ। ਤਸਵੀਰ : ਸੋਨੀ ਚੀਮਾ 03-08-2026
ਮਹਿਲ ਕਲਾਂ, 2 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਆਪਣੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਇਸੇ ਕੜੀ ਤਹਿਤ ਥਾਣਾ ਠੁੱਲੀਵਾਲ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 50 ਸਿਗਨੇਚਰ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਤਫ਼ਤੀਸ਼ੀ ਅਧਿਕਾਰੀ ਮਹਿਲਾ ਹੌਲਦਾਰ ਮਨਜਿੰਦਰ ਕੌਰ ਨੇ ਦੱਸਿਆ ਕਿ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਇੰਸਪੈਕਟਰ ਅਜੈਬ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਲਗਾਤਾਰ ਵਿਸ਼ੇਸ਼ ਨਾਕੇਬੰਦੀਆਂ ਅਤੇ ਤਲਾਸ਼ੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪਿੰਡ ਠੁੱਲੀਵਾਲ ਤੋਂ ਗੁੰਮਟੀ ਨੂੰ ਜਾਂਦੀ ਡਰੇਨ ਦੀ ਪਟੜੀ ’ਤੇ ਇੱਕ ਵਿਅਕਤੀ ਸ਼ੱਕੀ ਹਾਲਤ ਵਿਚ ਘੁੰਮਦਾ ਨਜ਼ਰ ਆਇਆ। ਪੁਲਿਸ ਵਲੋਂ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 50 ਸਿਗਨੇਚਰ ਨਸ਼ੀਲੇ ਕੈਪਸੂਲ ਬਰਾਮਦ ਹੋਏ। ਪੁਲਿਸ ਮੁਤਾਬਿਕ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਭੀਮਾ ਵਾਸੀ ਕਰਮਗੜ੍ਹ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਠੁੱਲੀਵਾਲ ਵਿਖੇ ਮੁਕੱਦਮਾ ਦਰਜ ਕਰ ਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਪੁਲਿਸ ਹੁਣ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਇਸ ਮਾਮਲੇ ਨਾਲ ਹੋਰ ਵਿਅਕਤੀਆਂ ਦਾ ਵੀ ਕੋਈ ਸਬੰਧ ਹੈ। ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਇੰਸਪੈਕਟਰ ਅਜੈਬ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਦਿਨ-ਰਾਤ ਸਰਗਰਮ ਹਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਪਿਛਲੀ ਖ਼ਬਰ ਗਾਗੇਵਾਲ ਵਿਖੇ ਰਜਵਾਹੇ ਦੀਆਂ ਹੌਦੀਆਂ ਦੇ ਢੱਕਣ ਅਤੇ ਕੜੇ ਗ਼ਾਇਬ, ਅਗਲੇ ਖੇਤਾਂ ਤੱਕ ਨਹੀਂ ਜਾ ਰਿਹਾ ਨਹਿਰੀ ਪਾਣੀ ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਕਾਸ ਕਾਰਜਾਂ ਲਈ ਵੱਖ - ਵੱਖ ਪੰਚਾਇਤਾਂ ਨੂੰ ਡੇਢ ਕਰੋੜ ਦੀ ਰਾਸ਼ੀ ਦੇ ਚੈੱਕ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।