03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਜ਼ਿਲ੍ਹੇ ’ਚ ਪੋਲਿੰਗ ਬੂਥਾਂ ਦੀ ਗਿਣਤੀ ਵਧ ਕੇ ਹੋਈ 560-ਜ਼ਿਲ੍ਹਾ ਚੋਣ ਅਫ਼ਸਰ ਵਿਧਾਨ ਸਭਾ ਹਲਕਾ ਬਰਨਾਲਾ ਅਤੇ ਮਹਿਲ ਕਲਾਂ ਵਿਚ 1-1 ਪੋਲਿੰਗ ਬੂਥ ਦਾ ਹੋਇਆ ਵਾਧਾ

ਬਰਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਖੇ ਪੋਲਿੰਗ ਬੂਥਾਂ ਦੇ ਰੈਸ਼ਨਲਾਈਜ਼ੇਸ਼ਨ ਕਰਨ ਉਪਰੰਤ ਹੁਣ ਪੋਲਿੰਗ ਬੂਥਾਂ ਦੀ ਗਿਣਤੀ 558 ਤੋਂ ਵੱਧ ਕੇ 560 ਹੋ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜਿਸ ਵੀ ਪੋਲਿੰਗ ਬੂਥ ’ਤੇ 1200 ਜਾਂ ਇਸ ਤੋਂ ਵੱਧ ਵੋਟਰ ਹਨ, ਉਸ ਨੂੰ ਵੰਡ ਕੇ ਨਵਾਂ ਪੋਲਿੰਗ ਬੂਥ ਬਣਾਏ ਜਾਣ ਬਾਰੇ ਭੇਜੀ ਗਈ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਪਾਸ ਕਰ ਕਰਦਿਆਂ 2 ਪੋਲਿੰਗ ਬੂਥਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ।

ਅਜੀਤ ਡੈਸਕ 03-08-2026
ਬਰਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਖੇ ਪੋਲਿੰਗ ਬੂਥਾਂ ਦੇ ਰੈਸ਼ਨਲਾਈਜ਼ੇਸ਼ਨ ਕਰਨ ਉਪਰੰਤ ਹੁਣ ਪੋਲਿੰਗ ਬੂਥਾਂ ਦੀ ਗਿਣਤੀ 558 ਤੋਂ ਵੱਧ ਕੇ 560 ਹੋ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜਿਸ ਵੀ ਪੋਲਿੰਗ ਬੂਥ ’ਤੇ 1200 ਜਾਂ ਇਸ ਤੋਂ ਵੱਧ ਵੋਟਰ ਹਨ, ਉਸ ਨੂੰ ਵੰਡ ਕੇ ਨਵਾਂ ਪੋਲਿੰਗ ਬੂਥ ਬਣਾਏ ਜਾਣ ਬਾਰੇ ਭੇਜੀ ਗਈ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਪਾਸ ਕਰ ਕਰਦਿਆਂ 2 ਪੋਲਿੰਗ ਬੂਥਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਅਧੀਨ 3 ਵਿਧਾਨ ਸਭਾ ਹਲਕੇ ਪੈਂਦੇ ਹਨ। ਵਿਧਾਨ ਸਭਾ ਹਲਕਾ-102 ਭਦੌੜ ਵਿਚ ਕੋਈ ਪੋਲਿੰਗ ਬੂਥ ਨਹੀਂ ਵਧਾਇਆ ਗਿਆ ਹੈ। ਇਸ ਹਲਕੇ ਅਧੀਨ ਪੋਲਿੰਗ ਬੂਥਾਂ ਦੀ ਗਿਣਤੀ 169 ਹੈ। ਵਿਧਾਨ ਸਭਾ ਹਲਕਾ-103 ਬਰਨਾਲਾ ਅਧੀਨ 1 ਪੋਲਿੰਗ ਬੂਥ ਦਾ ਵਾਧਾ ਕੀਤਾ ਗਿਆ ਹੈ। ਇਸ ਹਲਕੇ ਅਧੀਨ ਪੋਲਿੰਗ ਬੂਥਾਂ ਦੀ ਗਿਣਤੀ 213 ਹੈ। ਵਿਧਾਨ ਸਭਾ ਹਲਕ-104 ਮਹਿਲ ਕਲਾਂ ਅਧੀਨ ਵੀ 1 ਪੋਲਿੰਗ ਬੂਥ ਦਾ ਵਾਧਾ ਕੀਤਾ ਗਿਆ ਹੈ, ਇਸ ਹਲਕੇ ਅਧੀਨ ਪੋਲਿੰਗ ਬੂਥਾਂ ਦੀ ਕੁੱਲ ਗਿਣਤੀ 178 ਹੋ ਗਈ ਹੈ। ਇਸ ਤਰ੍ਹਾਂ ਜ਼ਿਲ੍ਹਾ ਬਰਨਾਲਾ ਅਧੀਨ ਪੋਲਿੰਗ ਸਟੇਸ਼ਨਾਂ ਦੀ ਗਿਣਤੀ 558 ਤੋਂ ਵੱਧ ਕੇ 560 ਹੋ ਗਈ ਹੈ।
ਪਿਛਲੀ ਖ਼ਬਰ ਜਦੋਂ ਡਲਿਵਰੀ ਦੇਣ ਆਏ ਨੌਜਵਾਨ ਨੇ ਭਾਂਡੇ ਮਾਂਜਣ ਵਾਲੀ ਟਿੱਕੀ ਦੇ 500 ਰੁਪਏ ਵਸੂਲਣ ਦੀ ਕੀਤੀ ਕੋਸ਼ਿਸ਼ ਅਗਲੀ ਖ਼ਬਰ 8 ਗ੍ਰਾਮ ਨਸ਼ੀਲੇ ਪਦਾਰਥ (ਹੈਰੋਇਨ) ਸਣੇ ਇੱਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।