12 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
ਬਰਨਾਲਾ, 3 ਅਗਸਤ (ਰਾਜ ਪਨੇਸਰ)-ਪਿੰਡ ਸੰਘੇੜਾ ਦੀ ਬੇਆਬਾਦ ਜਗ੍ਹਾ ਤੋਂ ਇੱਕ ਵਿਅਕਤੀ ਨੂੰ 12 ਲੀਟਰ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
ਅਜੀਤ ਡੈਸਕ
04-08-2026