ਮਨਿਸਟਰੀਅਲ ਕਾਮੇ 5 ਅਤੇ 6 ਅਗਸਤ ਨੂੰ ਰਹਿਣਗੇ ਕਲਮ ਛੋੜ ਹੜਤਾਲ ’ਤੇ
ਬਰਨਾਲਾ, 3 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਤੋਂ ਨਾਖ਼ੁਸ਼ ਮਨਿਸਟਰੀਅਲ ਮੁਲਾਜ਼ਮਾਂ ਵਲੋਂ ਮਿਤੀ 5 ਅਤੇ 6 ਅਗਸਤ ਨੂੰ ਸਰਕਾਰੀ ਦਫ਼ਤਰਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਕਰ ਕੇ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ’ਤੇ ਜਾਣ ਦਾ ਫ਼ੈਸਲਾ ਲੈ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਤਰਸੇਮ ਭੱਠਲ ਨੇ ਦੱਸਿਆ ਕਿ ਇਸ ਦੌਰਾਨ ਸਰਕਾਰ ਖ਼ਿਲਾਫ਼ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਮਿਤੀ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-39 ਦੀ ਅਨਾਜ ਮੰਡੀ ਵਿਚ ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਪੰਜਾਬ ਵਲੋਂ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਵਿਚ ਕੀਤੀ ਜਾ ਰਹੀ ਵਿਸ਼ਾਲ ਮਹਾਂ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਮ
ਮਨਿਸਟਰੀਅਲ ਕਾਮਿਆਂ ਦੀ ਹੜਤਾਲ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਤਰਸੇਮ ਭੱਠਲ ਅਤੇ ਹੋਰ ਆਗੂ। ਅਜੀਤ ਤਸਵੀਰ
04-08-2026
ਬਰਨਾਲਾ, 3 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਤੋਂ ਨਾਖ਼ੁਸ਼ ਮਨਿਸਟਰੀਅਲ ਮੁਲਾਜ਼ਮਾਂ ਵਲੋਂ ਮਿਤੀ 5 ਅਤੇ 6 ਅਗਸਤ ਨੂੰ ਸਰਕਾਰੀ ਦਫ਼ਤਰਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਕਰ ਕੇ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ’ਤੇ ਜਾਣ ਦਾ ਫ਼ੈਸਲਾ ਲੈ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਤਰਸੇਮ ਭੱਠਲ ਨੇ ਦੱਸਿਆ ਕਿ ਇਸ ਦੌਰਾਨ ਸਰਕਾਰ ਖ਼ਿਲਾਫ਼ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਮਿਤੀ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-39 ਦੀ ਅਨਾਜ ਮੰਡੀ ਵਿਚ ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਪੰਜਾਬ ਵਲੋਂ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਵਿਚ ਕੀਤੀ ਜਾ ਰਹੀ ਵਿਸ਼ਾਲ ਮਹਾਂ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡੀ.ਏ.ਸੀ. ਬਰਨਾਲਾ ਵਿਖੇ ਯੂਨੀਅਨ ਦੀ ਮੀਟਿੰਗ ਕਰ ਕੇ ਜ਼ਿਲ੍ਹੇ ਦੇ ਆਗੂਆਂ ਦੀ ਮੀਟਿੰਗ ਵਿਚ ਮਹਾਂ-ਰੈਲੀ ਦੀਆਂ ਤਿਆਰੀਆਂ ਸਬੰਧੀ ਡਿਊਟੀਆਂ ਲਗਾਈਆਂ ਗਈਆਂ ਹਨ। ਮੀਟਿੰਗ ਦੌਰਾਨ ਵਧੀਕ ਜਨਰਲ ਸਕੱਤਰ ਨਿਰਮਲਜੀਤ ਸਿੰਘ ਚਾਨੇ ਨੇ ਕਿਹਾ ਕਿ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ ਹਾਲੇ ਤੱਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਹੈ। ਇਸ ਤੋਂ ਇਲਾਵਾ ਮਿਤੀ 15 ਜਨਵਰੀ 2015 ਨੂੰ ਜਾਰੀ ਮੁਲਾਜ਼ਮ ਮਾਰੂ ਪੱਤਰ ਜਿਸ ਰਾਹੀਂ ਨਵੇਂ ਭਰਤੀ ਕਰਮਚਾਰੀਆਂ ਨੂੰ ਪ੍ਰੋਬੇਸ਼ਨ ਪੀਰੀਅਡ ਵਿਚ ਬੇਸਿਕ ਤਨਖ਼ਾਹ ਦਿੱਤੀ ਜਾਂਦੀ ਹੈ, ਵੀ ਰੱਦ ਨਹੀਂ ਕੀਤਾ ਗਿਆ। ਮਿਤੀ 17 ਜੁਲਾਈ 2020 ਦੇ ਇੱਕ ਹੋਰ ਮੁਲਾਜ਼ਮ ਮਾਰੂ ਪੱਤਰ ਰਾਹੀਂ ਪੰਜਾਬ ਦੇ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਤੇ ਕੇਂਦਰੀ ਤਨਖ਼ਾਹ ਕਮਿਸ਼ਨ ਲਾਗੂ ਕਰ ਦਿੱਤਾ ਗਿਆ ਹੈ, ਜਿਸ ਨੂੰ ਮੁਲਾਜ਼ਮ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਹਰ ਸਰਕਾਰ ਦੀ ਤਰ੍ਹਾਂ ਇਸ ਸਰਕਾਰ ਦੁਆਰਾ ਵੀ ਆਉਟਸੋਰਸ/ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਲਾਰੇ ਲਗਾਏ ਜਾ ਰਹੇ ਹਨ। ਦੇਸ਼ ਵਿਚ ਮਹਿੰਗਾਈ ਸਿਖ਼ਰਾਂ ਨੂੰ ਛੂਹ ਰਹੀ ਹੈ ’ਤੇ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਡੀ.ਏ. ਦੇਣ ਤੋਂ ਮੁਨਕਰ ਹੋਈ ਬੈਠੀ ਹੈ। ਮਾਨਯੋਗ ਹਾਈਕੋਰਟ ਦਾ ਫ਼ੈਸਲਾ ਕਿ ਮੁਲਾਜ਼ਮਾਂ ਨੂੰ ਆਈ.ਏ.ਐਸ/ਆਈ.ਪੀ.ਐਸ./ਜੂਡੀਸੀਅਲ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ ਦਿੱਤਾ ਜਾਵੇ, ਨੂੰ ਵੀ ਸਰਕਾਰ ਲਾਗੂ ਨਹੀਂ ਕਰ ਰਹੀ ਜਿਸ ਕਰ ਕੇ ਮੁਲਾਜ਼ਮਾਂ ਦੇ ਅੰਦਰ ਰੋਸ ਪਾਇਆ ਜਾ ਰਿਹਾ ਹੈ ਅਤੇ ਮੁਲਾਜ਼ਮ ਆਪ ਮੁਹਾਰੇ ਚੰਡੀਗੜ੍ਹ ਰੈਲੀ ਵਿਚ ਭਾਗ ਲੈਣ ਲਈ ਪੱਬਾਂ ਭਾਰ ਹੋਏ ਬੈਠੇ ਹਨ। ਇਸ ਮੌਕੇ ਮੈਡਮ ਅੰਸ਼ੂ ਗੁਪਤਾ, ਚੰਚਲ ਕੌਸ਼ਲ, ਗੁਰਵਿੰਦਰ ਸਿੰਘ, ਅਮਨਦੀਪ ਸਿੰਘ, ਰਾਜੀਵ ਕੁਮਾਰ, ਯਾਦਵਿੰਦਰ ਸਿੰਘ, ਜਗਸੀਰ ਸਿੰਘ, ਸੁਖਜੀਤ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਕਰਨ ਅਵਤਾਰ ਸਿੰਘ, ਰਜਨੀਸ਼ ਕੁਮਾਰ, ਜਸਪਾਲ ਸਿੰਘ ਆਦਿ ਆਗੂ ਹਾਜਰ ਸਨ।