06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਮਹਿਲ ਕਲਾਂ ’ਚ ਵਿਸ਼ੇਸ਼ ਚੈਕਿੰਗ, ਦੋ ਬੱਚੇ ਰੈਸਕਿਊ

ਮਹਿਲ ਕਲਾਂ, 4 ਅਗਸਤ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੈੱਨ ਇੰਡੀਆ ਰੈਸਕਿਊ ਅਤੇ ਰੀਹਬਲੀਟੇਸ਼ਨ ਪ੍ਰੋਗਰਾਮ ਦੇ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵਲੋਂ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਸਮੇਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਜਿੰਦਰਪਾਲ ਕੌਰ ਧਾਲੀਵਾਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਗੁਰਜੀਤ ਕੌਰ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਲੇਬਰ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਚੈਕਿੰਗ ਅਭਿਆਨ ਕੀਤੀ ਗਈ।

ਅਜੀਤ ਡੈਸਕ 05-08-2026
ਮਹਿਲ ਕਲਾਂ, 4 ਅਗਸਤ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੈੱਨ ਇੰਡੀਆ ਰੈਸਕਿਊ ਅਤੇ ਰੀਹਬਲੀਟੇਸ਼ਨ ਪ੍ਰੋਗਰਾਮ ਦੇ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵਲੋਂ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਸਮੇਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਜਿੰਦਰਪਾਲ ਕੌਰ ਧਾਲੀਵਾਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਗੁਰਜੀਤ ਕੌਰ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਲੇਬਰ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਚੈਕਿੰਗ ਅਭਿਆਨ ਕੀਤੀ ਗਈ। ਚੈਕਿੰਗ ਦੌਰਾਨ ਟੀਮ ਵਲੋਂ ਵੱਖ-ਵੱਖ ਦੁਕਾਨਾਂ, ਹੋਟਲਾਂ, ਰੇਹੜੀਆਂ ਅਤੇ ਵਰਕਸ਼ਾਪਾਂ ਦਾ ਨਿਰੀਖਣ ਕੀਤਾ ਗਿਆ, ਅਤੇ ਦੋ ਨਾਬਾਲਗ ਬੱਚਿਆਂ ਨੂੰ ਬਾਲ ਮਜ਼ਦੂਰੀ ਕਰਦਿਆਂ ਰੈਸਕਿਊ ਕੀਤਾ। ਇਸ ਅਭਿਆਨ ਦਾ ਮੁੱਖ ਮਕਸਦ ਬੱਚਿਆਂ ਨੂੰ ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਮੁਕਤ ਕਰਵਾ ਕੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਬੱਚਿਆਂ ਦੀ ਸੁਰੱਖਿਆ, ਭਲਾਈ ਅਤੇ ਪੁਨਰਵਾਸ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਲਈ ਚਾਈਲਡ ਵੈੱਲਫੇਅਰ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਬੱਚਿਆਂ ਤੋਂ ਕਿਸੇ ਵੀ ਤਰ੍ਹਾਂ ਦੀ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ। ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪ੍ਰਸ਼ਾਸਨ ਨੇ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਬੱਚਾ ਮਜ਼ਦੂਰੀ ਕਰਦਾ ਨਜ਼ਰ ਆਵੇ ਤਾਂ ਤੁਰੰਤ ਚਾਈਲਡ ਲਾਈਨ ਨੰਬਰ 1098 ਜਾਂ ਸਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਦਾ ਭਵਿੱਖ ਸੁਰੱਖਿਅਤ ਅਤੇ ਉੱਜਵਲ ਬਣਾਇਆ ਜਾ ਸਕੇ। ਇਸ ਸਮੇਂ ਰੈਸਕਿਊ ਅਭਿਆਨ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਬਰਨਾਲਾ ਤੋਂ ਬਲਵਿੰਦਰ ਸਿੰਘ ਧਲੇਵਾਂ, ਲੇਬਰ ਇੰਸਪੈਕਟਰ ਮਨਪ੍ਰੀਤ ਸਿੰਘ, ਸਿੱਖਿਆ ਵਿਭਾਗ ਤੋਂ ਤਸਵੀਰ ਸਿੰਘ, ਚਾਈਲਡ ਹੈਲਪ ਲਾਈਨ ਤੋਂ ਗੁਰਦੀਪ ਸਿੰਘ ਅਤੇ ਪੁਲਿਸ ਵਿਭਾਗ ਤੋਂ ਬਬਲਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐੱਲ.ਏ.ਡੀ.ਸੀ. ਪਾਲਿਸੀ ਵਾਪਸ ਲੈਣ ਦੇ ਭਰੋਸੇ ਮਗਰੋਂ ਵਕੀਲਾਂ ਨੇ ਹੜਤਾਲ ਕੀਤੀ ਸਮਾਪਤ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।