06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮਲਟੀਪਰਪਜ਼ ਹੈਲਥ ਵਰਕਰ ਪੰਜਾਬ ਵਲੋਂ ਲੰਬਿਤ ਮੰਗਾਂ ਨੂੰ ਲੈ ਕੇ ਅਸਹਿਯੋਗ ਅੰਦੋਲਨ ਦਾ ਐਲਾਨ

ਬਰਨਾਲਾ, 5 ਅਗਸਤ (ਨਰਿੰਦਰ ਅਰੋੜਾ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਅਸਹਿਯੋਗ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਯੂਨੀਅਨ ਦੇ ਵਫ਼ਦ ਨੇ ਸਿਵਲ ਸਰਜਨ ਬਰਨਾਲਾ ਨੂੰ ਮੰਗ-ਪੱਤਰ ਸੌਂਪਿਆ।

ਅਜੀਤ ਡੈਸਕ 06-08-2026
ਬਰਨਾਲਾ, 5 ਅਗਸਤ (ਨਰਿੰਦਰ ਅਰੋੜਾ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਅਸਹਿਯੋਗ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਯੂਨੀਅਨ ਦੇ ਵਫ਼ਦ ਨੇ ਸਿਵਲ ਸਰਜਨ ਬਰਨਾਲਾ ਨੂੰ ਮੰਗ-ਪੱਤਰ ਸੌਂਪਿਆ। ਜਥੇਬੰਦੀ ਦੇ ਆਗੂਆਂ ਪ੍ਰਧਾਨ ਰਜਨੀ ਰਾਣੀ, ਗੁੱਡੀ ਕੌਰ ਅਤੇ ਸਰਬਜੀਤ ਕੌਰ ਨੇ ਦੱਸਿਆ ਕਿ ਮਲਟੀਪਰਪਜ਼ ਹੈਲਥ ਵਰਕਰ ਪਿਛਲੇ ਕਈ ਸਾਲਾਂ ਤੋਂ ਮਾਂ-ਬੱਚਾ ਸਿਹਤ, ਟੀਕਾਕਰਨ, ਪਰਿਵਾਰ ਭਲਾਈ ਅਤੇ ਹੋਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀਆਂ ਸੇਵਾਵਾਂ ਪੂਰੀ ਨਿਸ਼ਠਾ ਨਾਲ ਨਿਭਾ ਰਹੇ ਹਨ। ਇਸ ਦੇ ਬਾਵਜੂਦ ਕੇਡਰ ਨੂੰ ਬਣਦੇ ਭੱਤੇ, ਸਰੋਤ ਅਤੇ ਹੋਰ ਜਾਇਜ਼ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਤੋਂ ਲਗਾਤਾਰ ਅਜਿਹੇ ਵਾਧੂ ਅਤੇ ਗੈਰ-ਨਿਰਧਾਰਤ ਕੰਮ ਲਏ ਜਾ ਰਹੇ ਹਨ, ਜਿਨ੍ਹਾਂ ਲਈ ਨਾ ਤਾਂ ਕੋਈ ਸਪਸ਼ਟ ਨੀਤੀ ਹੈ ਅਤੇ ਨਾ ਹੀ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਈ ਵਾਰ ਮੰਗਾਂ ਉਠਾਉਣ ਦੇ ਬਾਵਜੂਦ ਕੋਈ ਠੋਸ ਹੱਲ ਨਾ ਨਿਕਲਣ ਕਾਰਨ ਹੁਣ ਲੋਕਤਾਂਤਰਿਕ ਢੰਗ ਨਾਲ ਆਨਲਾਈਨ ਕੰਮਾਂ ਅਤੇ ਵਾਧੂ ਸਬ-ਸੈਂਟਰਾਂ ਦੀਆਂ ਡਿਊਟੀਆਂ ਸਮੇਤ ਗੈਰ-ਨਿਰਧਾਰਤ ਕੰਮਾਂ ਤੋਂ ਅਸਹਿਯੋਗ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਭਾਗ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ। ਜਥੇਬੰਦੀ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ, ਤਾਂ ਜੋ ਸਿਹਤ ਸੇਵਾਵਾਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਸਕਣ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਸਬੰਧੀ ਕੋਈ ਠੋਸ ਅਤੇ ਲਿਖਤੀ ਫ਼ੈਸਲਾ ਨਹੀਂ ਹੁੰਦਾ, ਉਨ੍ਹਾਂ ਦਾ ਅਸਹਿਯੋਗ ਪ੍ਰੋਗਰਾਮ ਜਾਰੀ ਰਹੇਗਾ। ਇਸ ਮੌਕੇ ਜਥੇਬੰਦੀ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿਚ ਮਲਟੀਪਰਪਜ਼ ਹੈਲਥ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਸੰਘਰਸ਼ ਦੇ ਸ਼ਹੀਦ ਸੁਰਜੀਤ ਸਿੰਘ ਹਮੀਦੀ ਦੇ ਬਰਸੀ ਸਮਾਗਮ ’ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ-ਬੁੱਕਣ ਸਿੰਘ ਸੱਦੋਵਾਲ ਅਗਲੀ ਖ਼ਬਰ ਆਸਥਾ ਧਾਮ ਮੰਦਰ ਵਿਖੇ ਅੱਜ ਹੋਵੇਗਾ ਮਾਤਾ ਦਾ ਕੀਰਤਨ ਮਾਤਾ ਸੱਤਿਅਮ ਦੇਵਾ ਜੀ ਕਰਨਗੇ ਮਾਤਾ ਦਾ ਗੁਣਗਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।