08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਰੈਗੂਲਰ ਯੂਨੀਅਨ ਨੇ ਮੰਗਾਂ ਸੰਬੰਧੀ ਐਸ. ਐਮ. ਓ. ਨੂੰ ਦਿੱਤਾ ਮੰਗ ਪੱਤਰ

ਤਪਾ ਮੰਡੀ, 6 ਅਗਸਤ (ਪ੍ਰਵੀਨ ਗਰਗ)-ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਰੈਗੂਲਰ ਯੂਨੀਅਨ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਗੁੱਡੀ ਕੌਰ ਦੀ ਅਗਵਾਈ ਹੇਠ ਐਸ. ਐਮ.

ਅਜੀਤ ਡੈਸਕ 07-08-2026
ਤਪਾ ਮੰਡੀ, 6 ਅਗਸਤ (ਪ੍ਰਵੀਨ ਗਰਗ)-ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਰੈਗੂਲਰ ਯੂਨੀਅਨ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਗੁੱਡੀ ਕੌਰ ਦੀ ਅਗਵਾਈ ਹੇਠ ਐਸ. ਐਮ. ਓ ਤਪਾ ਨੂੰ ਮੰਗ-ਪੱਤਰ ਸੌਂਪਿਆ। ਇਸ ਮੌਕੇ ਬਲਾਕ ਪ੍ਰੈਸ ਸਕੱਤਰ ਰੰਜੂ ਸ਼ਰਮਾ ਤਪਾ ਨੇ ਦੱਸਿਆ ਕਿ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਤੋਂ ਲਏ ਜਾ ਰਹੇ ਵਾਧੂ ਕੰਮਾਂ ਦੇ ਬਦਲੇ ਸਰਕਾਰ ਵਲੋਂ ਉਚਿੱਤ ਵਿੱਤੀ ਲਾਭ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨਐਪ ਦੇ ਕੰਮ ਲਈ ਹਰ ਮਹੀਨੇ 10 ਹਜ਼ਾਰ ਰੁਪਏ ਦਾ ਵਿਸ਼ੇਸ਼ ਭੱਤਾ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਵੈਕਸੀਨ ਡਿਲੀਵਰੀ ਦੇ ਕੰਮ ਦਾ ਯੂਨੀਅਨ ਵਲੋਂ ਪੂਰਨ ਬਾਈਕਾਟ ਕੀਤਾ ਗਿਆ ਹੈ ਅਤੇ ਇਸ ਸਬੰਧੀ ਪੱਤਰ ਵੀ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਏ. ਐਨ. ਐਮ ਵਲੋਂ ਵੈਕਸੀਨ ਲਿਆਉਣ ਦਾ ਕੰਮ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੀ. ਐਚ. ਓ ਨਾਲ ਸਬੰਧਿਤ ਭੱਤਾ 15 ਹਜ਼ਾਰ ਰੁਪਏ ਤੋਂ ਵਧਾ ਕੇ 50 ਹਜ਼ਾਰ ਰੁਪਏ ਕਰਨ ਦੀ ਮੰਗ ਵੀ ਕੀਤੀ ਗਈ। ਯੂਨੀਅਨ ਨੇ ਕਿਹਾ ਕਿ ਇਕ ਤੋਂ ਵੱਧ ਸਬ-ਸੈਂਟਰਾਂ ’ਤੇ ਡਿਊਟੀ ਕਰਨ ਦਾ ਵੀ ਉਦੋਂ ਤੱਕ ਬਾਈਕਾਟ ਜਾਰੀ ਰਹੇਗਾ ਜਦੋਂ ਤੱਕ ਵਾਧੂ ਸੈਂਟਰਾਂ ਦੀ ਡਿਊਟੀ ਲਈ ਟੀ.ਏ/ਡੀ.ਏ ਅਤੇ ਸੀ.ਐਚ.ਓ ਨਾਲ ਸਬੰਧਿਤ ਬਣਦੇ ਭੱਤੇ ਨਹੀਂ ਦਿੱਤੇ ਜਾਂਦੇ। ਇਸ ਦੇ ਨਾਲ ਹੀ ਜਨਮ ਅਤੇ ਮੌਤ ਦੀ ਰਜਿਸਟਰੇਸ਼ਨ ਨਾਲ ਜੁੜੇ ਕੰਮ ਲਈ 10 ਹਜ਼ਾਰ ਰੁਪਏ ਮਹੀਨਾਵਾਰ ਭੱਤਾ ਦੇਣ, ਲੈਪਟਾਪ ਅਤੇ ਪ੍ਰਿੰਟਰ ਮੁਹੱਈਆ ਕਰਵਾਉਣ ਦੀ ਮੰਗ ਵੀ ਰੱਖੀ ਗਈ। ਰੰਜੂ ਸ਼ਰਮਾ ਤਪਾ ਨੇ ਦੱਸਿਆ ਕਿ ਆਰ.ਸੀ.ਐਚ ਨਾਲ ਸਬੰਧਿਤ ਕੰਮ ਦਾ ਵੀ ਯੂਨੀਅਨ ਵਲੋਂ ਪੂਰਨ ਬਾਈਕਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਪਹਿਲਾਂ ਦੀ ਤਰ੍ਹਾਂ ਕੰਪਿਊਟਰ ਆਪਰੇਟਰਾਂ ਤੋਂ ਹੀ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਨਾ ਕੀਤਾ ਗਿਆ ਤਾਂ ਯੂਨੀਅਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ। 6ਬੀਐਨਐਲ26 ਐਸ. ਐਮ. ਓ. ਤਪਾ ਨੂੰ ਮੰਗ-ਪੱਤਰ ਦੇਣ ਉਪਰੰਤ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਰੈਗੂਲਰ ਯੂਨੀਅਨ ਦੇ ਆਗੂ। ਤਸਵੀਰ : ਪ੍ਰਵੀਨ ਗਰਗ
ਪਿਛਲੀ ਖ਼ਬਰ ਪਿੰਡ ਗੁਰਮ ਵਿਖੇ 4.72 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਦਾ ਕੰਮ ਸ਼ੁਰੂ ਅਗਲੀ ਖ਼ਬਰ ਨਵਾਂ ਗੁਰਦੁਆਰਾ ਸਾਹਿਬ ਪੱਖੋ ਕਲਾਂ ਵਿਖੇ ਵਣ ਮਹਾਂਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।