07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਾਵਰਕਾਮ ਸਟੋਰਾਂ ’ਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਵਿਧਾਇਕ ਪੰਡੋਰੀ ਦੇ ਨਾਂਅ ਸੌਂਪਿਆ ਮੰਗ-ਪੱਤਰ

ਮਹਿਲ ਕਲਾਂ, 6 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪਾਵਰਕਾਮ ਐਂਡ ਟਰਾਂਸਕੋ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਪਾਵਰਕਾਮ ਸਟੋਰਾਂ ’ਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਮਹਿਕਮੇ ਅਧੀਨ ਪੱਕੇ ਤੌਰ ’ਤੇ ਐਡਜਸਟ ਕਰਨ ਲਈ ਆਉਟਲੈਟ ਸਟੋਰ ਬਰਨਾਲਾ ਦੇ ਕੱਚੇ ਕਾਮਿਆਂ ਵਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਨਾਂਅ ਮੰਗ-ਪੱਤਰ ਨਿੱਜੀ ਸਹਾਇਕ ਬਿੰਦਰ ਸਿੰਘ ਕਾਂਝਲਾ ਨੂੰ ਦਿੱਤਾ ਗਿਆ। ਇਸ ਸਮੇਂ ਪ੍ਰਧਾਨ ਮਨਦੀਪ ਸਿੰਘ ਸੰਧੂ ਚੁਹਾਣਕੇ ਖ਼ੁਰਦ, ਹਰਪ੍ਰੀਤ ਸਿੰਘ, ਕਰਮਜੀਤ ਸਿੰਘ, ਸਤਨਾਮ ਸਿੰਘ, ਮਨਦੀਪ ਸਿੰਘ ਨੇ ਕਿਹਾ ਕਿ ਜੋ ਸਟੋਰਾਂ ਵਿਚ ਕਾਮੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਮਹਿਕਮੇ ’ਚ ਪੱਕੇ ਕਰਨ ਲਈ ਪਹਿਲਾਂ ਹੀ ਨੋਟੀਫ਼ਿਕੇਸ਼ਨ ਕਰਨ ਦੀ ਮੰਗ ਪਾਵਰਕਾਮ ਮਨੈਜਮੈਂਟ ਵਲੋਂ ਮੰਨੀ ਹੋਈ ਹੈ, ਪਰ ਪਾਵਰਕਾਮ ਦੀ ਮਨੈਜਮੈਂਟ ਉਸ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਲਈ ਪਾਸਾ ਵੱਟ ਰਹੀ ਹੈ, ਜਿਸ ਕਾਰਨ ਕਾਮਿਆਂ ਵਿਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 07-08-2026
ਮਹਿਲ ਕਲਾਂ, 6 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪਾਵਰਕਾਮ ਐਂਡ ਟਰਾਂਸਕੋ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਪਾਵਰਕਾਮ ਸਟੋਰਾਂ ’ਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਮਹਿਕਮੇ ਅਧੀਨ ਪੱਕੇ ਤੌਰ ’ਤੇ ਐਡਜਸਟ ਕਰਨ ਲਈ ਆਉਟਲੈਟ ਸਟੋਰ ਬਰਨਾਲਾ ਦੇ ਕੱਚੇ ਕਾਮਿਆਂ ਵਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਨਾਂਅ ਮੰਗ-ਪੱਤਰ ਨਿੱਜੀ ਸਹਾਇਕ ਬਿੰਦਰ ਸਿੰਘ ਕਾਂਝਲਾ ਨੂੰ ਦਿੱਤਾ ਗਿਆ। ਇਸ ਸਮੇਂ ਪ੍ਰਧਾਨ ਮਨਦੀਪ ਸਿੰਘ ਸੰਧੂ ਚੁਹਾਣਕੇ ਖ਼ੁਰਦ, ਹਰਪ੍ਰੀਤ ਸਿੰਘ, ਕਰਮਜੀਤ ਸਿੰਘ, ਸਤਨਾਮ ਸਿੰਘ, ਮਨਦੀਪ ਸਿੰਘ ਨੇ ਕਿਹਾ ਕਿ ਜੋ ਸਟੋਰਾਂ ਵਿਚ ਕਾਮੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਮਹਿਕਮੇ ’ਚ ਪੱਕੇ ਕਰਨ ਲਈ ਪਹਿਲਾਂ ਹੀ ਨੋਟੀਫ਼ਿਕੇਸ਼ਨ ਕਰਨ ਦੀ ਮੰਗ ਪਾਵਰਕਾਮ ਮਨੈਜਮੈਂਟ ਵਲੋਂ ਮੰਨੀ ਹੋਈ ਹੈ, ਪਰ ਪਾਵਰਕਾਮ ਦੀ ਮਨੈਜਮੈਂਟ ਉਸ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਲਈ ਪਾਸਾ ਵੱਟ ਰਹੀ ਹੈ, ਜਿਸ ਕਾਰਨ ਕਾਮਿਆਂ ਵਿਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਸਰਕਲ ਆਗੂ ਮਨਦੀਪ ਸਿੰਘ ਸੰਧੂ ਨੇ ਪਾਵਰਕਾਮ ਦੀ ਮਨੈਜਮੈਟ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਜੇਕਰ ਨੋਟੀਫ਼ਿਕੇਸ਼ਨ ਜਲਦੀ ਲਾਗੂ ਨਾ ਕੀਤਾ ਗਿਆ ਤਾਂ ਸਟੋਰਾਂ ਦੇ ਕਾਮੇ ਸੰਘਰਸ਼ ਨੂੰ ਤੇਜ਼ ਕਰਦੇ ਹੋਏ, ਸਮੁੱਚੇ ਪੰਜਾਬ ’ਚ ਸਟੋਰਾਂ ਦਾ ਮੁਕੰਮਲ ਕੰਮ ਜਾਮ ਕਰ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਜਿਸ ਦੀ ਸਾਰੀ ਜ਼ੁੰਮੇਵਾਰੀ ਪਾਵਰਕਾਮ ਮਨੈਜਮੈਂਟ ਸਿਰ ਹੋਵੇਗੀ ।
ਪਿਛਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਬੱਚਿਆਂ ਦਾ ਭਾਸ਼ਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਚੰਡੀਗੜ੍ਹ ਮਹਾਂ ਰੈਲੀ ’ਚ ਸਿੱਖਿਆ ਵਿਭਾਗ ਦੇ ਮਨਿਸਟ੍ਰੀਅਲ ਕਾਮੇ ਵੱਡੀ ਗਿਣਤੀ ’ਚ ਕਰਨਗੇ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।