06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਜ਼ਿਲ੍ਹਾ ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਮੀਟਿੰਗ 8 ਨੂੰ

ਲੌਂਗੋਵਾਲ, 6 ਅਗਸਤ (ਵਿਨੋਦ, ਖੰਨਾ) - ਸ਼ੈੱਲਰ ਉਦਯੋਗ ਵਿਚ ਦਰਪੇਸ਼ ਸਮੱਸਿਆਵਾਂ ਦੇ ਹੱਲ ਨੂੰ ਲੈ ਕੇ ਡਿਸਟ੍ਰਿਕਟ ਰਾਈਸ ਮਿਲਰਜ਼ ਐਸੋਸੀਏਸ਼ਨ ਸੰਗਰੂਰ ਅਤੇ ਮਾਲੇਰਕੋਟਲਾ ਦੀ ਅਹਿਮ ਮੀਟਿੰਗ 8 ਅਗਸਤ ਸੰਗਰੂਰ ਵਿਖੇ ਕੀਤੀ ਜਾ ਰਹੀ ਹੈ। ਰਾਈਸ ਮਿੱਲ ਐਸੋਸੀਏਸ਼ਨ ਸੁਨਾਮ ਦੇ ਚੇਅਰਮੈਨ ਗੁਰਜੰਟ ਸਿੰਘ ਪੂਨੀਆ ਅਤੇ ਪ੍ਰਧਾਨ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ, ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਅਤੇ ਡਿਸਟ੍ਰਿਕਟ ਰਾਈਸ ਮਿਲਰਜ਼ ਐਸੋਸੀਏਸ਼ਨ ਸੰਗਰੂਰ-ਮਾਲੇਰਕੋਟਲਾ ਦੇ ਪ੍ਰਧਾਨ ਹਰਦੀਪ ਸਿੰਘ ਬੁੱਟਰ ਸ਼ਿਰਕਤ ਕਰਨਗੇ।

ਜਾਣਕਾਰੀ ਦਿੰਦੇ ਹੋਏ ਗੁਰਜੰਟ ਸਿੰਘ ਪੂਨੀਆ ਅਤੇ ਸੰਦੀਪ ਕੁਮਾਰ। ਤਸਵੀਰ : ਵਿਨੋਦ 07-08-2026
ਲੌਂਗੋਵਾਲ, 6 ਅਗਸਤ (ਵਿਨੋਦ, ਖੰਨਾ) - ਸ਼ੈੱਲਰ ਉਦਯੋਗ ਵਿਚ ਦਰਪੇਸ਼ ਸਮੱਸਿਆਵਾਂ ਦੇ ਹੱਲ ਨੂੰ ਲੈ ਕੇ ਡਿਸਟ੍ਰਿਕਟ ਰਾਈਸ ਮਿਲਰਜ਼ ਐਸੋਸੀਏਸ਼ਨ ਸੰਗਰੂਰ ਅਤੇ ਮਾਲੇਰਕੋਟਲਾ ਦੀ ਅਹਿਮ ਮੀਟਿੰਗ 8 ਅਗਸਤ ਸੰਗਰੂਰ ਵਿਖੇ ਕੀਤੀ ਜਾ ਰਹੀ ਹੈ। ਰਾਈਸ ਮਿੱਲ ਐਸੋਸੀਏਸ਼ਨ ਸੁਨਾਮ ਦੇ ਚੇਅਰਮੈਨ ਗੁਰਜੰਟ ਸਿੰਘ ਪੂਨੀਆ ਅਤੇ ਪ੍ਰਧਾਨ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ, ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਅਤੇ ਡਿਸਟ੍ਰਿਕਟ ਰਾਈਸ ਮਿਲਰਜ਼ ਐਸੋਸੀਏਸ਼ਨ ਸੰਗਰੂਰ-ਮਾਲੇਰਕੋਟਲਾ ਦੇ ਪ੍ਰਧਾਨ ਹਰਦੀਪ ਸਿੰਘ ਬੁੱਟਰ ਸ਼ਿਰਕਤ ਕਰਨਗੇ। ਉਹਨਾਂ ਸ਼ੈੱਲਰ ਮਾਲਕਾਂ ਨੂੰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਸ ਮੀਟਿੰਗ ਵਿਚ ਰਾਈਸ ਉਦਯੋਗ ਨਾਲ ਜੁੜੇ ਅਹਿਮ ਮਸਲਿਆਂ, ਆਉਣ ਵਾਲੇ ਸੀਜ਼ਨ ਵਿਚ ਝੋਨੇ ਲਈ ਸਪੇਸ ਦੀ ਸਮੱਸਿਆ ਅਤੇ ਮਿਲਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਮਸਲਿਆਂ ਦੇ ਹੱਲ ਲਈ, ਮਿੱਲਰਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਅਤੇ ਰਾਈਸ ਉਦਯੋਗ ਨਾਲ ਸਬੰਧਤ ਭਵਿੱਖੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਪਿਛਲੀ ਖ਼ਬਰ ਨਵੇਂ ਤੇ ਮਿਹਨਤੀ ਚਿਹਰਿਆਂ ਨੂੰ ਮੌਕਾ ਦੇਣ ਦੀ ਵੜਿੰਗ ਦੀ ਵਕਾਲਤ ਸ਼ਲਾਘਾਯੋਗ-ਮਹਾਂਵੀਰ ਪ੍ਰਸ਼ਾਦ ਢੇਲਾ ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ‘ਆਪ’ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਬੇਨਕਾਬ-ਦਾਮਨ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।