06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨਵੇਂ ਤੇ ਮਿਹਨਤੀ ਚਿਹਰਿਆਂ ਨੂੰ ਮੌਕਾ ਦੇਣ ਦੀ ਵੜਿੰਗ ਦੀ ਵਕਾਲਤ ਸ਼ਲਾਘਾਯੋਗ-ਮਹਾਂਵੀਰ ਪ੍ਰਸ਼ਾਦ ਢੇਲਾ

ਖਨੌਰੀ, 6 ਅਗਸਤ (ਬਲਵਿੰਦਰ ਸਿੰਘ ਥਿੰਦ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਿਛਲੇ ਦਿਨੀਂ ਇੱਕ ਸਮਾਗਮ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਵਿੱਚ ਨਵੇਂ ਅਤੇ ਮਿਹਨਤੀ ਚਿਹਰਿਆਂ ਨੂੰ ਅੱਗੇ ਲਿਆਉਣ ਅਤੇ ਟਿਕਟਾਂ ਦੇਣ ਦੀ ਕੀਤੀ ਗਈ ਵਕਾਲਤ ਦਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਮੀਤ ਪ੍ਰਧਾਨ ਮਹਾਂਵੀਰ ਪ੍ਰਸ਼ਾਦ ਢੇਲਾ ਨੇ ਸਵਾਗਤ ਕਰਦਿਆਂ ਇਸ ਨੂੰ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਮਹਾਂਵੀਰ ਪ੍ਰਸ਼ਾਦ ਢੇਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਦੀ ਹਮਾਇਤੀ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਸਮਰਪਿਤ ਪਾਰਟੀ ਰਹੀ ਹੈ।

ਐਡਵੋਕੇਟ ਸਿੰਘ ਸਤਨਾਮ ਸਿੰਘ ਰਾਹੀ ਬਰਸੀ ਸੰਬੰਧੀ ਗੱਲਬਾਤ ਕਰਨ ਸਮੇਂ ਨਾਲ ਪਾਰਟੀ ਆਗੂ। ਤਸਵੀਰ : ਰਜਿੰਦਰ ਬੱਤਾ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸੰਬੰਧੀ ਸ਼ਹਿਰੀ ਸਰਕਲ ਭਦੌੜ ਦੇ ਅਹੁਦੇਦਾਰਾਂ ਮੀਟਿੰਗ 07-08-2026
ਖਨੌਰੀ, 6 ਅਗਸਤ (ਬਲਵਿੰਦਰ ਸਿੰਘ ਥਿੰਦ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਿਛਲੇ ਦਿਨੀਂ ਇੱਕ ਸਮਾਗਮ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਵਿੱਚ ਨਵੇਂ ਅਤੇ ਮਿਹਨਤੀ ਚਿਹਰਿਆਂ ਨੂੰ ਅੱਗੇ ਲਿਆਉਣ ਅਤੇ ਟਿਕਟਾਂ ਦੇਣ ਦੀ ਕੀਤੀ ਗਈ ਵਕਾਲਤ ਦਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਮੀਤ ਪ੍ਰਧਾਨ ਮਹਾਂਵੀਰ ਪ੍ਰਸ਼ਾਦ ਢੇਲਾ ਨੇ ਸਵਾਗਤ ਕਰਦਿਆਂ ਇਸ ਨੂੰ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਮਹਾਂਵੀਰ ਪ੍ਰਸ਼ਾਦ ਢੇਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਦੀ ਹਮਾਇਤੀ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਸਮਰਪਿਤ ਪਾਰਟੀ ਰਹੀ ਹੈ। ਪਾਰਟੀ ਵਲੋਂ ਸਮੇਂ-ਸਮੇਂ ’ਤੇ ਨੌਜਵਾਨਾਂ, ਮਿਹਨਤੀ ਵਰਕਰਾਂ ਅਤੇ ਲੋਕਾਂ ਵਿੱਚ ਆਪਣੀ ਮਜ਼ਬੂਤ ਪਕੜ ਰੱਖਣ ਵਾਲੇ ਨਵੇਂ ਚਿਹਰਿਆਂ ਨੂੰ ਅੱਗੇ ਆਉਣ ਦੇ ਮੌਕੇ ਦਿੱਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਵਲੋਂ ਨਵੇਂ ਚਿਹਰਿਆਂ ਨੂੰ ਮੌਕਾ ਦੇਣ ਦੀ ਗੱਲ ਕਰਨਾ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਜ਼ਿਲ੍ਹਾ ਸੰਗਰੂਰ ਕਾਂਗਰਸ ਦੇ ਵਾਈਸ ਪ੍ਰਧਾਨ ਮਹਾਂਵੀਰ ਪ੍ਰਸ਼ਾਦ ਢੇਲਾ ਨੇ ਦਾਅਵਾ ਕੀਤਾ ਕਿ ਹਲਕਾ ਲਹਿਰਾਗਾਗਾ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਕਾਂਗਰਸ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਅਤੇ ਨਾਰਾਜ਼ ਨਜ਼ਰ ਆ ਰਹੇ ਹਨ ਅਤੇ ਬਦਲਾਅ ਦੀ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਲਈ ਮਹੱਤਵਪੂਰਨ ਹੈ ਅਤੇ ਜੇਕਰ ਪਾਰਟੀ ਨਵੇਂ, ਨੌਜਵਾਨ, ਇਮਾਨਦਾਰ ਅਤੇ ਮਿਹਨਤੀ ਚਿਹਰਿਆਂ ਨੂੰ ਅੱਗੇ ਲਿਆਉਂਦੀ ਹੈ ਤਾਂ ਇਸ ਦਾ ਪਾਰਟੀ ਨੂੰ ਸਿਆਸੀ ਤੌਰ ’ਤੇ ਵੱਡਾ ਲਾਭ ਮਿਲ ਸਕਦਾ ਹੈ।
ਪਿਛਲੀ ਖ਼ਬਰ ਪਾਸ਼ -ਹੰਸਰਾਜ ਯਾਦਗਾਰੀ ਕੰਪਲੈਕਸ ਦਾ ਜਿੰਦਰਾ ਤੋੜੇ ਜਾਣ ਦੀ ਨਿਖੇਧੀ ਅਗਲੀ ਖ਼ਬਰ ਜ਼ਿਲ੍ਹਾ ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਮੀਟਿੰਗ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।