ਕਮਿਊਨਿਟੀ ਹੈਲਥ ਅਫ਼ਸਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
ਬਰਨਾਲਾ, 7 ਅਗਸਤ (ਨਰਿੰਦਰ ਅਰੋੜਾ)-ਪੰਜਾਬ ਦੇ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੀਆਂ ਜਾਇਜ਼ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ਦੇ ਹੱਲ ਲਈ ਅੱਜ ਵੀ ਮੁਕੰਮਲ ਹੜਤਾਲ ਲਗਾਤਾਰ ਜਾਰੀ ਹੈ। ਪੰਜਾਬ ਭਰ ਦੇ ਸਾਰੇ ਜ਼ਿਲਿ੍ਹਆਂ ਵਿਚ ਸਿਵਲ ਸਰਜਨ ਦਫ਼ਤਰ ਅੱਗੇ ਇਨ੍ਹਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਬਰਨਾਲਾ ਦੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਵੀ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਸ
ਸਿਵਲ ਹਸਪਤਾਲ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਮਿਊਨਿਟੀ ਹੈਲਥ ਅਫ਼ਸਰ। ਤਸਵੀਰ : ਰਿੰਪੀ ਸਟੂਡੀਓ
08-08-2026
ਬਰਨਾਲਾ, 7 ਅਗਸਤ (ਨਰਿੰਦਰ ਅਰੋੜਾ)-ਪੰਜਾਬ ਦੇ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੀਆਂ ਜਾਇਜ਼ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ਦੇ ਹੱਲ ਲਈ ਅੱਜ ਵੀ ਮੁਕੰਮਲ ਹੜਤਾਲ ਲਗਾਤਾਰ ਜਾਰੀ ਹੈ। ਪੰਜਾਬ ਭਰ ਦੇ ਸਾਰੇ ਜ਼ਿਲਿ੍ਹਆਂ ਵਿਚ ਸਿਵਲ ਸਰਜਨ ਦਫ਼ਤਰ ਅੱਗੇ ਇਨ੍ਹਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਬਰਨਾਲਾ ਦੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਵੀ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਸੁਖਦੀਪ ਕੌਰ, ਵਿੱਕੀ ਕੌਰ, ਸੁਖਬੀਰ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੌਰ ਅਤੇ ਸੁਭਾਸ਼ ਨੇ ਕਿਹਾ ਕਿ ਸਰਕਾਰ ਦੀ ਲਗਾਤਾਰ ਲਾਰੇਬਾਜ਼ੀ ਅਤੇ ਵਾਅਦਾ ਖ਼ਿਲਾਫ਼ੀ ਕਾਰਨ ਅੱਜ ਪੰਜਾਬ ਦੇ ਲਗਭਗ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਪਿੰਡਾਂ ਵਿਚ ਰਹਿੰਦੇ ਹਜ਼ਾਰਾਂ ਲੋਕ, ਖ਼ਾਸ ਕਰ ਕੇ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਲੰਬੇ ਸਮੇਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼, ਸਮੇਂ ਸਿਰ ਸਿਹਤ ਸੇਵਾਵਾਂ ਅਤੇ ਦਵਾਈਆਂ ਨਾ ਮਿਲਣ ਕਾਰਨ ਖ਼ੱਜਲ਼-ਖ਼ੁਆਰ ਹੋ ਰਹੇ ਹਨ। ਇਸ ਸਥਿਤੀ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਅਣਗਹਿਲੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਸੀ.ਐਚ.ਓ. ਨੂੰ 5000 ਰੁਪਏ ਤਨਖਾਹ ਵਿਚ ਸਥਾਈ ਵਾਧਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰੰਤੂ ਵਿਭਾਗ ਵਲੋਂ ਇਸ ਨੂੰ ਤਨਖ਼ਾਹ ਵਿਚ ਸ਼ਾਮਿਲ ਕਰਨ ਦੀ ਬਜਾਏ ਇੰਨਸੈਂਟਿਵ ਨਾਲ ਜੋੜ ਕੇ ਬੈਂਚਮਾਰਕ ਦੀਆਂ ਅਜਿਹੀਆਂ ਸ਼ਰਤਾਂ ਲਗਾ ਦਿੱਤੀਆਂ ਗਈਆਂ, ਜਿਨ੍ਹਾਂ ਕਾਰਨ ਬਹੁਤ ਸਾਰੇ ਸੀ.ਐਚ.ਓ. ਇਸ ਲਾਭ ਤੋਂ ਵਾਂਝੇ ਰਹਿ ਜਾਣਗੇ। ਇਹ ਸੀ.ਐਚ.ਓ. ਨਾਲ ਕੀਤਾ ਗਿਆ ਸਿੱਧਾ ਧੋਖਾ ਹੈ। ਇਸ ਤੋਂ ਇਲਾਵਾ ਲੌਇਲਟੀ ਬੋਨਸ, ਰੈਗੂਲਰ ਕੈਡਰ ਅਤੇ ਹੋਰ ਮੰਗਾਂ ਸਬੰਧੀ ਵੀ ਸਰਕਾਰ ਵਲੋਂ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ‘ਮਾਵਾਂ ਧੀਆਂ ਸਨਮਾਨ ਯੋਜਨਾ”, ‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਤੇ ਮਹਿਲਾ ਸਸ਼ਕਤੀਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਸਿਹਤ ਵਿਭਾਗ ਵਿਚ ਸੇਵਾ ਨਿਭਾ ਰਹੀਆਂ ਹਜ਼ਾਰਾਂ ਪੜ੍ਹੀਆਂ-ਲਿਖੀਆਂ ਧੀਆਂ ਅਤੇ ਮਹਿਲਾ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਦੂਜੇ ਸੂਬਿਆਂ ਨਾਲੋਂ ਘੱਟ ਤਨਖ਼ਾਹ ਦੇ ਕੇ ਉਨ੍ਹਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਜੋ ਧੀਆਂ ਪਿੰਡਾਂ ਵਿਚ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਹੀਆਂ ਹਨ, ਉਹ ਅੱਜ ਆਪਣੇ ਹੀ ਹੱਕਾਂ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਜੇਕਰ ਸਰਕਾਰ ਸੱਚਮੁੱਚ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ ਹੈ ਤਾਂ ਸਭ ਤੋਂ ਪਹਿਲਾਂ ਆਪਣੇ ਹੀ ਸਿਹਤ ਵਿਭਾਗ ਵਿਚ ਕੰਮ ਕਰ ਰਹੀਆਂ ਸੀ.ਐਚ.ਓ. ਧੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਅਤੇ ਸਨਮਾਨ ਦੇਵੇ। ਉਨ੍ਹਾਂ ਐਲਾਨ ਕੀਤਾ ਕਿ ਮਿਤੀ 10 ਅਗਸਤ 2026 ਨੂੰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਪੰਜਾਬ ਭਰ ਤੋਂ ਹਜ਼ਾਰਾਂ ਕਮਿਊਨਿਟੀ ਹੈਲਥ ਅਫ਼ਸਰ ਸ਼ਮੂਲੀਅਤ ਕਰਨਗੇ।