08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੂਬਾ ਸਰਕਾਰ ਕਾਂਵੜੀਆਂ ਦੇ ਸੜਕੀ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇ-ਤਰਲੋਚਨ ਬਾਂਸਲ

ਤਪਾ ਮੰਡੀ, 7 ਅਗਸਤ (ਪ੍ਰਵੀਨ ਗਰਗ)-ਭਗਵਾਨ ਸ਼ਿਵ ਦਾ ਤਿਉਹਾਰ ਸ਼ਿਵਰਾਤਰੀ ਜੋ ਕੇ ਪੰਜਾਬ ਅਤੇ ਹੋਰ ਸੂਬਿਆਂ ਵਿਚ ਸਾਲ ’ਚ ਦੋ ਵਾਰ ਮਨਾਇਆ ਜਾਂਦਾ ਹੈ, ਮੌਕੇ ਸੂਬੇ ਭਰ ਦੇ ਕਾਂਵੜੀਏ ਪੈਦਲ ਯਾਤਰਾ ਕਰ ਕੇ ਕਾਂਵੜ ਲੈ ਕੇ ਆਉਂਦੇ ਹਨ ਅਤੇ ਆਪਣੇ ਸ਼ਹਿਰਾਂ ਤੇ ਪਿੰਡਾਂ ਦੇ ਮੰਦਰਾਂ ’ਚ ਸ਼ਿਵਲਿੰਗ ’ਤੇ ਗੰਗਾ ਜਲ ਚੜ੍ਹਾਉਂਦੇ ਹਨ। ਜਿਨ੍ਹਾਂ ਦੀ ਸੜਕੀ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੂੰ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ।

ਤਰਲੋਚਨ ਬਾਂਸਲ 08-08-2026
ਤਪਾ ਮੰਡੀ, 7 ਅਗਸਤ (ਪ੍ਰਵੀਨ ਗਰਗ)-ਭਗਵਾਨ ਸ਼ਿਵ ਦਾ ਤਿਉਹਾਰ ਸ਼ਿਵਰਾਤਰੀ ਜੋ ਕੇ ਪੰਜਾਬ ਅਤੇ ਹੋਰ ਸੂਬਿਆਂ ਵਿਚ ਸਾਲ ’ਚ ਦੋ ਵਾਰ ਮਨਾਇਆ ਜਾਂਦਾ ਹੈ, ਮੌਕੇ ਸੂਬੇ ਭਰ ਦੇ ਕਾਂਵੜੀਏ ਪੈਦਲ ਯਾਤਰਾ ਕਰ ਕੇ ਕਾਂਵੜ ਲੈ ਕੇ ਆਉਂਦੇ ਹਨ ਅਤੇ ਆਪਣੇ ਸ਼ਹਿਰਾਂ ਤੇ ਪਿੰਡਾਂ ਦੇ ਮੰਦਰਾਂ ’ਚ ਸ਼ਿਵਲਿੰਗ ’ਤੇ ਗੰਗਾ ਜਲ ਚੜ੍ਹਾਉਂਦੇ ਹਨ। ਜਿਨ੍ਹਾਂ ਦੀ ਸੜਕੀ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੂੰ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਕੀਤਾ। ਉਨ੍ਹਾਂ ਕਿਹਾ ਕਿ 11 ਅਗਸਤ ਨੂੰ ਪੂਰੇ ਭਾਰਤ ਵਿਚ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਜਿਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਧਾਰਮਿਕ ਸਮਾਗਮ ਮੌਕੇ ਸੜਕੀ ਸੁਰੱਖਿਆ ਪ੍ਰਬੰਧ ਜਿਵੇਂ ਕਿ ਨਾਕਾਬੰਦੀ ਕਰ ਕੇ ਆਵਾਜਾਈ ਦੀ ਰਫ਼ਤਾਰ ਨੂੰ ਘਟਾਇਆ ਜਾਵੇ, ਸਾਵਧਾਨੀ ਬੈਨਰ ਲਗਾਏ ਜਾਣ ਅਤੇ ਪੁਲਿਸ ਵਲੋਂ ਲਗਾਤਾਰ ਪੈਟਰੋਲਿੰਗ ਕੀਤੀ ਜਾਵੇ ਤਾਂ ਜੋ ਸੜਕੀ ਮਾਰਗ ’ਤੇ ਕਿਸੇ ਵੀ ਕਿਸਮ ਦੀ ਕੋਈ ਅਣਸੁਖਾਵੀਂ ਦੁਰਘਟਨਾ ਨਾ ਵਾਪਰ ਸਕੇ। ਇਸ ਮੌਕੇ ਉਨ੍ਹਾਂ ਸਮੁੱਚੇ ਕਾਂਵੜੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਵੱਧ ਚੜ੍ਹ ਕੇ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਕਾਂਵੜੀਆਂ ਦੇ ਤਪਾ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਵਾਈ.ਐੱਸ ਸਕੂਲ ਵਿਖੇ ਕੈਰੀਅਰ ਕਾਊਂਸਲਿੰਗ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।