08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਵਿੱਦਿਆ ਰਤਨ ਕਾਲਜ ਫਾਰ ਵੂਮੈਨ, ਖੋਖਰ ਕਲਾਂ ਵਿੱਚ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਉਤਸ਼ਾਹ ਨਾਲ ਆਗਾਜ਼

ਲਹਿਰਾਗਾਗਾ, 7 ਅਗਸਤ (ਅਸ਼ੋਕ ਗਰਗ) - ਵਿੱਦਿਆ ਰਤਨ ਕਾਲਜ ਫਾਰ ਵੂਮੈਨ, ਖੋਖਰ ਕਲਾਂ ਵਿੱਚ ਨਵੇਂ ਅਕਾਦਮਿਕ ਸ਼ੈਸ਼ਨ 2026-27 ਦੀ ਸ਼ੁਰੂਆਤ ਹੋਈ। ਸੈਸ਼ਨ ਦੇ ਪਹਿਲੇ ਹੀ ਦਿਨ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਕਾਲਜ ਪਹੁੰਚੀਆਂ, ਜਿਸ ਨਾਲ ਸਮੁੱਚਾ ਕੈਂਪਸ ਨਵੇਂ ਜੋਸ਼, ਉਮੰਗ ਅਤੇ ਸਿੱਖਣ ਦੇ ਮਾਹੌਲ ਨਾਲ ਗੂੰਜ ਉੱਠਿਆ।

ਅਜੀਤ ਡੈਸਕ 08-08-2026
ਲਹਿਰਾਗਾਗਾ, 7 ਅਗਸਤ (ਅਸ਼ੋਕ ਗਰਗ) - ਵਿੱਦਿਆ ਰਤਨ ਕਾਲਜ ਫਾਰ ਵੂਮੈਨ, ਖੋਖਰ ਕਲਾਂ ਵਿੱਚ ਨਵੇਂ ਅਕਾਦਮਿਕ ਸ਼ੈਸ਼ਨ 2026-27 ਦੀ ਸ਼ੁਰੂਆਤ ਹੋਈ। ਸੈਸ਼ਨ ਦੇ ਪਹਿਲੇ ਹੀ ਦਿਨ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਕਾਲਜ ਪਹੁੰਚੀਆਂ, ਜਿਸ ਨਾਲ ਸਮੁੱਚਾ ਕੈਂਪਸ ਨਵੇਂ ਜੋਸ਼, ਉਮੰਗ ਅਤੇ ਸਿੱਖਣ ਦੇ ਮਾਹੌਲ ਨਾਲ ਗੂੰਜ ਉੱਠਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮਨਦੀਪ ਸ਼ਰਮਾ ਨੇ ਵਿਦਿਆਰਥਣਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਸਿੱਖਿਆ ਹੀ ਸਫ਼ਲ ਅਤੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਹਾਜ਼ਰੀ ਯਕੀਨੀ ਬਣਾਉਣ, ਅਨੁਸ਼ਾਸਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਦੇ ਨਾਲ-ਨਾਲ ਕਾਲਜ ਦੀਆਂ ਅਕਾਦਮਿਕ, ਸੱਭਿਆਚਾਰਕ ਅਤੇ ਹੁਨਰ ਵਿਕਾਸ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਚੈਰੀ ਗੋਇਲ ਅਤੇ ਮੈਨੇਜਿੰਗ ਡਾਇਰੈਕਟਰ ਹਿਮਾਂਸ਼ੂ ਗਰਗ ਨੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਦਿਆਰਥਣਾਂ, ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਉੱਚ ਪੱਧਰੀ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਆਧੁਨਿਕ ਸਹੂਲਤਾਂ ਅਤੇ ਰੁਜ਼ਗਾਰਮੁਖੀ ਹੁਨਰ ਪ੍ਰਦਾਨ ਕਰਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਿੰਸੀਪਲ ਡਾ. ਮਨਦੀਪ ਸ਼ਰਮਾ ਦੀ ਯੋਗ ਅਗਵਾਈ ਅਤੇ ਸਟਾਫ਼ ਦੀ ਮਿਹਨਤ ਸਦਕਾ ਕਾਲਜ ਇਸ ਅਕਾਦਮਿਕ ਸੈਸ਼ਨ ਦੌਰਾਨ ਵੀ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਪਲਬਧੀਆਂ ਹਾਸਲ ਕਰੇਗਾ।
ਪਿਛਲੀ ਖ਼ਬਰ ਨਾਰੀ ਸ਼ਕਤੀ ਵੈਲਫੇਅਰ ਸੁਸਾਇਟੀ ਦਾ ਗਠਨ, ਸੁਨੀਤਾ ਸ਼ਰਮਾ ਬਣੇ ਪ੍ਰਧਾਨ ਅਗਲੀ ਖ਼ਬਰ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਸਰਕਾਰ ਲਗਾਏਗੀ ਸਾਢੇ 19 ਲੱਖ ਪੌਦੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।