09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ਼ਿਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਤਪਾ ਮੰਡੀ, 8 ਅਗਸਤ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ. ਪੀ.

ਤਪਾ ਦੇ ਹਾਈਟੈਕ ਨਾਕੇ ’ਤੇ ਐਸ.ਪੀ. (ਡੀ.) ਅਸ਼ੋਕ ਸ਼ਰਮਾ ਦੀ ਅਗਵਾਈ ’ਚ ਵਾਹਨਾਂ ਦੀ ਚੈਕਿੰਗ ਕਰਦੀ ਹੋਈ ਪੁਲਿਸ। ਤਸਵੀਰ : ਪ੍ਰਵੀਨ ਗਰਗ 09-08-2026
ਤਪਾ ਮੰਡੀ, 8 ਅਗਸਤ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਪੀ. (ਡੀ) ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਤਪਾ ਪੁਲਿਸ ਵਲੋਂ ਸ਼ਿਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਹਾਈਟੈੱਕ ਨਾਕੇ ’ਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀ.ਐਸ.ਪੀ. ਜਸਕਰਨ ਸਿੰਘ ਬਰਾੜ ਅਤੇ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ 11 ਅਗਸਤ ਨੂੰ ਪੂਰੇ ਦੇਸ਼ ਅੰਦਰ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਪੁਲਿਸ ਵਲੋਂ ਇਲਾਕੇ ’ਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਸਦਕਾ ਇਹ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ’ਚ ਪੁਲਿਸ ਦਾ ਡਰ ਬਣਿਆ ਰਿਹਾ ਰਹੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਇਲਾਕੇ ਅੰਦਰ ਕੋਈ ਵੀ ਸ਼ੱਕੀ ਵਿਅਕਤੀ, ਚੀਜ਼ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।
ਪਿਛਲੀ ਖ਼ਬਰ ਤਪਾ ਪੁਲਿਸ ਵਲੋਂ 50 ਲੀਟਰ ਲਾਹਣ ਬਰਾਮਦ ਅਗਲੀ ਖ਼ਬਰ ਪੰਜਾਬ ਦੇ ਮੁੱਦਿਆਂ ਲਈ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਨੌਜਵਾਨਾਂ ਨੇ ਬਣਾਇਆ ਸਾਂਝਾ ਪੰਜਾਬ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।