ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਵਲੋਂ ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸੰਬੰਧੀ ਮੀਟਿੰਗ
ਤਪਾ ਮੰਡੀ, 8 ਅਗਸਤ (ਵਿਜੇ ਸ਼ਰਮਾ)-ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਮੰਗਾਂ ਲਈ ਲੰਮਾ ਸੰਘਰਸ਼ ਕੀਤਾ।
ਪ
ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਵਿਖੇ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਐਡਵੋਕੇਟ ਸਤਨਾਮ ਸਿੰਘ ਰਾਹੀ। ਤਸਵੀਰ : ਵਿਜੇ ਸ਼ਰਮਾ
09-08-2026
ਤਪਾ ਮੰਡੀ, 8 ਅਗਸਤ (ਵਿਜੇ ਸ਼ਰਮਾ)-ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਮੰਗਾਂ ਲਈ ਲੰਮਾ ਸੰਘਰਸ਼ ਕੀਤਾ। ਉਨ੍ਹਾਂ ਦੀ ਸਾਦਗੀ, ਨਿਮਰਤਾ, ਲੋਕਾਂ ਨਾਲ ਜੁੜਾਅ ਅਤੇ ਪੰਥਕ ਸੋਚ ਨੂੰ ਯਾਦ ਕਰਦਿਆਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਬੁਲਾਰਿਆਂ ਨੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ਤੋਂ ਪੇ੍ਰਰਨਾ ਲੈਣ ਦੀ ਅਪੀਲ ਕੀਤੀ। ਮੀਟਿੰਗ ਵਿਚ ਬਰਸੀ ਸਮਾਗਮ ਵਿਚ ਵੱਧ ਤੋਂ ਵੱਧ ਸੰਗਤ ਅਤੇ ਪਾਰਟੀ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਡਿਊਟੀਆਂ ਵੀ ਲਗਾਈਆਂ ਗਈਆਂ। ਇਸ ਤੋਂ ਇਲਾਵਾ ਸਮਾਗਮ ਵਾਲੀ ਥਾਂ ’ਤੇ ਪੀਣ ਵਾਲੇ ਪਾਣੀ, ਆਵਾਜਾਈ, ਬੈਠਣ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਰਕਰਾਂ ਦੀ ਭੂਮਿਕਾ ਅਹਿਮ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ ਤਾਜੋ, ਸਾਬਕਾ ਸਰਪੰਚ ਬਲਤੇਜ ਸਿੰਘ ਬੋਘਾ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਪੋਲਾ ਸਾਬਕਾ ਚੇਅਰਮੈਨ, ਰਣਦੀਪ ਸਿੰਘ ਢਿੱਲਵਾਂ ਸਰਪੰਚ, ਕੁਲਵਿੰਦਰ ਸਿੰਘ ਕਿੰਦੀ, ਸੀਨੀਅਰ ਆਗੂ ਨੰਬਰਦਾਰ ਸਤਵਿੰਦਰ ਸਿੰਘ ਸੋਨਾ ਢਿੱਲੋਂ, ਗੁਰਦੀਪ ਸਿੰਘ, ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਸ਼ੇਰੀ, ਪ੍ਰਧਾਨ ਜਗਸੀਰ ਸਿੰਘ, ਦਰਸ਼ਨ ਸਿੰਘ, ਰਾਜ ਸਿੰਘ ਮਹਿਤਾ ਤੋਂ ਇਲਾਵਾ ਸੀਨੀਅਰ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।