10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਾਬੰਦੀਸ਼ੁਦਾ ਗੋਲੀਆਂ ਤੇ ਨਸ਼ੀਲੇ ਪਦਾਰਥ (ਹੈਰੋਇਨ) ਸਣੇ ਦੋ ਕਾਬੂ

ਤਪਾ ਮੰਡੀ, 9 ਅਗਸਤ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਤਹਿਤ 80 ਪਾਬੰਦੀਸ਼ੁਦਾ ਗੋਲੀਆਂ ਤੇ 6 ਗ੍ਰਾਮ ਨਸ਼ੀਲੇ ਪਦਾਰਥ (ਹੈਰੋਇਨ) ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਡੀ.

ਅਜੀਤ ਡੈਸਕ 10-08-2026
ਤਪਾ ਮੰਡੀ, 9 ਅਗਸਤ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਤਹਿਤ 80 ਪਾਬੰਦੀਸ਼ੁਦਾ ਗੋਲੀਆਂ ਤੇ 6 ਗ੍ਰਾਮ ਨਸ਼ੀਲੇ ਪਦਾਰਥ (ਹੈਰੋਇਨ) ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਡੀ.ਐੱਸ.ਪੀ . ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਸੱਕੀ ਪੁਰਸ਼ਾਂ ਦੇ ਸਬੰਧ ਵਿਚ ਸਮੇਤ ਪੁਲਿਸ ਪਾਰਟੀ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਸਤਨਾਮ ਸਿੰਘ ਉਰਫ ਸੱਤੀ ਪੁੱਤਰ ਚਰਨਾ ਸਿੰਘ ਵਾਸੀ ਪੁਰਾਣਾ ਬਾਜ਼ਾਰ ਤੇਲੀਆ ਵਾਲਾ ਮੁਹੱਲਾ ਤਪਾ ਜੋ ਬਾਹਰੋਂ ਸਸਤੇ ਭਾਅ ’ਤੇ ਨਸ਼ੀਲੀਆਂ ਗੋਲੀਆਂ ਲਿਆ ਕੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਘੜੈਲੀ ਚੌਕ ਤਪਾ ਵਿਖੇ ਗਾਹਕਾ ਨੂੰ ਵੇਚਣ ਦੀ ਤਾਕ ਵਿਚ ਫਿਰ ਰਿਹਾ ਹੈ। ਜੇਕਰ ਹੁਣੇ ਘੜੈਲੀ ਚੌਕ ਤਪਾ ਵਿਖੇ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਰੇਡ ਕਰ ਕੇ ਦੋਸ਼ੀ ਨੂੰ 80 ਪਾਬੰਦੀਸ਼ੁਦਾ ਗੋਲੀਆਂ ਸਣੇ ਕਾਬੂ ਕੀਤਾ। ਇਸੇ ਤਰ੍ਹਾਂ ਦੂਸਰੇ ਮਾਮਲੇ ’ਚ ਸਬ-ਇੰਸਪੈਕਟਰ ਰਣਜੀਤ ਸਿੰਘ ਨੇ ਦੋਸ਼ੀ ਬਲਕਾਰ ਸਿੰਘ ਪੁੱਤਰ ਨੈਬ ਸਿੰਘ ਵਾਸੀ ਲਸ਼ਕਰੀ ਪੱਤੀ ਢਿਲਵਾਂ ਨੂੰ ਮਾਤਾ ਦਾਤੀ ਰੋਡ ਤੋਂ 6 ਗ੍ਰਾਮ ਨਸ਼ੀਲੇ ਪਦਾਰਥ (ਹੈਰੋਇਨ) ਸਣੇ ਕਾਬੂ ਕੀਤਾ। ਫ਼ਿਲਹਾਲ ਪੁਲਿਸ ਨੇ ਉਕਤ ਦੋਸ਼ੀਆਂ ਨੂੰ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਟਿਊਟਸ ਦੇ ਐੱਮ.ਬੀ.ਏ. ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ਦੇ ਮੁੱਖ ਮਾਰਗਾਂ ’ਤੇ ਵਣ ਵਿਭਾਗ ਦੀ ਜ਼ਮੀਨ ’ਚ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਨਜਾਇਜ਼ ਰਸਤਿਆਂ ਦੀ ਭਰਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।