10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਿੰਡ ਰਾਏਸਰ ਵਿਖੇ ਮਜ਼ਦੂਰ ਭਾਈਚਾਰੇ ਦੀਆਂ ਭਖਦੀਆਂ ਮੰਗਾਂ ਸਬੰਧੀ ਭਰਵੀਂ ਇਕੱਤਰਤਾ ਅੱਜ

ਮਹਿਲ ਕਲਾਂ, 9 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਰਾਏਸਰ ਦੀ ਧਰਮਸ਼ਾਲਾ ਵਿਖੇ ਮਜ਼ਦੂਰ ਵਰਗ ਦੀਆਂ ਭਖਦੀਆਂ ਮੰਗਾਂ ਸਬੰਧੀ ਭਰਵੀਂ ਇਕੱਤਰਤਾ 10 ਅਗਸਤ ਨੂੰ ਹੋਵੇਗੀ। ਇਸ ਮੌਕੇ ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ ਮਜ਼ਦੂਰ ਭਾਈਚਾਰੇ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕਰਨਗੇ ਅਤੇ ਨਾਲ ਹੀ ਦੋ ਲੋੜਵੰਦ ਪਰਿਵਾਰਾਂ ਨੂੰ ਸਹਿਯੋਗ ਵਜੋਂ ਆਰਥਿਕ ਸਹਾਇਤਾ ਦੀ ਭੇਟ ਕਰਨਗੇ।

ਉਘੇ ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ। 10-08-2026
ਮਹਿਲ ਕਲਾਂ, 9 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਰਾਏਸਰ ਦੀ ਧਰਮਸ਼ਾਲਾ ਵਿਖੇ ਮਜ਼ਦੂਰ ਵਰਗ ਦੀਆਂ ਭਖਦੀਆਂ ਮੰਗਾਂ ਸਬੰਧੀ ਭਰਵੀਂ ਇਕੱਤਰਤਾ 10 ਅਗਸਤ ਨੂੰ ਹੋਵੇਗੀ। ਇਸ ਮੌਕੇ ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ ਮਜ਼ਦੂਰ ਭਾਈਚਾਰੇ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕਰਨਗੇ ਅਤੇ ਨਾਲ ਹੀ ਦੋ ਲੋੜਵੰਦ ਪਰਿਵਾਰਾਂ ਨੂੰ ਸਹਿਯੋਗ ਵਜੋਂ ਆਰਥਿਕ ਸਹਾਇਤਾ ਦੀ ਭੇਟ ਕਰਨਗੇ। ਸਰਪੰਚ ਸੁਰਿੰਦਰ ਕੌਰ, ਬਲਵੀਰ ਸਿੰਘ ਰਾਏਸਰ, ਸਮਾਜ ਸੇਵੀ ਜਗਰੂਪ ਸਿੰਘ ਅਤੇ ਭਾਈ ਅਵਤਾਰ ਸਿੰਘ ਰਾਏਸਰ ਨੇ ਦੱਸਿਆ ਕਿ ਸਮਾਜ ਸੇਵੀ ਭਾਨ ਸਿੰਘ ਜੱਸੀ ਲਗਭਗ 30 - 35 ਸਾਲਾਂ ਤੋਂ ਜਿੱਥੇ ਗ਼ਰੀਬਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਦੀ ਮੁਹਿੰਮ ਚਲਾ ਰਹੇ ਹਨ, ਉੱਥੇ ਉਹ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਵੀ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮਾਜ ਸੇਵੀ ਭਾਨ ਸਿੰਘ ਜੱਸੀ ਸਰਬੱਤ ਦੇ ਭਲੇ ਦੇ ਸੰਕਲਪ ਨੂੰ ਮਜ਼ਬੂਤ ਕਰਨ ਵਿਚ ਲੱਗੇ ਹੋਏ ਹਨ ਤਾਂ ਜੋ ਆਪਸੀ ਪਾੜੇ ਅਤੇ ਵਿਤਕਰੇ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਤੰਗ-ਦਿਲੀ ਦਾ ਸ਼ਿਕਾਰ ਕੁੱਝ ਰਾਜਨੀਤਿਕ ਲੋਕਾਂ ਵਲੋਂ ਗੰਧਲੀ ਵੋਟ ਰਾਜਨੀਤੀ ਕਰਦੇ ਹੋਏ ਸਾਡੀ ਭਾਈਚਾਰਕ ਏਕਤਾ ਨੂੰ ਤੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਜਿਸ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਅੰਤ ਵਿਚ ਸਰਪੰਚ ਬਲਵੀਰ ਸਿੰਘ, ਜਗਰੂਪ ਸਿੰਘ ਅਤੇ ਭਾਈ ਅਵਤਾਰ ਸਿੰਘ ਰਾਏਸਰ ਨੇ ਦੱਸਿਆ ਕਿ ਉਹ ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ ਦਾ ਪਿੰਡ ਦੀ ਰਾਏਸਰ ਦੀ ਧਰਮਸ਼ਾਲਾ ਵਿਚ ਪਹੁੰਚਣ ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਵਲੋਂ ਬਾਲ ਸ਼ਾਇਰਾਂ ਦੀ ਸਾਹਿਤ ਸਿਰਜਣ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਟਿਊਟਸ ਦੇ ਐੱਮ.ਬੀ.ਏ. ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।