10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਕਿੱਟੀ ਕਲੱਬ ਨੇ ਜੋਸ਼ੋ ਖਰੋਸ਼ ਨਾਲ ਮਨਾਇਆ ਤੀਆਂ ਦਾ ਤਿਉਹਾਰ

ਬਰਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕਿੱਟੀ ਕਲੱਬ ਬਰਨਾਲਾ ਵਲੋਂ ਸਥਾਨਕ ਸਨ ਪਾਰਕ ਵਿਖੇ ਤੀਆਂ ਦਾ ਤਿਉਹਾਰ ਜੋਸ਼ੋ ਖਰੋਸ਼ ਮਨਾਇਆ ਗਿਆ। ਪ੍ਰਬੰਧਕ ਕਮਲ ਗਿੱਲ ਨੇ ਦੱਸਿਆ ਕਿ ਸਮਾਗਮ ਵਿਚ ਪ੍ਰਸਿੱਧ ਫ਼ਿਲਮੀ ਅਦਾਕਾਰਾ ਰੁਪਿੰਦਰ ਕੌਰ ਰੂਪੀ ਅਤੇ ਡਾ.

ਅਜੀਤ ਡੈਸਕ 10-08-2026
ਬਰਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕਿੱਟੀ ਕਲੱਬ ਬਰਨਾਲਾ ਵਲੋਂ ਸਥਾਨਕ ਸਨ ਪਾਰਕ ਵਿਖੇ ਤੀਆਂ ਦਾ ਤਿਉਹਾਰ ਜੋਸ਼ੋ ਖਰੋਸ਼ ਮਨਾਇਆ ਗਿਆ। ਪ੍ਰਬੰਧਕ ਕਮਲ ਗਿੱਲ ਨੇ ਦੱਸਿਆ ਕਿ ਸਮਾਗਮ ਵਿਚ ਪ੍ਰਸਿੱਧ ਫ਼ਿਲਮੀ ਅਦਾਕਾਰਾ ਰੁਪਿੰਦਰ ਕੌਰ ਰੂਪੀ ਅਤੇ ਡਾ. ਅਨੁਰਾਧਾ ਸੂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਔਰਤਾਂ ਅਤੇ ਲੜਕੀਆਂ ਵਲੋਂ ਪੰਜਾਬੀ ਸੱਭਿਆਚਾਰ ਗੀਤ-ਸੰਗੀਤ, ਗਿੱਧਾ ਅਤੇ ਕੋਰੀਓਗ੍ਰਾਫੀਆਂ ਆਦਿ ਪੇਸ਼ ਕਰ ਕੇ ਚੰਗਾ ਰੰਗ ਬੰਨਿ੍ਹਆ ਗਿਆ। ਉਨ੍ਹਾਂ ਕਿਹਾ ਕਿ ਤੀਆਂ ਦਾ ਤਿਉਹਾਰ ਜਿੱਥੇ ਪੰਜਾਬ ਦੇ ਪੁਰਾਤਨ ਵਿਰਸੇ ਨਾਲ ਜੋੜਦਾ ਹੈ ਉੱਥੇ ਅਸਲ ਵਿਚ ਪੁਰਾਣੀਆਂ ਸਹੇਲੀਆਂ ਦੇ ਮੇਲ-ਮਿਲਾਪ ਤੋਂ ਬਾਅਦ ਉਨ੍ਹਾਂ ਦੇ ਮਨਾਂ ਅੰਦਰ ਖ਼ੁਸ਼ੀਆਂ ਅਤੇ ਖੇੜੇ ਦਾ ਵੀ ਹੁਲਾਰਾ ਦਿੰਦਾ ਹੈ। ਇਸੇ ਕਾਰਨ ਇਸ ਤਿਉਹਾਰ ਨੂੰ ਔਰਤਾਂ ਅਤੇ ਲੜਕੀਆਂ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਲਲਿਤਾ ਸੂਦ, ਮਨਦੀਪ ਕੌਰ, ਸੁਖਵਿੰਦਰ ਕੌਰ, ਪਰਮਿੰਦਰ ਕੌਰ, ਨਵਜੋਤ ਕੌਰ, ਜਗਦੀਪ ਕੌਰ, ਰਾਣੀ ਵਿਰਕ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਵਿਧਾਤੇ ਵਿਖੇ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਵਾਸੀਆਂ ਨਾਲ ਕੀਤੀ ਮ... ਅਗਲੀ ਖ਼ਬਰ ਭਾਜਪਾ ਆਗੂ ਬੀਬੀ ਘਨੌਰੀ ਵਲੋਂ ਸ੍ਰੀ ਗੁਰੂ ਰਵਿਦਾਸ ਦੀ ਜਨਮ ਭੂਮੀ ਤੋਂ ਪਵਿੱਤਰ ਮਿੱਟੀ ਨਾਲ ਭਰੇ ਕਲਸ਼ ਵੱਖ-ਵੱਖ ਪਿੰਡਾਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।