10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਜਪਾ ਅਕਾਲੀ ਗੱਠਜੋੜ ਨੂੰ ਲੋਕ ਸਬਕ ਸਿਖਾਉਣ ਲਈ ਤਿਆਰ–ਹਰਪਾਲ ਸਿੰਘ ਚੀਮਾ

ਸੰਗਰੂਰ, 9 ਅਗਸਤ (ਸੁਖਵਿੰਦਰ ਸਿੰਘ ਫੁੱਲ) – ਪੰਜਾਬ ਦੇ ਵਿੱਤ, ਕਰ, ਆਬਾਕਾਰੀ, ਯੋਜਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸ੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਿਚਕਾਰ ਚੋਣ ਸਮਝੌਤਾ ਹੋ ਜਾਂਦਾ ਹੈ ਤਾਂ ਲੋਕ ਇਨ੍ਹਾਂ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਅੱਜ ਇੱਥੇ ਅਜੀਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਚਿੱਟੇ ਦੇ ਵਪਾਰੀਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਭੁੱਲੇ ਨਹੀਂ।

ਹਰਪਾਲ ਸਿੰਘ ਚੀਮਾ। 10-08-2026
ਸੰਗਰੂਰ, 9 ਅਗਸਤ (ਸੁਖਵਿੰਦਰ ਸਿੰਘ ਫੁੱਲ) – ਪੰਜਾਬ ਦੇ ਵਿੱਤ, ਕਰ, ਆਬਾਕਾਰੀ, ਯੋਜਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸ੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਿਚਕਾਰ ਚੋਣ ਸਮਝੌਤਾ ਹੋ ਜਾਂਦਾ ਹੈ ਤਾਂ ਲੋਕ ਇਨ੍ਹਾਂ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਅੱਜ ਇੱਥੇ ਅਜੀਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਚਿੱਟੇ ਦੇ ਵਪਾਰੀਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਭੁੱਲੇ ਨਹੀਂ। ਉਨ੍ਹਾਂ ਕਿਹਾ ਕਿ ਭਾਜਪਾ ਤੋਂ ਸਤਾਏ ਹੋਏ ਕਿਸਾਨ ਅਤੇ ਮਜ਼ਦੂਰ ਪੰਜਾਬ ਨੂੰ ਭਾਜਪਾ ਦੇ ਹਵਾਲੇ ਨਹੀਂ ਹੋਣ ਦੇਣਗੇ। ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਚੀਮਾ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਪ੍ਰਭਾਵ ਸਿਫਰ ਹੈ। ਸਿਫਰ ਨੂੰ ਸਿਫਰ ਨਾਲ ਮਿਲਾ ਦੇਣੇ ਉੱਤੇ ਨਤੀਜਾ ਵੀ ਸਿਫਰ ਹੀ ਆਏਗਾ। ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾ ਵਿੱਚ ਇਹ ਗੱਠਜੋੜ ਤੀਸਰੇ ਸਥਾਨ ਤੇ ਰਿਹਾ ਸੀ ਅਤੇ 2022 ਦੀਆਂ ਚੋਣਾ ਵਿੱਚ ਇਨ੍ਹਾਂ ਨੂੰ ਪੰਜਵਾਂ ਸਥਾਨ ਹਾਸਲ ਹੋਇਆ ਸੀ। ਇਸ ਵਾਰ ਜੇ ਇਨ੍ਹਾਂ ਦਾ ਗੱਠਜੋੜ ਹੋ ਜਾਂਦਾ ਹੈ ਤਾਂ ਇਨ੍ਹਾਂ ਦਾ ਰੈਂਕ ਸਭ ਤੋਂ ਥੱਲੇ ਹੋਵੇਗਾ।
ਪਿਛਲੀ ਖ਼ਬਰ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ -ਮਾਮਲਾ ਪਿੰਡ ਨੇੜੇ ਸੈਲੋ ਪਲਾਂਟ ਲਾਉਣ ਦਾ- ਪਿੰਡ ਤੂਰਬਨਜਾਰਾ ਵਿਖੇ ਬੀਕੇਯੂ ਉਗਰਾਹਾਂ ਦਾ ਪੱਕਾ ਮੋਰਚਾ ਦਸਵੇਂ ਦਿਨ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।