ਨਗਰ ਕੌਂਸਲ ਭਦੌੜ ਵਲੋਂ ਕਸਬੇ ਦੀ ਸਫ਼ਾਈ ਨੂੰ ਲੈ ਕੇ ਵਿਸ਼ੇਸ਼ ਸਫ਼ਾਈ ਮੁਹਿੰਮ ਕੈਂਪ ਲਗਾਇਆ ਜਾਵੇਗਾ-ਪ੍ਰਧਾਨ ਜੱਗੀ
ਭਦੌੜ, 11 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਭਦੌੜ ਵਲੋਂ ਕਸਬੇ ਦੇ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਸਫਾਈ ਸੇਵਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ ਨੇ ਸਮੂਹ ਸਫਾਈ ਸੇਵਕਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਾਲ-ਨਾਲ ਆਪਣੀ ਹਾਜ਼ਰੀ ਵੀ ਯਕੀਨੀ ਬਣਾਉਣ ਲਈ ਕਿਹਾ।
ਭਦੌੜ, 11 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਭਦੌੜ ਵਲੋਂ ਕਸਬੇ ਦੇ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਸਫਾਈ ਸੇਵਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ ਨੇ ਸਮੂਹ ਸਫਾਈ ਸੇਵਕਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਾਲ-ਨਾਲ ਆਪਣੀ ਹਾਜ਼ਰੀ ਵੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਸਬੇ ਵਿਚ ਸਫਾਈ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਜਲਦ ਇੱਕ ਵਿਸ਼ੇਸ਼ ਸਫਾਈ ਮੁਹਿੰਮ ਕੈਂਪ ਲਗਾਇਆ ਜਾਵੇਗਾ, ਜਿਸ ਦੌਰਾਨ ਭਦੌੜ ਦੀਆਂ ਸਮੁੱਚੀਆਂ ਫਿਰਨੀਆਂ, ਗਲੀਆਂ ਅਤੇ ਨਾਲੀਆਂ ਦੀ ਸਫਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ, ਇਸ ਸਫਾਈ ਕੈਂਪ ਦੌਰਾਨ ਨਗਰ ਕੌਂਸਲ ਵਲੋਂ ਵੀ ਸਫਾਈ ਸੇਵਕਾਂ ਨਾਲ ਹੋਰ ਵਿਅਕਤੀਆਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਕਸਬੇ ਨੂੰ ਸਾਫ-ਸੁਥਰਾ ਰੱਖਣ ਦੇ ਨਾਲ-ਨਾਲ ਇਸ ਦੀ ਸੁੰਦਰਤਾ ਨੂੰ ਵੀ ਬਰਕਰਾਰ ਰੱਖਣਾ ਹੈ। ਉਨ੍ਹਾਂ ਕਸਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਵਲੋਂ ਕੀਤੇ ਜਾ ਰਹੇ ਸਫਾਈ ਪ੍ਰਬੰਧਾਂ ਨੂੰ ਕਾਇਮ ਰੱਖਣ ਲਈ ਲੋਕ ਵੀ ਆਪਣਾ ਸਹਿਯੋਗ ਦੇਣ ਅਤੇ ਕੂੜਾ-ਕਰਕਟ ਇੱਧਰ-ਉੱਧਰ ਨਾ ਸੁੱਟਣ,ਜੇਕਰ ਕਿਸੇ ਵੀ ਵਾਰਡ ਸਫਾਈ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇ ਜਾਂ ਸਿੱਧੇ ਤੌਰ ’ਤੇ ਮੇਰੇ ਨਾਲ ਸੰਪਰਕ ਕੀਤਾ ਜਾਵੇ, ਤਾਂ ਜੋ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਸ ਮੌਕੇ ਪ੍ਰਧਾਨ ਜਗਦੀਪ ਜੱਗੀ ਨੇ ਲੋਕਾਂ ਨੂੰ ਨਵੀਆਂ ਬਣੀਆਂ ਸੜਕਾਂ ਅਤੇ ਗਲੀਆਂ ਨੂੰ ਬਿਨਾਂ ਲੋੜ ਤੋਂ ਨਾ ਪੁੱਟਣ ਦੀ ਅਪੀਲ ਕੀਤੀ ਅਤੇ ਨਵੀਆਂ ਬਣੀਆਂ ਸੜਕਾਂ ਦੀ ਸੰਭਾਲ ਤੇ ਨੁਕਸਾਨ ਨਾ ਪਹੁੰਚਾਉਣ ਦੀ ਅਪੀਲ ਕੀਤੀ। ਇਸ ਸਮੇਂ ਮੀਤ ਪ੍ਰਧਾਨ ਤਰਲੋਚਣ ਸਿੰਘ ਜੱਗਾ, ਵਪਾਰੀ ਆਗੂ ਰੀਸ਼ੂ ਸਿੰਗਲਾ, ਕੌਂਸਲਰ ਗੁਰਦੀਪ ਸਿੰਘ ਅਤੇ ਰਿੱਕੀ ਸਿੰਘ ਆਦਿ ਹਾਜ਼ਰ ਸਨ।