12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮਜ਼ਦੂਰ ਵਰਗ ’ਚ ਪਾੜ ਪਾ ਕੇ ਸਿਆਸੀ ਰੋਟੀਆਂ ਸੇਕਣ ਵਾਲਿਆਂ ਤੋਂ ਸੁਚੇਤ ਰਹਿਣ ਦੀ ਲੋੜ-ਭਾਨ ਸਿੰਘ ਜੱਸੀ

ਮਹਿਲ ਕਲਾਂ, 11 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਰਾਏਸਰ ਪੰਜਾਬ ਵਿਖੇ ਮਨਰੇਗਾ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉੱਘੇ ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਕਿਹਾ ਕਿ ਇਨਕਲਾਬੀ ਲੋਕ ਕਵੀ ਸੰਤ ਰਾਮ ਉਦਾਸੀ ਦੇ ਪਿੰਡ ਅੱਜ ਵੀ ਮਜ਼ਦੂਰਾਂ ਦੀ ਹਾਲਤ ਤਰਸਯੋਗ ਹੈ, ਸਰਕਾਰਾਂ ਵਲੋਂ ਮਜ਼ਦੂਰ ਵਰਗ ਨੂੰ ਹਮੇਸ਼ਾ ਅਣਦੇਖਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਲੀਡਰਾਂ ਤੋਂ ਸੁਚੇਤ ਹੋਣ ਦੀ ਲੋੜ ਹੈ, ਜਿਹੜੇ ਸਾਨੂੰ ਆਪਸ ਵਿਚ ਪਾੜ੍ਹ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਣੀਆਂ ਚਾਹੁੰਦੇ ਹਨ।

ਅਜੀਤ ਡੈਸਕ 12-08-2026
ਮਹਿਲ ਕਲਾਂ, 11 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਰਾਏਸਰ ਪੰਜਾਬ ਵਿਖੇ ਮਨਰੇਗਾ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉੱਘੇ ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਕਿਹਾ ਕਿ ਇਨਕਲਾਬੀ ਲੋਕ ਕਵੀ ਸੰਤ ਰਾਮ ਉਦਾਸੀ ਦੇ ਪਿੰਡ ਅੱਜ ਵੀ ਮਜ਼ਦੂਰਾਂ ਦੀ ਹਾਲਤ ਤਰਸਯੋਗ ਹੈ, ਸਰਕਾਰਾਂ ਵਲੋਂ ਮਜ਼ਦੂਰ ਵਰਗ ਨੂੰ ਹਮੇਸ਼ਾ ਅਣਦੇਖਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਲੀਡਰਾਂ ਤੋਂ ਸੁਚੇਤ ਹੋਣ ਦੀ ਲੋੜ ਹੈ, ਜਿਹੜੇ ਸਾਨੂੰ ਆਪਸ ਵਿਚ ਪਾੜ੍ਹ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਣੀਆਂ ਚਾਹੁੰਦੇ ਹਨ। ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਖੇਤ ਮਜ਼ਦੂਰ ਸਭਾ ਬਰਨਾਲਾ ਦੇ ਪ੍ਰਧਾਨ ਖੁਸ਼ੀਆ ਸਿੰਘ ਨੇ ਕਿਹਾ ਕਿ ਮਜ਼ਦੂਰ ਜਮਾਤ ਚੇਤਨ ਨਾ ਹੋਣ ਕਰ ਕੇ ਇਨ੍ਹਾਂ ਨੂੰ ਸਿਆਸੀ ਲੋਕ ਵਰਤਦੇ ਹਨ, ਨਾ ਹੀ ਇਹ ਸਰਕਾਰੀ ਸਕੀਮਾਂ ਦਾ ਲਾਭ ਉਠਾ ਸਕਦੇ ਹਨ। ਇਸ ਸਮੇਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੇ ਆਗੂ ਭਾਈ ਅਵਤਾਰ ਸਿੰਘ ਰਾਏਸਰ ਨੇ ਆਏ ਮਹਿਮਾਨਾਂ ਅਤੇ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਸੇਵੀ ਸ਼ਖ਼ਸੀਅਤ ਭਾਨ ਸਿੰਘ ਜੱਸੀ ਵਰਗੇ ਆਗੂਆਂ ਤੇ ਸਮਾਜ ਨੂੰ ਮਾਣ ਰਹੇਗਾ। ਇਸ ਸਮੇਂ ਸਰਪੰਚ ਸੁਰਿੰਦਰ ਕੌਰ ਰਾਏਸਰ, ਬਲਵੀਰ ਸਿੰਘ ਰਾਏਸਰ, ਜਗਰੂਪ ਸਿੰਘ ਰਾਏਸਰ, ਮਦਨ ਸਿੰਘ, ਚੰਦ ਸਿੰਘ, ਬੇਅੰਤ ਸਿੰਘ, ਜਗਤਾਰ ਸਿੰਘ, ਜਰਨੈਲ ਸਿੰਘ, ਬਾਰਾ ਖਾਂ, ਕੁਲਦੀਪ ਕੌਰ, ਗੁਰਮੇਲ ਕੌਰ, ਸੁੱਖੀ ਕੌਰ, ਪਾਲਾ ਕੌਰ ਸਾਬਕਾ ਪੰਚ, ਲਛਮਣ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਾਰਡ ਨੰਬਰ 8 ’ਚ ਚਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਬੱਸ ਅੱਡਾ ਤਿਆਰ ਹੋਣ ਦੇ ਬਾਵਜੂਦ ਨਹੀਂ ਹੋ ਰਿਹਾ ਚਾਲੂ, ਵਪਾਰੀ ਵਰਗ ਤੇ ਲੋਕਾਂ ਵਿਚ ਰੋਸ ਨਗਰ ਨਿਗਮ ਵਲੋਂ ਕੱਚੇ ਘਰਾਂ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।