13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਆਜ਼ਾਦੀ ਦਿਹਾੜੇ ਸੰਬੰਧੀ ਐਸ.ਡੀ.ਐਮ. ਆਯੂਸ਼ ਗੋਇਲ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਤਪਾ ਮੰਡੀ, 12 ਅਗਸਤ (ਪ੍ਰਵੀਨ ਗਰਗ)-ਸਬ-ਡਵੀਜ਼ਨ ਪੱਧਰ ’ਤੇ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਸਬੰਧੀ ਐਸ. ਡੀ.

ਅਜੀਤ ਡੈਸਕ 13-08-2026
ਤਪਾ ਮੰਡੀ, 12 ਅਗਸਤ (ਪ੍ਰਵੀਨ ਗਰਗ)-ਸਬ-ਡਵੀਜ਼ਨ ਪੱਧਰ ’ਤੇ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਸਬੰਧੀ ਐਸ.ਡੀ.ਐਮ ਤਪਾ ਆਯੂਸ਼ ਗੋਇਲ ਵਲੋਂ ਵੱਖ-ਵੱਖ ਵਿਭਾਗਾਂ ਦੇ ਸਬੰਧਿਤ ਅਧਿਕਾਰੀਆਂ ਨਾਲ ਇਕ ਮੀਟਿੰਗ ਤਹਿਸੀਲ ਕੰਪਲੈਕਸ ਤਪਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਨਾਇਬ ਤਹਿਸੀਲਦਾਰ ਬੇਅੰਤ ਸਿੰਘ ਅਤੇ ਥਾਣਾ ਮੁਖੀ ਤਪਾ ਅਮਰੀਕ ਸਿੰਘ ਗਰੇਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਸਿਹਤ ਵਿਭਾਗ ਨੂੰ ਖਾਦ ਸਮਗਰੀ ਦੀ ਗੁਣਵੱਤਾ ਦੀ ਪਰਖ ਕਰਵਾਉਣ, ਨਗਰ-ਕੌਂਸਲ ਤਪਾ ਨੂੰ ਸਫ਼ਾਈ ਪ੍ਰਬੰਧਾਂ, ਥਾਣਾ ਮੁਖੀ ਨੇ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ, ਸੈਨੇਟਰੀ ਵਿਭਾਗ ਨੂੰ ਸਾਫ਼ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਨੂੰ ਮੁੱਢਲੀ ਸਹਾਇਤਾ ਵਾਸਤੇ ਮੈਡੀਕਲ ਟੀਮਾਂ ਦਾ ਪ੍ਰਬੰਧ ਕਰਨ ਦੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਐਸ.ਡੀ.ਐਮ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਸਮਾਗਮ ਲਈ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਸਮਾਗਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਇਸ ਮੌਕੇ ਸੁਪਰਡੈਂਟ ਹਰਵਿੰਦਰ ਸਿੰਘ ਰਾਏ, ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ, ਸਿਟੀ ਇੰਚਾਰਜ ਕੁਲਵੰਤ ਸਿੰਘ, ਮਾਰਕਫੈੱਡ ਮੈਨੇਜਰ ਹਰਿੰਦਰ ਸਿੰਘ, ਅਸ਼ੋਕ ਕੁਮਾਰ, ਇੰਸਪੈਕਟਰ ਅਤੁੱਲ ਸਿੰਗਲਾ, ਸੇਵਾ ਮੁਕਤ ਪ੍ਰਿੰਸੀਪਲ ਵਰਿੰਦਰ ਸਿੰਘ, ਡਾ: ਕੰਵਲਜੀਤ ਸਿੰਘ ਬਾਜਵਾ, ਸਕੂਲ ਇੰਚਾਰਜ ਤਲਵਿੰਦਰ ਸਿੰਘ, ਧਰਮਿੰਦਰ ਸਿੰਘ ਸੋਨੂੰ ਮਾਂਗਟ, ਵਿਕਰਮ ਲੋਟਾ, ਅੰਗਰੇਜ਼ ਸਿੰਘ, ਪ੍ਰੋਫੈਸਰ ਅਮਰੀਸ਼ ਕੁਮਾਰ, ਗੁਰਪ੍ਰੀਤ ਸੁਮਲ, ਹਰਜਿੰਦਰ ਸਿੰਘ ਹੈਰੀ, ਗਗਨਦੀਪ ਸਿੰਘ ਧਨੋਆ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਸਹਿਜੜਾ ਵਿਖੇ ਤਿੰਨ ਰੋਜ਼ਾ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵੋਟਰ ਸੂਚੀ ਦੀ ਗਹਿਰੀ ਸੁਧਾਈ ਪ੍ਰਕਿਰਿਆ ਦਾ ਦੂਜਾ ਪੜਾਅ ਅੱਜ ਤੋਂ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।