ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਨਵ-ਨਿਯੁਕਤ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਦਾ ਗੁਰੂ ਘਰ ਦੀ ਕਮੇਟੀ ਵਲੋਂ ਸਨਮਾਨ
ਤਪਾ ਮੰਡੀ, 13 ਅਗਸਤ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸਿਰ ਕੱਢ ਆਗੂ ਅਤੇ ਬਲਾਕ ਸੰਮਤੀ ਸ਼ਹਿਣਾ ਦੇ ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿੱਲਵਾਂ ਨੂੰ ਹਾਈਕਮਾਂਡ ਵਲੋਂ ਯੂਥ ਵਿੰਗ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਨੰਗੇ ਪੈਰੀਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰ ਕੇ ਅਸ਼ੀਰਵਾਦ ਪ੍ਰਾਪਤ ਕਰਦਿਆਂ ਪਾਰਟੀ ਅਤੇ ਨਗਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ। ਇਸ ਸਮੇਂ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਪਿੰਡ ਦੀ ਪੰਚਾਇਤ ਵਲੋਂ ਨਵ-ਨਿਯੁਕਤ ਯੂਥ ਵਿੰਗ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਨਵ-ਨਿਯੁਕਤ ਯੂਥ ਵਿੰਗ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਦਾ ਸਨਮਾਨ ਕਰਦੇ। ਤਸਵੀਰ : ਵਿਜੇ ਸ਼ਰਮਾ
ਪ੍ਰੀਤ ਰੰਧਾਵਾ
14-08-2026