14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਿੰਡ ਕਲਾਲ ਮਾਜਰਾ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ ਦੇ ਮਾਮਲੇ ’ਚ ਪੀੜਤ ਪਰਿਵਾਰ ਵਲੋਂ ਇਨਸਾਫ਼ ਲਈ ਪ੍ਰਦਰਸ਼ਨ

ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪਿੰਡ ਕਲਾਲ ਮਾਜਰਾ ਦੇ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਨੌਜਵਾਨ ਜਗਦੇਵ ਸਿੰਘ (30) ਪੁੱਤਰ ਪਰਮਜੀਤ ਸਿੰਘ ਵਾਸੀ ਕਲਾਲ ਮਾਜਰਾ ਦੀ ਕਲਾਲ ਮਾਜਰਾ- ਮਹਿਲ ਕਲਾਂ ਰੋਡ ’ਤੇ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਬਠਿੰਡਾ ਦੇ ਇਕ ਹਸਪਤਾਲ ’ਚ ਇਲਾਜ ਅਧੀਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਥਾਣਾ ਮਹਿਲ ਕਲਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਹਾਦਸੇ ਦੀ ਨਿਰਪੱਖ ਜਾਂਚ ਕਰ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।

ਪਿੰਡ ਕਲਾਲ ਮਾਜਰਾ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ ਦੇ ਮਾਮਲੇ ’ਚ ਪੀੜਤ ਪਰਿਵਾਰ ਵਲੋਂ ਇਨਸਾਫ਼ ਲਈ ਪ੍ਰਦਰਸ਼ਨ 14-08-2026
ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪਿੰਡ ਕਲਾਲ ਮਾਜਰਾ ਦੇ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਨੌਜਵਾਨ ਜਗਦੇਵ ਸਿੰਘ (30) ਪੁੱਤਰ ਪਰਮਜੀਤ ਸਿੰਘ ਵਾਸੀ ਕਲਾਲ ਮਾਜਰਾ ਦੀ ਕਲਾਲ ਮਾਜਰਾ- ਮਹਿਲ ਕਲਾਂ ਰੋਡ ’ਤੇ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਬਠਿੰਡਾ ਦੇ ਇਕ ਹਸਪਤਾਲ ’ਚ ਇਲਾਜ ਅਧੀਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਥਾਣਾ ਮਹਿਲ ਕਲਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਹਾਦਸੇ ਦੀ ਨਿਰਪੱਖ ਜਾਂਚ ਕਰ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਮ੍ਰਿਤਕ ਨੌਜਵਾਨ ਦੇ ਪਿਤਾ ਪਰਮਜੀਤ ਸਿੰਘ ਵਾਸੀ ਕਲਾਲ ਮਾਜਰਾ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਜਗਦੇਵ ਸਿੰਘ 11 ਅਗਸਤ ਨੂੰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਕਲਾਲ ਮਾਜਰਾ ਤੋਂ ਮਹਿਲ ਕਲਾਂ ਵੱਲ ਆ ਰਿਹਾ ਸੀ। ਪਿੰਡ ਤੋਂ ਥੋੜ੍ਹੀ ਦੂਰ ਮਹਿਲ ਕਲਾਂ ਨੂੰ ਜਾਂਦੀ ਸੜਕ ’ਤੇ ਉਹ ਇਕ ਵਾਹਨ ਨਾਲ ਟਕਰਾਉਣ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪਰਿਵਾਰ ਵਲੋਂ ਉਸ ਨੂੰ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਠਿੰਡਾ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਜ਼ਿੰਦਗੀ ਮੌਤ ਦੀ ਲੜਾਈ ਲੜਦਿਆਂ 12 ਅਗਸਤ ਨੂੰ ਆਖ਼ਰ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਪਾਲਣ-ਪੋਸ਼ਣ ਕਰ ਰਿਹਾ ਸੀ। ਉਹ ਆਪਣੇ ਪਿੱਛੇ ਪੁੱਤਰ, ਧੀ ਅਤੇ ਮਾਪਿਆਂ ਨੂੰ ਵਿਲਕਦਿਆਂ ਛੱਡ ਗਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਾਦਸੇ ਦੀ ਨਿਰਪੱਖ ਜਾਂਚ ਕਰ ਕੇ ਅਸਲ ਤੱਥ ਸਾਹਮਣੇ ਲਿਆ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਰਜੀਤ ਸਿੰਘ ਖਿਆਲੀ, ਪਿੰਡ ਦੇ ਸਰਪੰਚ ਜਗਜੀਵਨ ਸਿੰਘ ਨੇ ਪੀੜਤ ਪਰਿਵਾਰ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਨੌਜਵਾਨ ਜਗਦੇਵ ਸਿੰਘ ਦੀ ਅਚਾਨਕ ਮੌਤ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਾਦਸੇ ਦੇ ਅਸਲ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾਵੇ ਅਤੇ ਜੇਕਰ ਕਿਸੇ ਦੀ ਵੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਪਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬੇਰੁਜ਼ਗਾਰੀ ਤੇ ਨਸ਼ਿਆਂ ਵੱਲ ਧੱਕਿਆ -ਬੀਬੀ ਘਨੌਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ... ਅਗਲੀ ਖ਼ਬਰ ਸ਼ੁੱਕਰਵਾਰ, 14 ਅਗਸਤ, 2026 50 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।