14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਆਜ਼ਾਦੀ ਦਿਵਸ ਮੌਕੇ ਐੱਸ.ਡੀ.ਐੱਮ. ਆਯੂਸ਼ ਗੋਇਲ ਰਾਸ਼ਟਰੀ ਝੰਡਾ ਲਹਿਰਾਉਣਗੇ

ਬਰਨਾਲਾ, 13 ਅਗਸਤ (ਰਾਜ ਪਨੇਸਰ)-ਬੀਤੇ ਦਿਨੀਂ ਇਕ ਨੌਜਵਾਨ ਨੂੰ ਨਸ਼ੇ ਦੀ ਵੱਧ ਮਾਤਰਾ ’ਚ ਟੀਕਾ ਲਗਾਉਣ ’ਤੇ ਹੋਈ ਮੌਤ ਦੇ ਮਾਮਲੇ ਵਿਚ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਮੁੱਦਈ ਮਨਪ੍ਰੀਤ ਸਿੰਘ ਪੁੱਤਰ ਮੁਖਤਿਆਰ ਰਾਮ ਵਾਸੀ ਫਰਵਾਹੀ ਨੇ ਪੁਲਿਸ ਕੋਲ ਬਿਆਨ ਲਿਖਵਾਏ ਹਨ ਕਿ ਉਸ ਦਾ ਭਰਾ ਕ੍ਰਿਸ਼ਨ ਸਿੰਘ ਆਪਣੇ ਮੋਟਰਸਾਈਕਲ ’ਤੇ ਘਰੋਂ ਗਿਆ ਸੀਤਾਂ ਰਸਤੇ ’ਚ ਉਸ ਨੂੰ ਜਸ਼ਨਦੀਪ ਸਿੰਘ ਮਿਲ ਗਿਆ।

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀ ਸੌਂਪਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਵੇਕ ਕੁਮਾਰ ਮੋਦੀ। ਅਜੀਤ ਤਸਵੀਰ 14-08-2026
ਬਰਨਾਲਾ, 13 ਅਗਸਤ (ਰਾਜ ਪਨੇਸਰ)-ਬੀਤੇ ਦਿਨੀਂ ਇਕ ਨੌਜਵਾਨ ਨੂੰ ਨਸ਼ੇ ਦੀ ਵੱਧ ਮਾਤਰਾ ’ਚ ਟੀਕਾ ਲਗਾਉਣ ’ਤੇ ਹੋਈ ਮੌਤ ਦੇ ਮਾਮਲੇ ਵਿਚ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਮੁੱਦਈ ਮਨਪ੍ਰੀਤ ਸਿੰਘ ਪੁੱਤਰ ਮੁਖਤਿਆਰ ਰਾਮ ਵਾਸੀ ਫਰਵਾਹੀ ਨੇ ਪੁਲਿਸ ਕੋਲ ਬਿਆਨ ਲਿਖਵਾਏ ਹਨ ਕਿ ਉਸ ਦਾ ਭਰਾ ਕ੍ਰਿਸ਼ਨ ਸਿੰਘ ਆਪਣੇ ਮੋਟਰਸਾਈਕਲ ’ਤੇ ਘਰੋਂ ਗਿਆ ਸੀਤਾਂ ਰਸਤੇ ’ਚ ਉਸ ਨੂੰ ਜਸ਼ਨਦੀਪ ਸਿੰਘ ਮਿਲ ਗਿਆ। ਕਾਫ਼ੀ ਦੇਰ ਸ਼ਾਮ ਤੱਕ ਮੁੱਦਈ ਦਾ ਭਰਾ ਵਾਪਸ ਨਹੀਂ ਆਇਆ ਅਤੇ ਉਸ ਦਾ ਫ਼ੋਨ ਵੀ ਬੰਦ ਆ ਰਿਹਾ ਸੀ। ਬਾਅਦ ਵਿਚ ਪਤਾ ਲੱਗਿਆ ਕਿ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜੋ ਕਿ ਸਿਵਲ ਹਸਪਤਾਲ ਦੀ ਮੋਰਚਰੀ ’ਚ ਪਈ ਹੈ। ਪਰਿਵਾਰਕ ਮੈਂਬਰਾਂ ਨੇ ਜਾ ਕੇ ਦੇਖਿਆ ਉਹ ਲਾਸ਼ ਮੁੱਦਈ ਦੇ ਭਰਾ ਦੀ ਸੀ। ਜਿਸ ਨੂੰ ਜਸ਼ਨਦੀਪ ਸਿੰਘ ਅਤੇ ਹੋਰਨਾਂ ਨਾਮਲੂਮ ਵਿਅਕਤੀਆਂ ਨੇ ਮਿਲ ਕੇ ਨਸ਼ੇ ਦੀ ਵੱਧ ਮਾਤਰ ਦਾ ਟੀਕਾ ਲਗਾ ਦਿੱਤਾ ਸੀ ਅਤੇ ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਵਲੋਂ ਮੁੱਦਈ ਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਜਸ਼ਨਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਜੈ ਮਾਂ ਭਵਾਨੀ ਕਲੱਬ ਨੇ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਕ੍ਰਿਕਟ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।