ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬੇਰੁਜ਼ਗਾਰੀ ਤੇ ਨਸ਼ਿਆਂ ਵੱਲ ਧੱਕਿਆ -ਬੀਬੀ ਘਨੌਰੀ
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ, ਨਸ਼ਿਆਂ ਅਤੇ ਗੰਭੀਰ ਸੰਕਟ ਵੱਲ ਧੱਕ ਦਿੱਤਾ ਹੈ। ਇਹ ਸ਼ਬਦ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕਾ ਨੇ ਪਿੰਡ ਵਿਧਾਤੇ ਵਿਖੇ ਗੱਲਬਾਤ ਕਰਦਿਆਂ ਆਖੇ।
ਦ
ਦੁਕਾਨਦਾਰਾਂ ਅਤੇ ਨਿਵਾਸੀਆਂ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ
14-08-2026
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ, ਨਸ਼ਿਆਂ ਅਤੇ ਗੰਭੀਰ ਸੰਕਟ ਵੱਲ ਧੱਕ ਦਿੱਤਾ ਹੈ। ਇਹ ਸ਼ਬਦ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕਾ ਨੇ ਪਿੰਡ ਵਿਧਾਤੇ ਵਿਖੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਕਿ ਕੁੱਝ ਮਹੀਨਿਆਂ ਵਿਚ ਹੀ ਸੂਬੇ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ ਅਤੇ ਘਰ-ਘਰ ਨੌਕਰੀਆਂ ਦਿੱਤੀਆਂ ਜਾਣਗੀਆਂ। ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਹਾਲਾਤ ਪਹਿਲਾਂ ਨਾਲੋਂ ਵੀ ਵੱਧ ਭਿਆਨਕ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਹਲਕੇ ਦੇ ਇਕ ਪਿੰਡ ਵਿਚ 71 ਨੌਕਰੀਆਂ ਦੇਣ ਦਾ ਝੂਠ ਬੋਲ ਰਿਹਾ ਹੈ, ਜਦਕਿ 71 ਨੌਕਰੀਆਂ ਪੂਰੇ ਹਲਕੇ ਵਿਚ ਨਹੀਂ ਮਿਲੀਆਂ ਹੋਣੀਆਂ। ਸਰਕਾਰ ਦੇ ਖੋਖਲੇ ਦਾਅਵਿਆਂ ਕਾਰਨ ਪੰਜਾਬ ਦੀ ਜਵਾਨੀ ਦਿਨ-ਬ-ਦਿਨ ਨਸ਼ਿਆਂ ਦੀ ਬਲੀ ਚੜ੍ਹ ਰਹੀ ਹੈ ਅਤੇ ਰੁਜ਼ਗਾਰ ਨਾ ਮਿਲਣ ਕਾਰਨ ਨੌਜਵਾਨ ਵਿਦੇਸ਼ਾਂ ਵੱਲ ਪਲਾਇਨ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਸ਼ਾ ਵਿਰੋਧੀ ਦਾਅਵੇ ਫਲਾਪ ਸਾਬਤ ਹੋਏ ਹਨ, ਜਿਸ ਕਾਰਨ ਨਸ਼ੇ ਕਾਰਨ ਹੋਣ ਵਾਲੀਆਂ ਮੌਤਾਂ ਅਤੇ ਨਸ਼ੀਲੀਆਂ ਦਵਾਈਆਂ ਦੀ ਮੰਗ ਵਿਚ ਵਾਧਾ ਹੋਇਆ ਹੈ। ਜ਼ਮੀਨੀ ਹਕੀਕਤ ਇਹ ਹੈ ਕਿ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲ ਰਹੀ ਹੈ ਅਤੇ ਪੰਜਾਬ ਦੇ ਘਰ ਉੱਜੜ ਰਹੇ ਹਨ। ਆਮ ਆਦਮੀ ਪਾਰਟੀ ਨੇ ਆਪਣੀਆਂ ਨਿਕੰਮੀਆਂ ਨੀਤੀਆਂ ਨਾਲ ਪੰਜਾਬ ਦੇ ਭਵਿੱਖ ਦਾ ਭੱਠਾ ਬਿਠਾ ਦਿੱਤਾ ਹੈ ਅਤੇ ਸੂਬੇ ਨੂੰ ਕਈ ਸਾਲ ਪਿੱਛੇ ਧੱਕ ਦਿੱਤਾ ਹੈ। ਪੰਜਾਬ ਦੇ ਲੋਕ ਹੁਣ ਇਸ ਧੋਖੇ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸ ਨਾਕਾਮ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣਗੇ। ਇਸ ਮੌਕੇ ਮੰਡਲ ਪ੍ਰਧਾਨ ਹਰਜਿੰਦਰ ਸਿੰਘ ਪੱਖੋਕੇ, ਲਖਵਿੰਦਰ ਸਿੰਘ ਲੱਖੀ, ਜਗਸੀਰ ਸਿੰਘ ਤੋਂ ਇਲਾਵਾ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ।