15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨਾ ਬਹੁਤ ਹੀ ਮੰਦਭਾਗੀ ਗੱਲ-ਧਰਮ ਸਿੰਘ ਫ਼ੌਜੀ

ਬਰਨਾਲਾ, 14 ਅਗਸਤ (ਰਾਜ ਪਨੇਸਰ)-ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਗਏ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨਾ ਬੇਹੱਦ ਮੰਦਭਾਗੀ ਗੱਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਐਸ.

ਇਸਤਰੀ ਵਿੰਗ ਲਹਿਰਾ ਦੀ ਸੀਨੀਅਰ ਆਗੂ ਬੀਬੀ ਦਲਜੀਤ ਕੌਰ ਭੁੱਲਰ। 15-08-2026
ਬਰਨਾਲਾ, 14 ਅਗਸਤ (ਰਾਜ ਪਨੇਸਰ)-ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਗਏ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨਾ ਬੇਹੱਦ ਮੰਦਭਾਗੀ ਗੱਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਕੌਂਸਲਰ ਧਰਮ ਸਿੰਘ ਫ਼ੌਜੀ ਨੇ ਕਰਦਿਆਂ ਕਿਹਾ ਕਿ ਸ: ਸੁਖਬੀਰ ਸਿੰਘ ਬਾਦਲ ਇਕ ਸੁਲਝੇ ਹੋਏ ਲੀਡਰ ਹਨ। ਜਿਨ੍ਹਾਂ ਨੇ ਕਦੇ ਵੀ ਕਿਸੇ ਵਿਅਕਤੀ ਨਾਲ ਸਿਆਸਤ ਕਿਡ ਨਹੀਂ ਕੱਢੀ ਤੇ ਨਾ ਹੀ ਘਟੀਆ ਰਾਜਨੀਤੀ ਕੀਤੀ ਹੈ। ਬੀਤੇ ਦਿਨੀਂ ਆਪਣੇ ਸਾਰੇ ਪਰਿਵਾਰ ਨਾਲ ਨਾਂਦੇੜ ਸਾਹਿਬ ਨਿਹੰਗ ਬਾਣੇ ’ਚ ਆਏ ਵਿਅਕਤੀ ਵਲੋਂ ਕਿਰਪਾਨ ਨਾਲ ਹਮਲਾ ਕਰ ਦਿੱਤਾ। ਜਿਸ ਨਾਲ ਬਾਦਲ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਇਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ। ਜਿਉਂ ਹੀ ਇਹ ਖ਼ਬਰ ਫੈਲੀ ਤਾਂ ਸਾਰੇ ਪੰਜਾਬ ਵਾਸੀਆਂ ਦੇ ਮਨਾ ’ਚ ਰੋਸ ਜ਼ਾਹਰ ਹੋ ਗਿਆ। ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਫ਼ੋਨ ’ਤੇ ਸ: ਬਾਦਲ ਤੇ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਗੱਲਬਾਤ ਕੀਤੀ। ਉੱਧਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੇ ਇਸ ਘਟਨਾ ਬਾਰੇ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਸ: ਫ਼ੌਜੀ ਨੇ ਕਿਹਾ ਕਿ ਸ: ਬਾਦਲ ’ਤੇ ਹਮਲੇ ਨੂੰ ਲੈ ਕੇ ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਨੇ ਰੋਸ ਜ਼ਾਹਰ ਕੀਤਾ ਹੈ।
ਪਿਛਲੀ ਖ਼ਬਰ ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਨਿਹਾਲੂਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।