15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗਹਿਲ ਕਾਲਜ ਵਿਖੇ ਵਿਰਸਾ ਸੰਭਾਲ ਅਤੇ ਹਰਿਆਵਲ ਤੀਜ ਸਮਾਗਮ ਕਰਵਾਇਆ

ਮਹਿਲ ਕਲਾਂ, 14 ਅਗਸਤ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਸਿਹਤ ਮੰਤਰੀ ਪੰਜਾਬ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ‘ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈੱਸ’ ਤਹਿਤ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਦੀ ਅਗਵਾਈ ਵਿਚ ਬਲਾਕ ਮਹਿਲ ਕਲਾਂ ਦੇ ਪਿੰਡ ਛਾਪਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਕੈਂਪ ਲਾਇਆ ਗਿਆ। ਇਸ ਕੈਂਪ ਵਿਚ ਖ਼ਾਸ ਤੌਰ ’ਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ।

ਪਿੰਡ ਛਾਪਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਐਨਕਾਂ ਦੀ ਵੰਡ ਸੰਬੰਧੀ ਲਾਇਆ ਕੈਂਪ 15-08-2026
ਮਹਿਲ ਕਲਾਂ, 14 ਅਗਸਤ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਸਿਹਤ ਮੰਤਰੀ ਪੰਜਾਬ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ‘ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈੱਸ’ ਤਹਿਤ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਦੀ ਅਗਵਾਈ ਵਿਚ ਬਲਾਕ ਮਹਿਲ ਕਲਾਂ ਦੇ ਪਿੰਡ ਛਾਪਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਕੈਂਪ ਲਾਇਆ ਗਿਆ। ਇਸ ਕੈਂਪ ਵਿਚ ਖ਼ਾਸ ਤੌਰ ’ਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਡਾ: ਹਰਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋੜਵੰਦਾਂ ਨੂੰ ਨੇੜੇ ਦੀ ਨਜ਼ਰ ਦੀਆਂ ਐਨਕਾਂ ਅਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾ ਈਆਂ ਗਈਆਂ ਹਨ। ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ: ਸੰਜੇ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ: ਦੀਪਤੀ ਅਤੇ ਆਪਥਾਲਮਿਕ ਅਫ਼ਸਰ ਗੁਰਮੀਤ ਸਿੰਘ ਦੀ ਟੀਮ ਵਲੋਂ ਨੇੜੇ ਦੀ ਘੱਟ ਨਜ਼ਰ ਵਾਲੇ ਲਗਭਗ 90 ਮਰੀਜ਼ਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 58 ਮਰੀਜ਼ਾਂ ਨੂੰ ਮੌਕੇ ’ਤੇ ਹੀ ਮੁਫ਼ਤ ਨਜ਼ਰ ਦੀਆਂ ਐਨਕਾਂ ਤੇ ਦਵਾਈਆਂ ਦਿੱਤੀਆਂ ਗਈਆਂ, ਜਦਕਿ 11 ਮਰੀਜ਼ ਚਿੱਟੇ ਮੋਤੀਏ ਦੇ ਰਜਿਸਟਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਚਿੱਟੇ ਮੋਤੀਏ ਵਾਲੇ ਮਰੀਜ਼ਾਂ ਦੇ ਆਉਣ ਵਾਲੇ ਦਿਨਾਂ ਵਿਚ ਸਿਵਲ ਹਸਪਤਾਲ ਬਰਨਾਲਾ ਵਿਖੇ ਬਿਲਕੁਲ ਮੁਫ਼ਤ ਅਪ੍ਰੇਸ਼ਨ ਕੀਤੇ ਜਾਣਗੇ। ਕੈਂਪ ਨੂੰ ਸਫਲ ਬਣਾਉਣ ਵਿਚ ਪਿੰਡ ਦੀ ਪੰਚਾਇਤ ਅਤੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸਿਹਤ ਇੰਸਪੈਕਟਰ ਸੁਖਵਿੰਦਰ ਸਿੰਘ, ਐਮ.ਪੀ.ਐੱਚ.ਡਬਲਯੂ. ਨਵਜੀਵਨ ਸਿੰਘ, ਐਮ.ਪੀ.ਐੱਚ.ਡਬਲਯੂ. ਗੁਰਮੀਤ ਕੌਰ ਅਤੇ ਆਸ਼ਾ ਵਰਕਰਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਐਡਵੋਕੇਟ ਰਾਹੀ ਵਲੋਂ ਸ੍ਰੀ ਹਜ਼ੂਰ ਸਾਹਿਬ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਕਰੜੇ ਸ਼ਬਦਾਂ ’ਚ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।