17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਧੂਮਧਾਮ ਨਾਲ ਮਨਾਇਆ ਸੁਤੰਤਰਤਾ ਦਿਵਸ

ਧਨੌਲਾ, 16 ਅਗਸਤ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਸੁਤੰਤਰਤਾ ਦਿਵਸ ਬੜੀ ਸ਼ਰਧਾ, ਉਤਸ਼ਾਹ ਅਤੇ ਦੇਸ਼-ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਤਿਰੰਗੇ ਦੇ ਰੰਗਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ।

ਅਨਾਜ ਮੰਡੀ ਮਹਿਲ ਕਲਾਂ ਵਿਖੇ ਕੌਮੀ ਝੰਡਾ ਲਹਿਰਾ ਕੇ ਸਲਾਮੀ ਦਿੰਦੇ ਹੋਏ ਉਪ ਮੈਜਿਸਟ੍ਰੇਟ ਬੇਅੰਤ ਸਿੰਘ ਸਿੱਧੂ, ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ। 16ਬੀਐਨਐਲ36ਨਗਰ ਪੰਚਾਇਤ ਹੰਡਿਆਇਆ ਵਿਖੇ ਕੌਮੀ ਝੰਡਾ ਲਹਿਰਾਉਂਦੇ ਹੋਏ ਪ੍ਰਧਾਨ ਸਰਬਜੀਤ ਕੌਰ ਅਤੇ ਸਮੂਹ ਐਮ.ਸੀ. ਸਾਹਿਬਾਨ। ਤਸਵੀਰ : ਗੁਰਜੀਤ ਸਿੰਘ ਖੁੱਡੀ 17-08-2026
ਧਨੌਲਾ, 16 ਅਗਸਤ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਸੁਤੰਤਰਤਾ ਦਿਵਸ ਬੜੀ ਸ਼ਰਧਾ, ਉਤਸ਼ਾਹ ਅਤੇ ਦੇਸ਼-ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਤਿਰੰਗੇ ਦੇ ਰੰਗਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਇਕਸੁਰ ਹੋ ਕੇ ਰਾਸ਼ਟਰੀ ਗੀਤ ਗਾਇਆ। ਸਕੂਲ ਦੇ ਵਿਦਿਆਰਥੀਆਂ ਵਲੋਂ ਇਸ ਮੌਕੇ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਦੇਸ਼-ਭਗਤੀ ਗੀਤਾਂ, ਕਵਿਤਾਵਾਂ, ਭਾਸ਼ਣਾਂ ਅਤੇ ਨਾਟਕਾਂ ਰਾਹੀਂ ਆਜ਼ਾਦੀ ਸੰਗਰਾਮ ਦੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਿੱਧਾ ਅਤੇ ਭੰਗੜਾ ਪੇਸ਼ਕਾਰੀਆਂ ਨੇ ਸਮਾਗਮ ਵਿਚ ਵਿਸ਼ੇਸ਼ ਰੌਣਕ ਪੈਦਾ ਕੀਤੀ ਅਤੇ ਹਾਜ਼ਰੀਨ ਵਲੋਂ ਭਰਪੂਰ ਤਾੜੀਆਂ ਨਾਲ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਸੁਤੰਤਰਤਾ ਦਿਵਸ ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰਿਕ ਮੁੱਲਾਂ ਦੀ ਰੱਖਿਆ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ , ਅਨੁਸ਼ਾਸਨ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਅਧਿਆਪਕਾਂ ਵਲੋਂ ਵੀ ਆਜ਼ਾਦੀ ਸੰਗਰਾਮ ਦੇ ਇਤਿਹਾਸ ਅਤੇ ਦੇਸ਼ ਨਿਰਮਾਣ ਵਿਚ ਨੌਜਵਾਨਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਵਿਦਿਆਰਥੀਆਂ ਨੂੰ ਦੇਸ਼ ਦੇ ਮਹਾਨ ਆਗੂਆਂ ਅਤੇ ਆਜ਼ਾਦੀ ਸੈਨਾਨੀਆਂ ਦੇ ਜੀਵਨ ਤੋਂ ਪੇ੍ਰਰਨਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਇਸ ਪ੍ਰਿੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ, ਅਸਿਸਟੈਂਟ ਕੋਆਰਡੀਨੇਟਰ ਨੋਵਲਪ੍ਰੀਤ ਤੋਂ ਇਲਾਵਾ ਅਧਿਆਪਕ, ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਸਹਿਜ ਪ੍ਰੀਤ ਸਿੰਘ ਮਾਨ ਨੂੰ ਸੋਸ਼ਲ ਮੀਡੀਆ ਦਾ ਬਲਾਕ ਇੰਚਾਰਜ ਲਗਾਇਆ, ਵਿਧਾਇਕ ਲਾਭ ਸਿੰਘ ਉੱਗੋਕੇ ਦਾ... ਅਗਲੀ ਖ਼ਬਰ ਵਪਾਰ ਮੰਡਲ ਵਲੋਂ ਆਜ਼ਾਦੀ ਦਿਹਾੜੇ ’ਤੇ ਛੇਵਾਂ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।