17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਮ ਆਦਮੀ ਪਾਰਟੀ ਨੇ ਸਹਿਜ ਪ੍ਰੀਤ ਸਿੰਘ ਮਾਨ ਨੂੰ ਸੋਸ਼ਲ ਮੀਡੀਆ ਦਾ ਬਲਾਕ ਇੰਚਾਰਜ ਲਗਾਇਆ, ਵਿਧਾਇਕ ਲਾਭ ਸਿੰਘ ਉੱਗੋਕੇ ਦਾ ਕੀਤਾ ਧੰਨਵਾਦ

ਸ਼ਹਿਣਾ, 16 ਅਗਸਤ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਵਲੋਂ ਸਹਿਜ ਪ੍ਰੀਤ ਸਿੰਘ ਮਾਨ ਨੂੰ ਬਲਾਕ ਸੋਸ਼ਲ ਮੀਡੀਆ ਇੰਚਾਰਜ ਦੀ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਸੀਨੀਅਰ ਪਾਰਟੀ ਆਗੂ ਹਰਚਰਨ ਸਿੰਘ ਮਾਨ ਨੇ ਸਹਿਜ ਪ੍ਰੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਅਤੇ ਇਸ ਨਿਯੁਕਤੀ ਲਈ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਹਰਚਰਨ ਸਿੰਘ ਮਾਨ ਨੇ ਕਿਹਾ ਕਿ ਸਹਿਜ ਪ੍ਰੀਤ ਸਿੰਘ ਮਾਨ ਇਕ ਮਿਹਨਤੀ ਅਤੇ ਸਰਗਰਮ ਵਰਕਰ ਹਨ।

ਸਹਿਜ ਪ੍ਰੀਤ ਸਿੰਘ ਮਾਨ 17-08-2026
ਸ਼ਹਿਣਾ, 16 ਅਗਸਤ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਵਲੋਂ ਸਹਿਜ ਪ੍ਰੀਤ ਸਿੰਘ ਮਾਨ ਨੂੰ ਬਲਾਕ ਸੋਸ਼ਲ ਮੀਡੀਆ ਇੰਚਾਰਜ ਦੀ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਸੀਨੀਅਰ ਪਾਰਟੀ ਆਗੂ ਹਰਚਰਨ ਸਿੰਘ ਮਾਨ ਨੇ ਸਹਿਜ ਪ੍ਰੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਅਤੇ ਇਸ ਨਿਯੁਕਤੀ ਲਈ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਹਰਚਰਨ ਸਿੰਘ ਮਾਨ ਨੇ ਕਿਹਾ ਕਿ ਸਹਿਜ ਪ੍ਰੀਤ ਸਿੰਘ ਮਾਨ ਇਕ ਮਿਹਨਤੀ ਅਤੇ ਸਰਗਰਮ ਵਰਕਰ ਹਨ। ਪਾਰਟੀ ਵਲੋਂ ਉਨ੍ਹਾਂ ਨੂੰ ਜਿਹੜੀ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ, ਉਹ ਉਸ ਨੂੰ ਪੂਰੀ ਮਿਹਨਤ ਅਤੇ ਤ ਨਦੇਹੀ ਨਾਲ ਨਿਭਾਉਣਗੇ । ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸੋਸ਼ਲ ਮੀਡੀਆ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇੱਕ ਅਹਿਮ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰਾਜੂ ਸਿੰਘ ਮੌੜ ਮਕਸੂਥਾ, ਜਗਵਿੰਦਰ ਸਿੰਘ ਜੈਮਲ ਸਿੰਘ ਵਾਲਾ ਅਤੇ ਕਰਨ ਸਿੰਘ ਨੂੰ ਵੀ ਬਲਾਕ ਸੋਸ਼ਲ ਮੀਡੀਆ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਵਧਾਈ ਦਿੱਤੀ ਜਾਂਦੀ ਹੈ। ਹਰਚਰਨ ਸਿੰਘ ਮਾਨ ਨੇ ਆਸ ਪ੍ਰਗਟ ਕੀਤੀ ਕਿ ਚਾਰੋਂ ਨਵ-ਨਿਯੁਕਤ ਆਗੂ ਪਾਰਟੀ ਦੀਆਂ ਗਤੀਵਿਧੀਆਂ ਅਤੇ ਲੋਕ-ਭਲਾਈ ਦੀਆਂ ਨੀਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ। ਹਰਚਰਨ ਸਿੰਘ ਮਾਨ ਨੇ ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਭਦੌੜ ਵਿਚ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦੇ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਸ੍ਰੀ ਸ਼ਿਆਮ ਪ੍ਰਚਾਰ ਮੰਡਲ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਧੂਮਧਾਮ ਨਾਲ ਮਨਾਇਆ ਸੁਤੰਤਰਤਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।