18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

26 ਅਗਸਤ ਨੂੰ ਪਹੁੰਚੇਗਾ ਮਲੇਰਕੋਟਲਾ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ

ਸੰਦੌੜ, ਮਲੇਰਕੋਟਲਾ, 17 ਅਗਸਤ (ਜਸਵੀਰ ਸਿੰਘ ਜੱਸੀ, ਮਨਜਿੰਦਰ ਸਿੰਘ ਸਰੌਦ) - ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 23 ਅਗਸਤ ਨੂੰ ਆਰੰਭ ਹੋ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋ ਕੇ 25 ਅਗਸਤ ਸ਼ਾਮ ਨੂੰ ਗੁਰਦੁਆਰਾ ਸ਼੍ਰੀ ਟਹਾਲੀਆਣਾ ਸਾਹਿਬ ਰਾਏਕੋਟ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ ਉਪਰੰਤ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਆਰੰਭ ਹੋਵੇਗਾ।

26 ਅਗਸਤ ਨੂੰ ਆ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਬਾਰੇ ਗੱਲਬਾਤ ਕਰਦੇ ਹੋਏ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ। ਤਸਵੀਰ – ਜਸਵੀਰ ਸਿੰਘ ਜੱਸੀ 18-08-2026
ਸੰਦੌੜ, ਮਲੇਰਕੋਟਲਾ, 17 ਅਗਸਤ (ਜਸਵੀਰ ਸਿੰਘ ਜੱਸੀ, ਮਨਜਿੰਦਰ ਸਿੰਘ ਸਰੌਦ) - ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 23 ਅਗਸਤ ਨੂੰ ਆਰੰਭ ਹੋ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋ ਕੇ 25 ਅਗਸਤ ਸ਼ਾਮ ਨੂੰ ਗੁਰਦੁਆਰਾ ਸ਼੍ਰੀ ਟਹਾਲੀਆਣਾ ਸਾਹਿਬ ਰਾਏਕੋਟ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ ਉਪਰੰਤ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਆਰੰਭ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਮਲੇਰਕੋਟਲਾ ਰੋਡ ਹੁੰਦਾ ਹੋਇਆ ਪੁਲ ਕਲਿਆਣ, ਸੰਦੌੜ, ਖ਼ੁਰਦ, ਸ਼ੇਰਗੜ੍ਹ ਚੀਮਾ, ਬਧਰਾਵਾ, ਖੱਟੜਾ, ਸ਼ੇਰਵਾਨੀ ਕੋਟ ਕੇਲੋਂ ਤੋਂ ਹੁੰਦਾ ਹੋਇਆ ਮਲੇਰਕੋਟਲਾ ਵਿਖੇ ਦਾਖਲ ਹੋਵੇਗਾ ਮਲੇਰਕੋਟਲਾ ਸ਼ਹਿਰ ਤੋਂ ਹੁੰਦਾ ਹੋਇਆ ਧੂਰੀ ਰੋਡ ਰਟੋਲਾਂ ਸੰਗਾਲਾ, ਭਸੋੜ, ਬੱਬਨਪੁਰ ਦਾ ਪੁਲ ਤੋਂ ਵਰਡਵਾਲ ਤੋਂ ਮੀਰੀ ਪੀਰੀ ਮਾਰਚ ਅੱਗੇ ਲਈ ਰਵਾਨਾ ਹੋਵੇਗਾ। ਭਾਈ ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਮੀਰੀ ਪੀਰੀ ਮਾਰਚ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ, ਗੁਰਦੁਆਰਾ ਸਾਹਿਬਾਨਾ ਦੇ ਮੈਨੇਜਰ ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹਿਣਗੇ।
ਪਿਛਲੀ ਖ਼ਬਰ ਨਿੰਮਵਾਲਾ ਮੌੜ ਵਿਖੇ ਦੋ ਦਿਨਾ ਵਿਚ 50 ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਸੱਤ ਦਿਨਾ ਧਰਨੇ ਲਈ ਕੀਤੀ ਲਾਮਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।