19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੂਬਾ ਪੱਧਰੀ ਸੱਦੇ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਕੰਪਲੈਕਸ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਪ੍ਰਤੀ ਨਾਂਹ ਪੱਖੀ ਰਵੱਈਆ ਅਪਣਾਉਣ ਕਾਰਨ ਜ਼ਿਲ੍ਹੇ ਦੇ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਤਰਸੇਮ ਭੱਠਲ, ਬਲਜਿੰਦਰ ਪ੍ਰਭੂ, ਦਰਸ਼ਨ ਚੀਮਾ, ਸੁਖਜੰਟ ਸਿੰਘ, ਮੋਹਨ ਸਿੰਘ ਛੰਨਾਂ, ਪ੍ਰਿੰਸੀਪਲ ਕੌਰ ਸਿੰਘ, ਗਮਦੂਰ ਸਿੰਘ ਦੀ ਅਗਵਾਈ ਵਿਚ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਡੀ.

ਅਜੀਤ ਡੈਸਕ 19-08-2026
ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੂਬਾ ਪੱਧਰੀ ਸੱਦੇ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਕੰਪਲੈਕਸ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਪ੍ਰਤੀ ਨਾਂਹ ਪੱਖੀ ਰਵੱਈਆ ਅਪਣਾਉਣ ਕਾਰਨ ਜ਼ਿਲ੍ਹੇ ਦੇ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਤਰਸੇਮ ਭੱਠਲ, ਬਲਜਿੰਦਰ ਪ੍ਰਭੂ, ਦਰਸ਼ਨ ਚੀਮਾ, ਸੁਖਜੰਟ ਸਿੰਘ, ਮੋਹਨ ਸਿੰਘ ਛੰਨਾਂ, ਪ੍ਰਿੰਸੀਪਲ ਕੌਰ ਸਿੰਘ, ਗਮਦੂਰ ਸਿੰਘ ਦੀ ਅਗਵਾਈ ਵਿਚ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਡੀ.ਏ. ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ ਆ ਚੁੱਕਾ ਹੈ। ਪੰਜਾਬ ਸਰਕਾਰ ਵਲੋਂ ਮਾਨਯੋਗ ਹਾਈ ਕੋਰਟ ਵਿਚ ਸਿੰਗਲ ਬੈਂਚ ਤੋਂ ਬਾਅਦ ਡਬਲ ਬੈਂਚ ਦੇ ਆਏ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਵਿਚ ਮਾਨਯੋਗ ਹਾਈ ਕੋਰਟ ਵਲੋਂ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਇਸ ਦੇ ਪਿਛਲੇ ਬਕਾਏ 15 ਦਿਨਾਂ ਦੇ ਅੰਦਰ ਅਦਾ ਕਰਨ ਦੇ ਆਦੇਸ਼ ਦਿੱਤੇ ਸਨ। ਪ੍ਰੰਤੂ ਸਰਕਾਰ ਵਲੋਂ ਮੁਲਾਜ਼ਮ ਵਿਰੋਧੀ ਵਤੀਰਾ ਅਪਣਾਉਂਦੇ ਹੋਏ ਮਾਨਯੋਗ ਕੋਰਟ ਦੇ ਫ਼ੈਸਲੇ ਨੂੰ ਟਿੱਚ ਜਾਣਦੇ ਹੋਏ ਇਸ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਬਦਨੀਤੀ ਦੇ ਚੱਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 7 ਅਗਸਤ ਦੀ ‘ਚੰਡੀਗੜ੍ਹ ਮਹਾਂ ਰੈਲੀ’ ਵਿਚ ਸ਼ਾਮਿਲ ਹੋਣ ਵਾਲੀਆਂ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਤੱਕ ਕਿਹਾ ਗਿਆ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਿਤੀ 17-7-2020 ਦਾ ਪੱਤਰ ਵਾਪਸ ਲੈ ਕੇ ਕੇਂਦਰ ਸਰਕਾਰ ਦੇ ਸੱਤਵੇਂ ਤਨਖ਼ਾਹ ਕਮਿਸ਼ਨ ਦੀ ਬਜਾਏ ਪੰਜਾਬ ਸਰਕਾਰ ਦਾ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ, ਮਿਤੀ 15-01-2015 ਦਾ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਲੈ ਕੇ ਪ੍ਰੋਬੇਸ਼ਨ ਸਮਾਂ ਘੱਟ ਕਰ ਕੇ ਇੱਕ ਸਾਲ ਕਰਨ ਅਤੇ ਇਸ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ, ਛੇਵੇਂ ਤਨਖ਼ਾਹ ਕਮਿਸ਼ਨ ਵਲੋਂ ਮੁਲਾਜ਼ਮਾਂ ਦੇ ਭੱਤਿਆਂ ਸਬੰਧੀ ਕੀਤੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਾਉਣ, ਏ.ਸੀ.ਪੀ. ਸਕੀਮ ਤਹਿਤ 4-9-14 ਸਾਲ ਦੀ ਸੇਵਾ ਪੂਰੀ ਹੋਣ ’ਤੇ ਉੱਚ ਤਨਖ਼ਾਹ ਸਕੇਲ ਦੇਣ, ਜਜ਼ੀਆ ਟੈਕਸ ਵਾਪਸ ਲੈਣ ਸਮੇਤ ਹੋਰ ਸਾਰੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ਅਤੇ ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਧਰਨੇ ਦੌਰਾਨ ਕਰਮਜੀਤ ਬੀਹਲਾ, ਰਾਜੀਵ ਕੁਮਾਰ, ਹਰਿੰਦਰ ਮੱਲੀਆਂ, ਨਿਰਮਲਜੀਤ ਚਾਨੇ, ਬਲਦੇਵ ਸਿੰਘ ਧੌਲਾ, ਕੇਵਲ ਸਿੰਘ, ਜੋਰਾ ਸਿੰਘ ਖ਼ਿਆਲੀ, ਦਰਸ਼ਨ ਸਿੰਘ ਦਸੌਂਧਾ ਸਿੰਘ ਵਾਲਾ, ਕੇਵਲ ਸਿੰਘ ਧਾਲੀਵਾਲ, ਰਮਨ ਸਿੰਗਲਾ, ਰਵਿੰਦਰ ਸ਼ਰਮਾ, ਗਗਨਦੀਪ ਘਈ, ਬਹਾਦਰ ਸਿੰਘ ਸੰਘੇੜਾ, ਮੈਡਮ ਚੰਚਲ ਕੌਸ਼ਲ, ਦਰਸ਼ਨ ਪੰਡੋਰੀ, ਅੰਸ਼ੂ ਮੈਡਮ ਆਦਿ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਘਰ ’ਚੋਂ ਸਾਮਾਨ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬਰਨਾਲਾ ਦੀ ਅਨਾਜ ਮੰਡੀ ਰੋਡ ’ਤੇ ਸ਼ਰੇਆਮ ਵਿਕਦੇ ਨਸ਼ੇ ਤੋਂ ਦੁਖੀ ਲੋਕਾਂ ਨੇ ਸੜਕ ਜਾਮ ਕਰ ਕੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।