21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜ਼ਿਲ੍ਹਾ ਬਰਨਾਲਾ ਦੇ ਕੰਪਿਊਟਰ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਦਿੱਤਾ ਰੋਸ ਧਰਨਾ

ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੇ ਕੰਪਿਊਟਰ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਅਤੇ ਸਟੇਟ ਮੀਤ ਪ੍ਰਧਾਨ ਸਿਕੰਦਰ ਸਿੰਘ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਰਕਾਰ ਨਾਲ ਹੁਣ ਤੱਕ 70 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ।

ਜ਼ਿਲ੍ਹਾ ਬਰਨਾਲਾ ਦੇ ਕੰਪਿਊਟਰ ਅਧਿਆਪਕ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜਦੇ ਹੋਏ। ਅਜੀਤ ਤਸਵੀਰ 21-08-2026
ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੇ ਕੰਪਿਊਟਰ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਅਤੇ ਸਟੇਟ ਮੀਤ ਪ੍ਰਧਾਨ ਸਿਕੰਦਰ ਸਿੰਘ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਰਕਾਰ ਨਾਲ ਹੁਣ ਤੱਕ 70 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਵਾਰ ਮੀਟਿੰਗਾਂ ਵਿਚ ਹਾਂ-ਪੱਖੀ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਹਾਲ ਹੀ ਵਿਚ 13 ਅਤੇ 18 ਅਗਸਤ ਦੀਆਂ ਨਿਰਧਾਰਿਤ ਮੀਟਿੰਗਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ, ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਨੇ ਕਿਹਾ ਕਿ ਪਿਛਲੀਆਂ ਮੀਟਿੰਗਾਂ ਵਿਚ ਡੀ.ਏ. ਸਬੰਧੀ ਫਾਇਲ ’ਤੇ ਸਹਿਮਤੀ ਬਣਨ ਦੇ ਬਾਵਜੂਦ ਵਿੱਤ ਵਿਭਾਗ ਵਲੋਂ ਫਾਇਲ ਨੂੰ ਮਨਜ਼ੂਰੀ ਨਾ ਦੇ ਕੇ ਵਾਪਸ ਭੇਜ ਦਿੱਤਾ ਗਿਆ। ਯੂਨੀਅਨ ਨੇ ਇਸ ਕਾਰਵਾਈ ਨੂੰ ਸਮੁੱਚੇ ਕੰਪਿਊਟਰ ਅਧਿਆਪਕ ਕਾਡਰ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਸਰਕਾਰ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ। ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਸਾਢੇ ਚਾਰ ਸਾਲ ਤੋਂ ਵੱਧ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਚੋਣਾਂ ਦੌਰਾਨ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਦੇ ਬਾਵਜੂਦ ਅਜੇ ਤੱਕ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਚੋਣ ਮੈਨੀਫੈਸਟੋ ਤਹਿਤ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਦਾ ਵਾਅਦਾ ਕੀਤਾ ਗਿਆ ਸੀ। ਇਸ ਵਾਅਦੇ ਨੂੰ ਵੀ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅਮਲੀ ਰੂਪ ਨਹੀਂ ਦਿੱਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਸਪਸ਼ਟ ਕੀਤਾ ਕਿ ਹੁਣ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਨਾਲ ਕੰਪਿਊਟਰ ਅਧਿਆਪਕ ਸੰਤੁਸ਼ਟ ਨਹੀਂ ਹੋਣਗੇ। ਸਰਕਾਰ ਨੂੰ ਮੀਟਿੰਗਾਂ ਮੁਲਤਵੀ ਕਰਨ ਦੀ ਬਜਾਏ ਲੰਬਿਤ ਮੰਗਾਂ ’ਤੇ ਤੁਰੰਤ ਠੋਸ ਅਤੇ ਸਮਾਂਬੱਧ ਫ਼ੈਸਲਾ ਲੈ ਕੇ ਉਨ੍ਹਾਂ ਨੂੰ ਅਮਲੀ ਰੂਪ ਦੇਣਾ ਚਾਹੀਦਾ ਹੈ। ਰੋਸ ਪ੍ਰਦਰਸ਼ਨ ਉਪਰੰਤ ਯੂਨੀਅਨ ਮੈਂਬਰਾਂ ਵਲੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਵਲੋਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ। ਕੰਪਿਊਟਰ ਟੀਚਰ ਯੂਨੀਅਨ ਪੰਜਾਬ, ਜ਼ਿਲ੍ਹਾ ਬਰਨਾਲਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਭਰਾਤਰੀ ਜਥੇਬੰਦੀਆਂ ਡੀ.ਟੀ.ਐਫ਼. ਰਾਜੀਵ ਕੁਮਾਰ, ਰਮਨ ਸਿੰਗਲਾ, ਸ੍ਰੀ ਚੰਦ ਨੇ ਸ਼ਮੂਲੀਅਤ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਹਰ ਤਰ੍ਹਾਂ ਦੇ ਸੰਘਰਸ਼ ਵਿਚ ਸਹਿਯੋਗ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਸੰਤ ਹਰਚੰਦ ਸਿੰਘ ਲੌਂਗੋਵਾਲ ਹਮੇਸ਼ਾ ਪੰਥ ਅਤੇ ਪੰਜਾਬ ਦਾ ਭਲਾ ਚਾਹੁੰਦੇ ਸਨ - ਕੁਲਵੰਤ ਸਿੰਘ ਕੀਤੂ ਅਗਲੀ ਖ਼ਬਰ ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ, ਬਡਬਰ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।