21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੰਤ ਹਰਚੰਦ ਸਿੰਘ ਲੌਂਗੋਵਾਲ ਹਮੇਸ਼ਾ ਪੰਥ ਅਤੇ ਪੰਜਾਬ ਦਾ ਭਲਾ ਚਾਹੁੰਦੇ ਸਨ - ਕੁਲਵੰਤ ਸਿੰਘ ਕੀਤੂ

ਧਨੌਲਾ, 20 ਅਗਸਤ (ਜਤਿੰਦਰ ਸਿੰਘ ਧਨੌਲਾ)-ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਮੌਕੇ ਸ਼ਾਮਲ ਹੋਣ ਜਾਣ ਸਮੇਂ ਪਿੰਡ ਬਡਬਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ ਹੋਇਆ। ਕੁਲਵੰਤ ਸਿੰਘ ਕੀਤੂ ਨੇ ਸੰਗਤਾਂ ਦੇ ਠਾਠਾ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਮਾਨਵਤਾ ਦੀ ਰੱਖਿਆ ਕਰਦਿਆਂ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

ਅਜੀਤ ਡੈਸਕ 21-08-2026
ਧਨੌਲਾ, 20 ਅਗਸਤ (ਜਤਿੰਦਰ ਸਿੰਘ ਧਨੌਲਾ)-ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਮੌਕੇ ਸ਼ਾਮਲ ਹੋਣ ਜਾਣ ਸਮੇਂ ਪਿੰਡ ਬਡਬਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ ਹੋਇਆ। ਕੁਲਵੰਤ ਸਿੰਘ ਕੀਤੂ ਨੇ ਸੰਗਤਾਂ ਦੇ ਠਾਠਾ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਮਾਨਵਤਾ ਦੀ ਰੱਖਿਆ ਕਰਦਿਆਂ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਆਖਿਆ ਕਿ ਸੰਤ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ ਦੇ ਮੁੱਢਲੀ ਕਤਾਰ ਦੇ ਆਗੂਆਂ ਵਿਚੋਂ ਸਨ ਅਤੇ ਹਮੇਸ਼ਾ ਪੰਜਾਬ ਅਤੇ ਪੰਥ ਦਾ ਭਲਾ ਚਾਹੁੰਦੇ ਸਨ। ਇਸੇ ਕਰ ਕੇ ਵਰਿ੍ਹਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਜੁਝਾਰੂ ਜਥੇਬੰਦਕ ਉਨ੍ਹਾਂ ਦੀ ਬਰਸੀ ਮੌਕੇ ਸੇਧ ਲੈ ਕੇ ਅੱਗੇ ਤੁਰਦੇ ਹਨ। ਸ੍ਰੀ ਕੀਤੂ ਨੇ ਆਖਿਆ ਕਿ ਅੱਜ ਵੀ ਉਨ੍ਹਾਂ ਦੀ ਬਰਸੀ ਮੌਕੇ ਹੋਣ ਵਾਲਾ ਇਕੱਠ 2027 ਵਿਦ ਸ਼੍ਰੋਮਣੀ ਅਕਾਲੀ ਦਲ ਦੀ ਬਣਨ ਵਾਲੀ ਸਰਕਾਰ ਦਾ ਮੁੱਢ ਬੰਨ੍ਹੇਗਾ। ਇਕੱਤਰਤਾ ਦੌਰਾਨ ਸੰਤ ਬਲਵੀਰ ਸਿੰਘ ਘੁੰਨਸ, ਪੀ.ਏ.ਸੀ. ਮੈਂਬਰ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੀਨੀਅਰ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ, ਤਰਲੋਚਨ ਬਾਂਸਲ, ਗੁਰਪ੍ਰੀਤ ਸਿੰਘ ਗੋਪੀ, ਮਨਪ੍ਰੀਤ ਸਿੰਘ ਮਨੀ, ਗੁਰਤੇਜ ਸਿੰਘ ਸਰਪੰਚ, ਜਸਵਿੰਦਰ ਕੌਰ ਠੁੱਲੇਵਾਲ, ਸੁਰਜੀਤ ਸਿੰਘ ਮੈਨੇਜਰ, ਅਨੀਤਾ ਮੱਟੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਅਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਮਾਡਰਨ ਸੰਯੁਕਤ ਰਾਸ਼ਟਰ ਪ੍ਰੋਗਰਾਮ ਕੱਲ੍ਹ ਤੋਂ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ਦੇ ਕੰਪਿਊਟਰ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਦਿੱਤਾ ਰੋਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।