23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਿੰਡ ਰਾਏਸਰ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਭਰਵੀਂ ਇਕੱਤਰਤਾ

ਮਹਿਲ ਕਲਾਂ, 22 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਹਲਕਾ ਮਹਿਲ ਕਲਾਂ ਦੇ ਪਿੰਡ ਰਾਏਸਰ ਵਿਖੇ ਭਾਈ ਅਵਤਾਰ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਇਕੱਠ ਕੀਤਾ ਗਿਆ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਾਰਟੀ ਆਗੂਆਂ, ਵਰਕਰਾਂ, ਸਮਰਥਕਾਂ ਅਤੇ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 23-08-2026
ਮਹਿਲ ਕਲਾਂ, 22 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਹਲਕਾ ਮਹਿਲ ਕਲਾਂ ਦੇ ਪਿੰਡ ਰਾਏਸਰ ਵਿਖੇ ਭਾਈ ਅਵਤਾਰ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਇਕੱਠ ਕੀਤਾ ਗਿਆ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਾਰਟੀ ਆਗੂਆਂ, ਵਰਕਰਾਂ, ਸਮਰਥਕਾਂ ਅਤੇ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਮੂਲੀਅਤ ਕੀਤੀ। ਇਕੱਠ ਦੌਰਾਨ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਭਾਈ ਅਵਤਾਰ ਸਿੰਘ ਰਾਏਸਰ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਲੋੜ ਹੈ ਕਿ ਲੋਕ ਜਥੇਬੰਦੀ ਨਾਲ ਵੱਧ ਤੋਂ ਵੱਧ ਜੁੜਨ ਅਤੇ ਨਵੇਂ ਆਗੂਆਂ ਨੂੰ ਅੱਗੇ ਲਿਆਉਣ ਲਈ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਹਿਤਾਂ ਲਈ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ, ਮੈਂਬਰ ਪਾਰਲੀਮੈਂਟ, ਭਾਈ ਜਗਤਾਰ ਸਿੰਘ ਹਵਾਰਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਜਥੇਬੰਦੀ ਵਲੋਂ ਆਪਣੀ ਆਵਾਜ਼ ਲਗਾਤਾਰ ਉਠਾਈ ਜਾਂਦੀ ਰਹੇਗੀ ਅਤੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ। ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬਾ ਸਕੱਤਰ ਬੀਬੀ ਦਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਚੰਗੇ ਭਵਿੱਖ ਲਈ ਸਿਰਫ਼ ਮਰਦਾਂ ਹੀ ਨਹੀਂ, ਸਗੋਂ ਔਰਤਾਂ ਨੂੰ ਵੀ ਅੱਗੇ ਆ ਕੇ ਜਥੇਬੰਦੀ ਵਿਚ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਔਰਤਾਂ ਸਮਾਜ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਬੀਬੀ ਦਵਿੰਦਰ ਕੌਰ ਨੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ ਅਤੇ ਨਸ਼ਿਆਂ ਦੀ ਦਲਦਲ ਵਿਚ ਧੱਕਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨਾਲ-ਨਾਲ ਰਿਸ਼ਵਤਖ਼ੋਰੀ ਅਤੇ ਚੋਰ ਬਾਜ਼ਾਰੀ ਵਰਗੀਆਂ ਸਮੱਸਿਆਵਾਂ ਦੀਆਂ ਜੜ੍ਹਾਂ ਪੁੱਟਣ ਲਈ ਲੋਕਾਂ ਨੂੰ ਇਕੱਠੇ ਹੋ ਕੇ ਅੱਗੇ ਆਉਣਾ ਪਵੇਗਾ। ਉਨ੍ਹਾਂ ਖ਼ਾਸ ਤੌਰ ’ਤੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਜਥੇਬੰਦੀ ਦੇ ਕੰਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਆਪਣਾ ਯੋਗਦਾਨ ਪਾਉਣ। ਇਕੱਠ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ, ਲੋਕਾਂ ਨਾਲ ਸੰਪਰਕ ਵਧਾਉਣ ਅਤੇ ਆਉਣ ਵਾਲੀਆਂ ਸਰਗਰਮੀਆਂ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਜ਼ਿਲ੍ਹਾ ਆਗੂ ਨਾਇਬ ਸਿੰਘ ਚੀਮਾ, ਮੀਤ ਪ੍ਰਧਾਨ ਸਹਿਣਾ ਲਖਵੀਰ ਸਿੰਘ ਖ਼ਾਲਸਾ, ਮਾਸਟਰ ਹਰਪ੍ਰੀਤ ਸਿੰਘ, ਗੁਰਚਰਨ ਸਿੰਘ ਚੀਮਾ, ਗੁਰਜੀਤ ਸਿੰਘ ਖੰਨਾ, ਬਾਬਾ ਗੁਰਦੀਪ ਸਿੰਘ ਬਿੱਲਾ, ਜਸ ਮਹਿਲ ਕਲਾਂ, ਮੋਹਨ ਸਿੰਘ ਰਾਏਸਰ, ਜਗਰੂਪ ਸਿੰਘ ਰਾਏਸਰ, ਹਰੀ ਸਿੰਘ, ਰੇਸ਼ਮ ਸਿੰਘ ਚੰਨਣਵਾਲ, ਬਲਵਿੰਦਰ ਸਿੰਘ, ਮੇਜਰ ਸਿੰਘ ਮਹਿਲ ਖੁਰਦ, ਬਲਵੀਰ ਸਿੰਘ, ਨਿਰਮਲ ਸਿੰਘ ਬਰਨਾਲਾ, ਬਹਾਦਰ ਸਿੰਘ ਫ਼ੌਜੀ, ਰਵਿੰਦਰ ਸਿੰਘ, ਮਨਦੀਪ ਸਿੰਘ ਗੱਗੜ, ਸਤਨਾਮ ਸਿੰਘ ਗਿੱਲ, ਰਾਮ ਸਿੰਘ, ਜਸਵੀਰ ਸਿੰਘ ਨੰਗਲ, ਸੰਤੋਖ ਸਿੰਘ ਰਾਏਸਰ, ਬਲਬੀਰ ਕੌਰ, ਸੱਜਣ ਸਿੰਘ ਰਾਏਸਰ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਪ੍ਰਧਾਨ ਮੋਨੂੰ ਸ਼ਰਮਾ ਤੇ ਗੁਰਸੇਵਕ ਸਿੰਘ ਛੰਨਾ ਆਮ ਆਦਮੀ ਪਾਰਟੀ ਵਲੋਂ ਮੋਨੂੰ ਸ਼ਰਮਾ ਤੇ ਗੁਰਸੇਵਕ ਸਿੰਘ ਛੰਨਾ ਨੂੰ... ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਚ ਐੱਮ.ਯੂ.ਐੱਨ. ਦਾ ਪਹਿਲਾ ਦਿਨ, 40 ਸਕੂਲਾਂ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।