ਭਾਕਿਯੂ ਡਕੌਂਦਾ ਨੇ ਪੁਲਿਸ ਥਾਣਾ ਮਹਿਲ ਕਲਾਂ ਦਾ ਕੀਤਾ ਘਿਰਾਓ
ਪੰਜਾਬ ਸਰਕਾਰ ਵਲੋਂ ਮਲੇਰਕੋਟਲਾ ਨੂੰ 2 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮੁਹੱਈਆ ਕਰਵਾਇਆ ਜਾਵੇਗਾ - ਆਜ਼ਮ ਦਾਰਾ, ਇਮਤਿਆਜ਼ ਅਲੀ ਬਾਬੂ
ਮਲੇਰਕੋਟਲਾ, 22 ਅਗਸਤ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਵਪਾਰਕ ਬਾਜ਼ਾਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਵਪਾਰਕ ਮਾਹੌਲ ਨੂੰ ਸੁਚੱਜਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮੁਹੱਈਆ ਕਰਵਾਇਆ ਜਾਵੇਗਾ। ਇਹ ਰਾਸ਼ੀ ਸੂਬੇ ਲਈ ਮਨਜ਼ੂਰ ਕੀਤੇ ਗਏ 40 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ‘ਚੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਜਾਰੀ ਕੀਤੀ ਜਾਵੇਗੀ।
ਮਲੇਰਕੋਟਲਾ, 22 ਅਗਸਤ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਵਪਾਰਕ ਬਾਜ਼ਾਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਵਪਾਰਕ ਮਾਹੌਲ ਨੂੰ ਸੁਚੱਜਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮੁਹੱਈਆ ਕਰਵਾਇਆ ਜਾਵੇਗਾ। ਇਹ ਰਾਸ਼ੀ ਸੂਬੇ ਲਈ ਮਨਜ਼ੂਰ ਕੀਤੇ ਗਏ 40 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ‘ਚੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਜਾਰੀ ਕੀਤੀ ਜਾਵੇਗੀ। ਉਪਰੋਕਤ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜ਼ਮ ਦਾਰਾ ਅਤੇ ਹਲਕਾ ਮਲੇਰਕੋਟਲਾ ਦੇ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਇਮਤਿਆਜ਼ ਅਲੀ ਨੇ ਮੁੱਖ ਮੰਤਰੀ ਸ੍ਰ . ਭਗਵੰਤ ਸਿੰਘ ਮਾਨ ਅਤੇ ਵਿਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਇਹ ਫੰਡ ਵਪਾਰੀਆਂ ਵੱਲੋਂ ਲੰਮੇ ਸਮੇਂ ਤੋਂ ਉਠਾਈਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੰਗਾਂ ਨੂੰ ਪੂਰਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਫੰਡ ਰਾਹੀਂ ਬਾਜ਼ਾਰਾਂ ‘ਚ ਵਾਸ਼ਰੂਮਾਂ ਦੀ ਉਸਾਰੀ ਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਤੋਂ ਇਲਾਵਾ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰਵਾਏ ਜਾਣਗੇ। ਇਨ੍ਹਾਂ ਸਹੂਲਤਾਂ ਨਾਲ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਨਾਲ-ਨਾਲ ਬਾਜ਼ਾਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਵੀ ਸਿੱਧਾ ਲਾਭ ਮਿਲੇਗਾ। ਆਜ਼ਮ ਦਾਰਾ ਅਤੇ ਇਮਤਿਆਜ਼ ਅਲੀ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਹੁਣ ਤੱਕ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ 26 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰ ’ਤੇ ਟ੍ਰੇਡਰਜ਼ ਕਮਿਸ਼ਨਾਂ ਦੇ ਗਠਨ ਨਾਲ ਵਪਾਰਕ ਵਰਗ ਅਤੇ ਸਰਕਾਰ ਦਰਮਿਆਨ ਸੰਵਾਦ ਦਾ ਇੱਕ ਪ੍ਰਭਾਵਸ਼ਾਲੀ ਮੰਚ ਤਿਆਰ ਹੋਇਆ ਹੈ।