26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲ੍ਹਾਂ

ਤਪਾ ਮੰਡੀ, 25 ਅਗਸਤ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਅਤੇ ਦੋ ਤਾਂਬੇ ਦੇ ਤਗਮੇ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ।

ਅਜੀਤ ਡੈਸਕ 26-08-2026
ਤਪਾ ਮੰਡੀ, 25 ਅਗਸਤ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਅਤੇ ਦੋ ਤਾਂਬੇ ਦੇ ਤਗਮੇ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ। ਇਸ ਕਾਮਯਾਬੀ ’ਤੇ ਸਕੂਲ ਦੇ ਪ੍ਰਿੰਸੀਪਲ, ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਨੇ ਵਿਦਿਆਰਥੀਆ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਗੁਰਨੂਰ ਸਿੰਘ, ਸਹਿਜਪ੍ਰੀਤ ਸਿੰਘ ਨੇ ਸੋਨ ਤਗਮਾ, ਕਰਨਵੀਰ ਸ਼ਰਮਾ ਅਤੇ ਅਮਰਜੋਤ ਸਿੰਘ ਤਾਂਬੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰ ਕੇ ਉੱਚ ਪੱਧਰ ’ਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਬੀ.ਜੀ.ਐੱਸ. ਮਹਿਲ ਕਲਾਂ ਦੀ ਵਿਦਿਆਰਥਣ ਨੇ ਕਰਾਟੇ ਨੈਸ਼ਨਲ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਸਰਵੋਤਮ ਅਕੈਡਮੀ ਖੁੱਡੀ ਕਲਾਂ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲੇ ਵਿਚ ਲਿਆ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।